ਲੁਧਿਆਣਾ: ਪੰਜਾਬ ਵਿੱਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੇ ਅੰਕੜੇ ਵਧਦੇ ਦਾ ਰਹੇ ਹਨ। ਉੱਥੇ ਹੀ ਲੁਧਿਆਣਾ ਵਿੱਚ ਇੱਕ ਹੋਰ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਤੋਂ ਪੀੜਤ 72 ਸਾਲ ਦੀ ਸੁਰਿੰਦਰ ਕੌਰ ਦੱਸੀ ਜਾ ਰਹੀ ਹੈ, ਜਿਸ ਦਾ ਜੇਰੇ ਇਲਾਜ ਲੁਧਿਆਣਾ ਦੇ ਸਿਵਲ ਹਸਪਤਾਲ 'ਚ ਚੱਲ ਰਿਹਾ ਹੈ। ਹਾਲਾਂਕਿ ਨਵੇਂ ਮਾਮਲੇ ਦੀ ਅਧਿਕਾਰਕ ਪੁਸ਼ਟੀ ਹੋਣੀ ਹਾਲੇ ਬਾਕੀ ਹੈ।
ਲੁਧਿਆਣਾ 'ਚ ਇੱਕ ਹੋਰ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਮਾਮਲਾ ਆਇਆ ਸਾਹਮਣੇ - Coronavirus latest news punjab
ਲੁਧਿਆਣਾ ਵਿੱਚ ਇੱਕ ਹੋਰ ਕੋਰੋਨਾ ਵਾਇਰਸ ਦਾ ਪੌਜ਼ੀਟਿਵ ਮਾਮਲਾ ਸਾਹਮਣੇ ਆਇਆ ਹੈ।
ਲੁਧਿਆਣਾ ਕੋਰੋਨਾ ਵਾਇਰਸ
ਦੱਸ ਦਈਏ ਕਿ ਪੀੜਤ ਸੁਰਿੰਦਰ ਕੌਰ ਬੀਤੇ ਦਿਨੀਂ ਪਟਿਆਲਾ ਦੇ ਰਜਿੰਦਰਾ ਹਸਪਤਾਲ 'ਚ ਦਮ ਤੋੜਨ ਵਾਲੀ ਪੂਜਾ ਰਾਣੀ ਦੀ ਗੁਆਂਢਣ ਹੈ ਪਰ ਪੂਜਾ ਰਾਣੀ ਦੀ ਆਪਣੀ ਬੇਟੀ ਦੀ ਕੋਰੋਨਾ ਟੈਸਟ ਰਿਪੋਰਟ ਨੈਗੇਟਿਵ ਆਈ ਹੈ।
ਇਸ ਦੇ ਨਾਲ ਹੀ ਪੰਜਾਬ 'ਚ ਹੁਣ ਤੱਕ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ 42 ਹੋ ਗਈ ਹੈ ਅਤੇ ਹੁਣ ਤੱਕ 4 ਮੌਤਾਂ ਹੋ ਚੁੱਕੀਆਂ ਹਨ।