ਲੁਧਿਆਣਾ: "ਮਿਸ਼ਨ ਕਲੀਨ ਏਅਰ" ਤਹਿਤ ਕੈਬਿਨੇਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੀ ਅਗਵਾਈ ’ਚ ਅਹਿਮ ਬੈਠਕ ਹੋਈ ਜਿਸ ਵਿੱਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਾਰਪੋਰੇਸ਼ਨ ਦੇ ਅਫ਼ਸਰ ਵੀ ਮੌਜੂਦ ਰਹੇ। ਉਨ੍ਹਾਂ ਦੱਸਿਆ ਕਿ ਸਾਡਾ ਮਕਸਦ ਲੁਧਿਆਣਾ ਨੂੰ ਪ੍ਰਦੂਸ਼ਣ ਮੁਕਤ ਬਣਾਉਣਾ ਹੈ ਅਤੇ ਇਹ ਕਿਵੇਂ ਸੰਭਵ ਹੋ ਸਕਦਾ ਹੈ ਇਸ ਸਬੰਧੀ ਸਾਰੇ ਅਫਸਰਾਂ ਦੀ ਮੌਜੂਦਗੀ ’ਚ ਵਿਚਾਰ-ਵਟਾਂਦਰਾ ਕੀਤਾ ਗਿਆ। ਤਾਂ ਜੋ ਮਿਸ਼ਨ ਕਲੀਨ ਏਅਰ ਤਹਿਤ ਲੁਧਿਆਣਾ ਸੁੰਦਰ ਤੇ ਸਾਫ਼ ਸੁਥਰਾ ਸ਼ਹਿਰ ਬਣਾਇਆ ਜਾ ਸਕੇ।
ਲੁਧਿਆਣਾ ’ਚ "ਮਿਸ਼ਨ ਕਲੀਨ ਏਅਰ" ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਬੈਠਕ - ਭਾਰਤ ਭੂਸ਼ਨ ਆਸ਼ੂ
"ਮਿਸ਼ਨ ਕਲੀਨ ਏਅਰ" ਤਹਿਤ ਕੈਬਨਿਟ ਮੰਤਰੀ ਆਸ਼ੂ ਦੀ ਅਗਵਾਈ ’ਚ ਅਹਿਮ ਬੈਠਕ ਹੋਈ ਜਿਸ ਵਿਚ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਕਾਰਪੋਰੇਸ਼ਨ ਦੇ ਅਫਸਰ ਵੀ ਮੌਜੂਦ ਰਹੇ। ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਅੰਦੋਲਨ ਦੀ ਵੀ ਹਮਾਇਤ ਕੀਤੀ।
ਤਸਵੀਰ
ਪੱਤਰਕਾਰਾਂ ਨਾਲ ਗੱਲਬਾਤਾ ਦੌਰਾਨ ਉਨਾਂ ਕਿਹਾ "ਮਿਸ਼ਨ ਕਲੀਨ" ਨੂੰ ਸਫ਼ਲ ਬਣਾਉਣਾ ਸਿਰਫ਼ ਸਰਕਾਰ ਹੀ ਨਹੀਂ ਬਲਕਿ ਸਾਨੂੰ ਸਾਰਿਆਂ ਨੂੰ ਯੋਗਦਾਨ ਪਾਉਣਾ ਚਾਹੀਦਾ ਹੈ।
ਇਸ ਮੌਕੇ ਉਨ੍ਹਾਂ ਕਿਸਾਨਾਂ ਦੇ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਵੀ ਸਹੀ ਠਹਿਰਾਇਆ। ਉਨ੍ਹਾਂ ਕਿਹਾ ਕਿ ਭਾਵੇਂ ਕਿ ਰਾਜਨੀਤਿਕ ਪਾਰਟੀਆਂ ਕਿਸਾਨਾਂ ਦੇ ਝੰਡੇ ਹੇਠ ਅੰਦੋਲਨ ’ਚ ਹਿੱਸਾ ਨਹੀ ਲੈ ਰਹੀਆਂ ਪਰ ਸਾਰੀਆਂ ਪਾਰਟੀਆਂ ਕਿਸਾਨੀ ਅੰਦੋਲਨ ਦਾ ਪੂਰਨ ਤੌਰ ’ਤੇ ਸਮਰਥਨ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਆਖ਼ਰ ’ਚ ਸਰਕਾਰ ਨੂੰ ਲੋਕਾਂ ਦੀ ਆਵਾਜ਼ ਸੁਣਨੀ ਹੀ ਪਏਗੀ ਤੇ ਖੇਤੀ ਕਾਨੂੰਨ ਰੱਦ ਕਰਨੇ ਪੈਣਗੇ।