ਲੁਧਿਆਣਾ :ਪੰਜਾਬ ਦੇ ਵਿੱਚ ਬੇਮੌਸਮੀ ਬਰਸਾਤ ਦੇ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਵੱਡਾ ਨੁਕਸਾਨ ਹੋ ਰਿਹਾ ਹੈ, ਪਿਛਲੇ 10 ਜਿਨ੍ਹਾਂ ਦੇ ਵਿਚ ਲਗਾਤਾਰ ਪਏ ਮੀਂਹ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਕਣਕ ਦੀ ਫ਼ਸਲ ਪੱਕੀ ਖੜੀ ਹੈ ਅਤੇ ਉਸ ਦੀ ਕਟਾਈ ਕਿਸਾਨਾਂ ਵੱਲੋਂ ਸ਼ੁਰੂ ਕੀਤੀ ਜਾਣੀ ਸੀ। ਪਰ ਮੀਂਹ ਨੇ ਕਿਸਾਨਾਂ ਦੇ ਚਿਹਰੇ ਮੁਰਝਾ ਦਿੱਤਾ ਹੈ, ਮੌਸਮ ਵਿਭਾਗ ਦੀ ਤਾਜਾ ਭਵਿੱਖਬਾਣੀ ਮੁਤਾਬਿਕ ਪੰਜਾਬ ਦੇ ਵਿੱਚ ਇੱਕ ਨਵਾਂ ਪੱਛਮੀ ਚੱਕਰਵਾਤ ਆ ਰਿਹਾ ਹੈ ਜਿਸ ਨਾਲ 30 ਮਾਰਚ ਤੋਂ ਪੰਜਾਬ ਭਾਰਤ ਵਿੱਚ ਬਾਰਿਸ਼ ਸ਼ੁਰੂ ਹੋ ਜਾਵੇਗੀ 31 ਮਾਰਚ ਨੂੰ ਭਾਰੀ ਬਾਰਿਸ਼ ਦੀ ਚੇਤਾਵਨੀ ਹੈ ਅਤੇ ਇੱਕ ਤਰੀਕ ਤੋਂ ਬਾਅਦ ਮੌਸਮ ਸਾਫ ਹੋ ਜਾਵੇਗਾ।
31 ਮਾਰਚ ਨੂੰ ਭਾਰੀ ਮੀਂਹ ਦੀ ਚੇਤਾਵਨੀ :ਪੰਜਾਬ ਖੇਤੀਬਾੜੀ ਯੂਨੀਵਰਸਿਟੀ ਮੌਸਮ ਵਿਭਾਗ ਦੀ ਸਹਾਇਕ ਵਿਗਿਆਨੀ ਡਾਕਟਰ ਕੁਲਵਿੰਦਰ ਕੌਰ ਗਿੱਲ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ ਕਿ ਪੰਜਾਬ ਦੇ ਵਿਚ 31 ਮਾਰਚ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ ਅਤੇ ਇਹ ਪੂਰੇ ਪੰਜਾਬ ਦੇ ਵਿੱਚ ਮੀਂਹ ਪਵੇਗਾ, ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਦੀ ਫਸਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਫ਼ਸਲਾਂ ਦਾ ਧਿਆਨ ਰੱਖਣ ਖਾਸ ਕਰਕੇ ਇਹਨਾਂ ਦਿਨਾਂ ਦੇ ਵਿਚ ਫਸਲਾਂ ਨੂੰ ਖੇਤਾਂ ਦੇ ਵਿੱਚ ਖੁੱਲ੍ਹਾ ਨਾ ਰੱਖਣ ਜੇਕਰ ਕੋਈ ਨਵੀਂ ਫਸਲ ਲੈਣੀ ਹੈ ਤਾਂ ਉਸ ਲਈ ਥੋੜ੍ਹੇ ਦਿਨ ਉਡੀਕ ਕਰ ਲੈਣ। ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਦਾ ਇਸ ਮੀਂਹ ਨਾਲ ਨੁਕਸਾਨ ਹੋ ਰਿਹਾ ਹੈ ਇਹ ਬੇਮੌਸਮੀ ਬਰਸਾਤ ਹੈ ਉਨ੍ਹਾਂ ਕਿਹਾ ਕਿ ਹੁਣ ਪੱਛਮੀ ਚੱਕਰਵਾਤ ਦਾ ਆਉਣਾ ਲਗਭਗ ਤੈਅ ਹੈ ਇਸ ਕਰਕੇ ਕਿਸਾਨਾਂ ਨੂੰ ਫਸਲਾਂ ਨੂੰ ਸਾਂਭਣਾ ਪਵੇਗਾ।