ਲੁਧਿਆਣਾ : ਪੰਜਾਬ ਵਿੱਚ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਨੇ ਜਦਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਕ ਮਹੀਨੇ ਬਾਅਦ ਇਹ ਪ੍ਰੀਖਿਆਵਾਂ ਹੋਣਗੀਆਂ। ਈਟੀਵੀ ਭਾਰਤ ਵੱਲੋਂ ਲੁਧਿਆਣਾ ਦੇ ਸਰਕਾਰੀ ਮਾਲਵਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਨੂੰ ਦੁਚਿੱਤੀ ਭਰਿਆ ਦੱਸਿਆ।
'ਪ੍ਰਾਇਮਰੀ ਵਿਦਿਆਰਥੀਆਂ ਦੇ ਪੇਪਰ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਮੁਲਤਵੀ' - ਫ਼ੈਸਲੇ ਨੂੰ ਦੁਚਿੱਤੀ
ਲੁਧਿਆਣਾ : ਪੰਜਾਬ ਵਿੱਚ ਪੰਜਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਨੇ ਜਦਕਿ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਮੁਲਤਵੀ ਕਰ ਦਿੱਤੀਆਂ ਹਨ। ਇਕ ਮਹੀਨੇ ਬਾਅਦ ਇਹ ਪ੍ਰੀਖਿਆਵਾਂ ਹੋਣਗੀਆਂ। ਈਟੀਵੀ ਭਾਰਤ ਵੱਲੋਂ ਲੁਧਿਆਣਾ ਦੇ ਸਰਕਾਰੀ ਮਾਲਵਾ ਸਕੂਲ ਵਿੱਚ ਪ੍ਰਿੰਸੀਪਲ ਅਤੇ ਬੱਚਿਆਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਸਰਕਾਰ ਦੇ ਇਸ ਫ਼ੈਸਲੇ ਨੂੰ ਦੁਚਿੱਤੀ ਭਰਿਆ ਦੱਸਿਆ।
ਲੁਧਿਆਣਾ ਦੇ ਮਾਲਵਾ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਕਰਨਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਪੰਜਾਬ ਸਿੱਖਿਆ ਵਿਭਾਗ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਜ਼ਰੂਰ ਮੁਲਤਵੀ ਕਰ ਦਿੱਤੀਆਂ ਨੇ ਪਰ 5ਵੀਂ ਤੇ 8ਵੀਂ ਜਮਾਤ ਦੀਆਂ ਪ੍ਰੀਖਿਆਵਾਂ ਲਈਆਂ ਜਾ ਰਹੀਆਂ ਨੇ। ਉਨ੍ਹਾਂ ਨੇ ਕਿਹਾ ਕਿ ਇਹ ਫੈਸਲਾ ਦੁਚਿੱਤੀ ਭਰਿਆ ਜ਼ਰੂਰ ਹੈ ਪਰ ਸਿੱਖਿਆ ਵਿਭਾਗ ਨੇ ਕੁਝ ਸੋਚ ਸਮਝ ਕੇ ਹੀ ਇਹ ਫੈਸਲਾ ਲਿਆ ਹੋਵੇਗਾ।
ਜ਼ਿਕਰਯੋਗ ਹੈ ਕਿ ਕੋਰੋਨਾ ਮਹਾਂਮਾਰੀ ਦਾ ਕਹਿਰ ਪੰਜਾਬ ਵਿੱਚ ਲਗਾਤਾਰ ਵਧਦਾ ਜਾ ਰਿਹਾ ਹੈ ਤੇ ਸਕੂਲੀ ਵਿਦਿਆਰਥੀ ਅਤੇ ਅਧਿਆਪਕ ਕੋਰੋਨਾ ਤੋਂ ਪ੍ਰਭਾਵਿਤ ਪਾਏ ਜਾ ਰਹੇ ਨੇ। ਇਸ ਦੇ ਬਾਵਜੂਦ ਸਰਕਾਰ ਵੱਡੇ ਬੱਚਿਆਂ ਨੂੰ ਛੱਡ ਕੇ ਛੋਟੇ ਬੱਚਿਆਂ ਦੀਆਂ ਪ੍ਰੀਖਿਆਵਾਂ ਕਰਾ ਰਹੀ ਹੈ ਇਹ ਸਮਝ ਤੋਂ ਕੁਝ ਬਾਹਰ ਹੈ ਹਾਲਾਂਕਿ ਛੋਟੇ ਬੱਚਿਆਂ ਵਿੱਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੀ ਸਮਰਥਾ ਅਤੇ ਬਚਾਅ ਵੱਡੇ ਵਿਦਿਆਰਥੀਆਂ ਤੋਂ ਕਿਤੇ ਘੱਟ ਹੁੰਦੀ ਹੈ।