ਲੁਧਿਆਣਾ:ਪੰਜਾਬ ਦੇ ਵਿੱਚ ਬੀਤੇ ਦਿਨੀਂ ਹੋਏ ਅਪਰਾਧਾਂ 'ਚ ਵੀਆਈਪੀ ਅਤੇ ਹੋਰ ਸਟਿਕਰਾਂ ਵਾਲੀਆਂ ਗੱਡੀਆਂ ਦੀ ਵਰਤੋਂ ਕੀਤੀ ਗਈ ਸੀ, ਜਿਸ ਨੂੰ ਲੈਕੇ ਹੁਣ ਪੁਲਿਸ ਸਖ਼ਤ ਹੁੰਦੀ ਵਿਖਾਈ ਦੇ ਰਹੀ ਹੈ। ਲੁਧਿਆਣਾ ਪੁਲਿਸ ਨੇ 2 ਮਹੀਨੇ ਤੱਕ ਅਜਿਹੇ ਨਿੱਜੀ ਵਾਹਨਾਂ 'ਤੇ ਠੱਲ ਪਾਉਣ ਲਈ ਕਿਹਾ ਗਿਆ ਹੈ, ਇਸ ਸੰਬੰਧੀ ਬਕਾਇਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ।
ਪੁਲਿਸ ਨੇ ਨਿੱਜੀ ਵਾਹਨਾਂ 'ਤੇ ਪੁਲਿਸ, ਵੀ.ਆਈ.ਪੀ, ਫੌਜ ਅਤੇ ਹੋਰ ਅਦਾਰਿਆਂ ਦੇ ਸਟਿੱਕਰ (ਲੋਗੋ) ਉਤਰਵਾ ਦਿੱਤੇ ਹਨ ਅਤੇ ਵਾਹਨਾਂ ਦੀ ਚੈਕਿੰਗ ਕੀਤੀ ਗਈ। ਉੱਥੇ ਹੀ ਪੁਲਿਸ ਨੇ ਲੋਕਾਂ ਨੂੰ ਉੱਚ ਅਧਿਕਾਰੀਆਂ ਦੇ ਹੁਕਮਾਂ ਦੀ ਪਾਲਣਾ ਕਰਨ ਲਈ ਵੀ ਕਿਹਾ। ਇਸ ਦੌਰਾਨ ਗੱਲਬਾਤ ਕਰਦਿਆਂ ਰੇਸ਼ਮ ਸਿੰਘ ਬਰਾੜ ਨੇ ਕਿਹਾ ਕਿ ਉੱਚ ਅਧਿਕਾਰੀਆਂ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਿੱਜੀ ਵਾਹਨਾਂ 'ਤੇ ਆਪਣੇ ਅਦਾਰੇ ਜਾਂ ਵੀ.ਆਈ.ਪੀ, ਪੁਲਿਸ ਅਤੇ ਆਰਮੀ ਦਾ ਲੋਗੋ ਨਾ ਲਗਾਇਆ ਜਾਵੇ।