ਖੰਨਾ: ਸੁਰਾ ਦੇ ਬਾਦਸ਼ਾਹ ਸਰਦੂਲ ਸਿਕੰਦਰ ਦਾ ਸ਼ਰਧਾਂਜਲੀ ਸਮਾਗਮ 7 ਮਾਰਚ ਦਿਨ ਐਤਵਾਰ ਨੂੰ ਖੰਨਾ ਦੀ ਦਾਣਾ ਮੰਡੀ ਵਿਖੇ ਹੋ ਰਿਹਾ ਹੈ। ਇਸ ਸਮਾਗਮ ’ਚ ਕਈ ਮੰਤਰੀਆਂ ਦੇ ਨਾਲ-ਨਾਲ ਸੰਗੀਤ ਤੇ ਫਿਲਮ ਜਗਤ ਦੀਆਂ ਮੰਨੀਆਂ ਪ੍ਰਮੰਨੀਆਂ ਸ਼ਖ਼ਸੀਅਤਾਂ ਪੁੱਜ ਰਹੀਆਂ ਹਨ। ਜਿਸ ਨੂੰ ਲੈ ਕੇ ਵੱਡੇ ਪੱਧਰ ’ਤੇ ਤਿਆਰੀਆਂ ਮੁਕੰਮਲ ਕੀਤੀਆਂ ਜਾ ਰਹੀਆਂ ਹਨ। ਦਾਣਾ ਮੰਡੀ ਵਿਖੇ ਵਿਸ਼ਾਲ ਪੰਡਾਲ ਲਾਇਆ ਜਾ ਰਿਹਾ ਹੈ।
ਮਰਹੂਮ ਗਾਇਕ ਸਰਦੂਲ ਸਿਕੰਦਰ ਦੇ ਸ਼ਰਧਾਂਜਲੀ ਸਮਾਗਮ ਭਲਕੇ, ਤਿਆਰੀਆਂ ਮੁਕੰਮਲ ਇਹ ਵੀ ਪੜੋ: ਪੱਛਮੀ ਬੰਗਾਲ ਚੋਣਾਂ 'ਚ ਭਾਜਪਾ ਦਾ ਕਰਾਂਗੇ ਪ੍ਰਚਾਰ: ਰਾਜੇਵਾਲ
ਦਾਣਾ ਮੰਡੀ ਵਿਖੇ ਮੌਜੂਦ ਕਲਾਕਾਰ ਬਲਵੀਰ ਰਾਏ ਅਤੇ ਏਕਤਾ ਮੰਚ ਦੇ ਮੈਂਬਰਾਂ ਨੇ ਕਿਹਾ ਕਿ ਉਹਨਾਂ ਵੱਲੋਂ ਸਾਰੇ ਪ੍ਰਬੰਧਾਂ ਕੀਤੇ ਜਾ ਰਹੇ ਕੋਰੋਨਾ ਨੂੰ ਦੇਖਦੇ ਹੋਏ ਅਤੇ ਉਹ ਕਿਸੇ ਵੀ ਤਰ੍ਹਾਂ ਦੀ ਘਾਟ ਨਹੀਂ ਛੱਡ ਰਹੇ ਹਨ।
ਪੰਜਾਬੀ ਗਾਇਕ ਬਿੱਟੂ ਖੰਨੇ ਵਾਲਾ ਨੇ ਕਿਹਾ ਕਿ ਇਸ ਸਮਾਗਮ ’ਚ ਪੁੱਜ ਰਹੀ ਸੰਗਤ ਦੇ ਲਈ ਢੁੱਕਵੇਂ ਪ੍ਰਬੰਧ ਕੀਤੇ ਜਾ ਰਹੇ ਹਨ। ਕੋਰੋਨਾ ਨੂੰ ਦੇਖਦੇ ਹੋਏ ਪੰਡਾਲ ਵਾਲੀ ਥਾਂ ਨੂੰ ਸੈਨੀਟਾਈਜ਼ ਵੀ ਕੀਤਾ ਗਿਆ ਹੈ ਅਤੇ ਸਾਰਿਆਂ ਨੂੰ ਮਾਸਕ ਪਾ ਕੇ ਆਉਣ ਦੀ ਅਪੀਲ ਕੀਤੀ ਗਈ।
ਇਹ ਵੀ ਪੜੋ: ਕਿਸਾਨ ਅੰਦੋਲਨ ਦੇ 100 ਦਿਨ LIVE, ਕਿਸਾਨ ਨੇ ਕੀਤਾ KMP ਐਕਸਪ੍ਰੈਸ ਵੇਅ ਜਾਮ