ਲੁਧਿਆਣਾ: ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿਚੋਂ ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵੀਡੀਓ ਵਾਇਰਲ ਹੋਈ ਸੀ। ਜਿਸ ਵਿੱਚ ਕੁਝ ਕੈਦੀ ਜੇਲ੍ਹਾਂ ਵਿੱਚ ਜਸ਼ਨ ਮਨਾਉਂਦੇ ਦਿਖਾਈ ਦੇ ਰਹੇ ਸਨ। ਇਸ ਮਾਮਲੇ 'ਚ ਹੁਣ ਲੁਧਿਆਣਾ ਦੀ ਪੁਲਿਸ ਨੇ ਵੀ ਮੋਹਰ ਲਗਾ ਦਿੱਤੀ ਹੈ। ਪੁਲਿਸ ਨੇ ਚਾਰ ਕੈਦੀਆਂ 'ਤੇ ਪਰਚਾ ਦਰਜ ਕਰਕੇ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਨਾਮਜ਼ਦ ਕੀਤਾ ਹੈ। ਜਿਨ੍ਹਾਂ ਦਾ ਰਿਮਾਂਡ ਲੈ ਕੇ ਪੁਲੀਸ ਵੱਲੋਂ ਪੁੱਛ ਗਿੱਛ ਕੀਤੀ ਜਾਵੇਗੀ।
ਕੇਂਦਰੀ ਜੇਲ੍ਹ ਦੀ ਵੀਡੀਓ ਵਾਇਰਲ ਹੋਣ 'ਤੇ ਪੁਲਿਸ ਵੱਲੋਂ ਮਾਮਲਾ ਦਰਜ
ਥਾਣਾ ਡਿਵੀਜ਼ਨ ਨੰਬਰ ਸੱਤ ਦੇ ਐੱਸ.ਐੱਚ.ਓ ਵੱਲੋਂ ਜੇਲ੍ਹ ਵਿੱਚੋਂ ਵਾਇਰਲ ਹੋਈ ਵੀਡੀਓ ਦੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿੱਚ ਪਹਿਲਾਂ ਤੋਂ ਹੀ ਜੇਲ੍ਹ ਵਿਚ ਬੰਦ ਚਾਰ ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦਾ ਰਿਮਾਂਡ ਲੈ ਕੇ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾਵੇਗੀ।
ਥਾਣਾ ਡਿਵੀਜ਼ਨ ਨੰਬਰ ਸੱਤ ਦੇ ਐੱਸ.ਐੱਚ.ਓ ਵੱਲੋਂ ਜੇਲ੍ਹ ਵਿੱਚੋਂ ਵਾਇਰਲ ਹੋਈ ਵੀਡੀਓ ਦੇ ਸਬੰਧੀ ਮਾਮਲਾ ਦਰਜ ਕੀਤਾ ਗਿਆ ਹੈ। ਇਸ ਵਿੱਚ ਪਹਿਲਾਂ ਤੋਂ ਹੀ ਜੇਲ੍ਹ ਵਿਚ ਬੰਦ ਚਾਰ ਕੈਦੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ। ਜਿਨ੍ਹਾਂ ਦਾ ਰਿਮਾਂਡ ਲੈ ਕੇ ਪੁਲਿਸ ਵਲੋਂ ਪੁੱਛਗਿੱਛ ਕੀਤੀ ਜਾਵੇਗੀ। ਐੱਸ.ਐੱਚ.ਓ ਨੇ ਕਿਹਾ ਕਿ ਜੋ ਵੀ ਇਸ 'ਚ ਦੋਸ਼ੀ ਪਾਇਆ ਜਾਵੇਗਾ ਉਸ ਖ਼ਿਲਾਫ਼ ਕਾਰਵਾਈ ਹੋਵੇਗੀ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨੀਂ ਕੇਂਦਰੀ ਜੇਲ੍ਹ ਲੁਧਿਆਣਾ ਤੋਂ ਇੱਕ ਵੀਡੀਓ ਵਾਇਰਲ ਹੋਈ ਸੀ ਜਿਸ ਦੇ ਸਬੰਧ ਵਿਚ ਉਨ੍ਹਾਂ ਨੇ ਇਹ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕੀਤੀ ਹੈ।