ਲੁਧਿਆਣਾ: ਜ਼ਿਲ੍ਹੇ ਦੀ ਕੇਂਦਰੀ ਜੇਲ੍ਹ ਦੇ ਵਿੱਚ ਆਪਸ ਵਿੱਚ ਕੈਦੀਆਂ ਦੀ ਝੜਪ ਹੋ ਗਈ। ਇਸ ਝੜਪ ਵਿੱਚ ਦੋ ਕੈਦੀ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਸਿਵਲ ਹਸਪਤਾਲ ਵਿੱਚ ਲਿਆਂਦਾ ਗਿਆ ਹੈ। ਕੈਦੀਆਂ ਨੇ ਆਰਸੀ ਝੜਪ ਦੌਰਾਨ ਪਿੱਠ ਵਿਚ ਸੂਏ ਮਾਰੇ ਅਤੇ ਕੁੱਟਮਾਰ ਕੀਤੀ। ਜ਼ਖ਼ਮੀ ਹੋਏ ਕੈਦੀਆਂ ਦੀ ਸ਼ਨਾਖ਼ਤ ਸਾਹਿਲ ਅਤੇ ਅਭਿਸ਼ੇਕ ਵਜੋਂ ਹੋਈ ਹੈ, ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਸਿਵਲ ਹਸਪਤਾਲ ਦੀ ਐਮਰਜੈਂਸੀ ਵਾਰਡ ਵਿਚ ਨਾਬਾਲਿਗ ਦਾ ਕਤਲ ਕਰਨ ਦੇ ਮਾਮਲੇ ਵਿਚ ਜੁਡੀਸ਼ੀਅਲ ਰਿਮਾਂਡ ਉੱਤੇ ਭੇਜਿਆ ਗਿਆ ਹੈ।
ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਆਪਸ 'ਚ ਭਿੜੇ ਕੈਦੀ, ਦੋ ਜ਼ਖ਼ਮੀ - ਕੇਂਦਰੀ ਜੇਲ੍ਹ
ਜੇਲ੍ਹਾਂ ਗੈਂਗ ਲੈਂਡ ਬਣਦੀ ਜਾ ਰਹੀਆਂ ਹਨ, ਨਿੱਤ ਦਿਨ ਕੈਦੀਆਂ ਵਿਚਾਲੇ ਝੜਪ ਦੇ ਮਾਮਲੇ ਸਾਹਮਣੇ ਆ ਰਹੇ ਹਨ। ਅਜਿਹੀ ਹੀ ਘਟਨਾ ਲੁਧਿਆਣਾ ਦੀ ਕੇਂਦਰੀ ਜੇਲ੍ਹ ਤੋਂ ਆਈ ਹੈ, ਜਿੱਥੇ 2 ਕੈਦੀ ਆਪਸੀ ਝੜਪ ਵਿੱਚ ਜਖ਼ਮੀ ਹੋਏ।
![ਲੁਧਿਆਣਾ ਦੀ ਕੇਂਦਰੀ ਜੇਲ੍ਹ ਵਿੱਚ ਆਪਸ 'ਚ ਭਿੜੇ ਕੈਦੀ, ਦੋ ਜ਼ਖ਼ਮੀ Prisoners clashed in the Central Jail of Ludhiana](https://etvbharatimages.akamaized.net/etvbharat/prod-images/768-512-15908809-thumbnail-3x2-ldh.jpg)
ਦੋਵਾਂ ਮੁਲਜ਼ਮਾਂ ਨੂੰ ਪੁਲਿਸ ਨੇ ਸਭ ਤੋਂ ਪਹਿਲਾਂ ਗ੍ਰਿਫ਼ਤਾਰ ਕੀਤਾ ਸੀ ਅਤੇ ਦੋਵਾਂ ਦੀ ਹੀ ਬੁਰੀ ਤਰ੍ਹਾਂ ਕੁੱਟਮਾਰ ਜੇਲ੍ਹ ਅੰਦਰ ਹੋਰਨਾਂ ਕੈਦੀਆਂ ਵੱਲੋਂ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੌਕੇ ਉੱਤੇ ਪਹੁੰਚੇ ਏਸੀਪੀ ਰਮਨਦੀਪ ਸਿੰਘ ਭੁੱਲਰ ਨੇ ਦੱਸਿਆ ਕਿ ਜੇਲ੍ਹ ਵਿਚ ਝਗੜੇ ਦਾ ਮਾਮਲਾ ਸਾਹਮਣੇ ਆਇਆ ਹੈ ਜਿਸ ਤੋਂ ਬਾਅਦ ਮੈਡੀਕਲ ਕਰਵਾਉਣ ਲਈ ਕੈਦੀਆਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਕਿਹਾ ਕਿ ਕੈਦੀਆਂ ਦੀ ਹਾਲਤ ਖ਼ਤਰੇ ਤੋਂ ਬਾਹਰ ਹੈ। ਮੁਲਜ਼ਮਾਂ ਦੀ ਪਿੱਠ ਉੱਤੇ ਸੱਟਾਂ ਲੱਗੀਆਂ ਹਨ।
ਏਸੀਪੀ ਨੇ ਦੱਸਿਆ ਕਿ ਐਮਰਜੈਂਸੀ ਦੇ ਵਿੱਚ ਕੁੱਝ ਦਿਨ ਪਹਿਲਾਂ ਹੋਏ ਕਤਲ ਮਾਮਲੇ ਵਿੱਚ ਇਨ੍ਹਾਂ ਦੋਵਾਂ ਨੂੰ ਜੁਡੀਸ਼ੀਅਲ 'ਤੇ ਭੇਜਿਆ ਗਿਆ ਸੀ। ਉਨ੍ਹਾਂ ਕਿਹਾ ਕਾਰਵਾਈ ਸਬੰਧੀ ਦਾ ਜੇਲ੍ਹ ਪ੍ਰਸ਼ਾਸਨ ਹੀ ਸੰਖੇਪ ਵਿੱਚ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਇਹ ਜ਼ਰੂਰ ਕਿਹਾ ਕਿ ਸੁਰੱਖਿਆ ਦੇ ਮੱਦੇਨਜ਼ਰ ਲੁਧਿਆਣਾ ਦੇ ਸਿਵਲ ਹਸਪਤਾਲ ਵਿਚ ਫੋਰਸ ਦੀ ਤਾਇਨਾਤੀ ਵਧਾ ਦਿੱਤੀ ਗਈ ਹੈ।
ਇਹ ਵੀ ਪੜ੍ਹੋ:ਪੰਜਾਬ ਪੁਲਿਸ ਦਾ ਉੱਤਰ ਪ੍ਰਦੇਸ਼ 'ਚ ਛਾਪਾ, 7 ਲੱਖ ਨਸ਼ੀਲੀਆਂ ਗੋਲੀਆਂ ਬਰਾਮਦ