ਲੁਧਿਆਣਾ: ਪੰਜਾਬ ਦੇ ਵਿੱਚ ਵੱਡੀ ਤਦਾਦ 'ਚ ਪਰਵਾਸੀ ਮਜ਼ਦੂਰ ਰਹਿੰਦੇ ਹਨ ਅਤੇ ਹੁਣ ਇਹ ਮਜ਼ਦੂਰ ਆਪਣੇ ਘਰਾਂ ਨੂੰ ਪਰਤਣ ਲਈ ਬੇਚੈਨ ਹੋ ਰਹੇ ਹਨ। ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਨਾਲ ਰਾਬਤਾ ਕਾਇਮ ਕਰਨ ਤੋਂ ਬਾਅਦ ਇਨ੍ਹਾਂ ਨੂੰ ਵਾਪਸ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ। ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਵੱਲੋਂ ਸਾਰੇ ਜ਼ਿਲ੍ਹਿਆਂ ਦੇ ਡੀਸੀਆਂ ਨੂੰ ਆਪੋ-ਆਪਣੇ ਜ਼ਿਲ੍ਹਿਆਂ 'ਚੋਂ ਪ੍ਰਵਾਸੀ ਮਜ਼ਦੂਰਾਂ ਦਾ ਡਾਟਾ ਭੇਜਣ ਲਈ ਕਿਹਾ ਗਿਆ ਸੀ।
ਜੇਕਰ ਗੱਲ ਲੁਧਿਆਣਾ ਦੀ ਕੀਤੀ ਜਾਵੇ ਤਾਂ ਲੁਧਿਆਣਾ ਦੇ ਵਿੱਚ ਹੁਣ ਤੱਕ 1.5 ਲੱਖ ਤੋਂ ਵੱਧ ਪ੍ਰਵਾਸੀ ਮਜ਼ਦੂਰ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਈਟੀਵੀ ਭਾਰਤ ਦੀ ਟੀਮ ਵੱਲੋਂ ਲੁਧਿਆਣਾ ਸਟੇਸ਼ਨ ਦਾ ਜਾਇਜ਼ਾ ਲਿਆ ਗਿਆ ਤਾਂ ਉੱਥੇ ਤਿਆਰੀਆਂ ਕੀਤੀਆਂ ਜਾ ਰਹੀਆਂ ਸਨ, ਵੱਡੀ ਤਦਾਦ 'ਚ ਲੁਧਿਆਣਾ ਤੋਂ ਲੇਬਰ ਵੱਲੋਂ ਰਜਿਸਟ੍ਰੇਸ਼ਨ ਕਰਵਾਈ ਜਾ ਰਹੀ ਸੀ।
ਪ੍ਰਵਾਸੀ ਮਜ਼ਦੂਰ ਹੈਲੇਬਰ ਨੇ ਕਿਹਾ ਕਿ ਹੁਣ ਉਹ ਇੱਥੇ ਪ੍ਰੇਸ਼ਾਨ ਹੋ ਚੁੱਕੇ ਹਨ ਅਤੇ ਆਪਣੇ ਘਰ ਪਰਤਣਾ ਚਾਹੁੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਵਿਸ਼ੇਸ਼ ਰੇਲਾਂ ਦੇ ਰਾਹੀਂ ਇਨ੍ਹਾਂ ਨੂੰ ਆਪਣੇ ਸੂਬੇ 'ਚ ਲਿਜਾਇਆ ਜਾਵੇਗਾ, ਜਿਸ ਦਾ ਕਿਰਾਇਆ ਰੇਲਵੇ ਵਿਭਾਗ ਸੂਬਾ ਸਰਕਾਰ ਤੋਂ ਲਵੇਗਾ ਅਤੇ ਸੂਬਾ ਸਰਕਾਰ ਇਨ੍ਹਾਂ ਪ੍ਰਵਾਸੀਆਂ ਤੋਂ ਕਿਰਾਇਆ ਲਵੇਗੀ ਜਾਂ ਨਹੀਂ ਇਹ ਉਨ੍ਹਾਂ ਦਾ ਫੈਸਲਾ ਹੋਵੇਗਾ, 500- 900 ਰੁਪਏ ਤੱਕ ਦਾ ਕਿਰਾਇਆ ਨਿਰਧਾਰਿਤ ਕੀਤਾ ਗਿਆ ਹੈ।