ਪੰਜਾਬ

punjab

ਨਿੱਜੀ ਬੱਸ ਆਪਰੇਟਰ ਕਰ ਰਹੇ ਨੇ ਮਨਮਾਨੀ, ਨਹੀਂ ਦੇ ਰਹੇ ਟੋਲ

By

Published : Jun 13, 2020, 4:51 PM IST

ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਉੱਤੇ ਨਿੱਜੀ ਬੱਸ ਆਪਰੇਟਰ ਬਿਨਾਂ ਟੋਲ ਦਿੱਤੇ ਹੀ ਲੰਘ ਰਹੇ ਹਨ। ਉਨ੍ਹਾਂ ਨੂੰ ਜੇ ਰੋਕਿਆ ਜਾਂਦਾ ਹੈ ਤਾਂ ਉਹ ਅੱਗੋ ਜਾਨੋਂ ਮਾਰਨ ਦੀ ਧਮਕੀ ਦੇ ਰਹੇ ਹਨ।

ਫ਼ੋਟੋ।
ਫ਼ੋਟੋ।

ਲੁਧਿਆਣਾ: ਲਾਡੋਵਾਲ ਟੋਲ ਪਲਾਜ਼ਾ ਉੱਤੇ ਨਿੱਜੀ ਬੱਸ ਆਪਰੇਟਰਾਂ ਦੀ ਮਨਮਾਨੀ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਬੱਲ ਚਾਲਕ ਟੋਲ ਨਹੀਂ ਦੇ ਰਹੇ ਅਤੇ ਬਿਨਾਂ ਟੋਲ ਦਿੱਤੇ ਹੀ ਅੱਗੇ ਜਾ ਰਹੇ ਹਨ ਜਿਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ।

ਵੇਖੋ ਵੀਡੀਓ

ਇਸ ਸਬੰਧੀ ਸ਼ਿਕਾਇਤ ਕਰਨ ਦੇ ਬਾਵਜੂਦ ਵੀ ਪੁਲਿਸ ਇਨ੍ਹਾਂ ਉੱਤੇ ਕੋਈ ਕਾਰਵਾਈ ਨਹੀਂ ਕਰ ਰਹੀ ਕਿਉਂਕਿ ਇਨ੍ਹਾਂ ਨਿੱਜੀ ਟਰਾਂਸਪੋਰਟਰਾਂ ਦੇ ਹੱਥ ਵੱਡੀਆਂ ਸਿਆਸੀ ਪਾਰਟੀਆਂ ਅਤੇ ਆਗੂਆਂ ਦੇ ਨਾਲ ਜੁੜੇ ਹੋਏ ਹਨ।

ਹਾਲਾਤ ਇਹ ਹਨ ਕਿ ਕੋਈ ਇਨ੍ਹਾਂ ਨੂੰ ਹੁਣ ਟੋਲ ਪਲਾਜ਼ਾ ਉੱਤੇ ਰੋਕਣ ਤੋਂ ਵੀ ਡਰਦਾ ਹੈ। ਟੋਲ ਪਲਾਜ਼ਾ ਦੇ ਮੈਨੇਜਰ ਮੁਤਾਬਕ ਜੋ ਕੋਈ ਵੀ ਇਸ ਨੂੰ ਰੋਕਦਾ ਹੈ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਹਨ ਜਿਸ ਕਰਕੇ ਹੁਣ ਸਟਾਫ ਇਨ੍ਹਾਂ ਨੂੰ ਰੋਕਣ ਤੋਂ ਵੀ ਡਰਦਾ ਹੈ।

ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਚੰਚਲ ਰਾਠੌਰ ਨੇ ਦੱਸਿਆ ਕਿ ਕਿਵੇਂ ਨਿੱਜੀ ਬੱਸ ਚਾਲਕ ਆਪਣੀ ਮਨਮਾਨੀ ਕਰਦੇ ਹੋਏ ਟੋਲ ਬੈਰੀਅਰ ਉੱਤੇ ਬਿਨਾਂ ਟੋਲ ਅਦਾ ਕੀਤੇ ਗੁੰਡਾਗਰਦੀ ਕਰਕੇ ਆਪਣੀਆਂ ਬੱਸਾਂ ਬੈਰੀਅਰ ਨੂੰ ਤੋੜ ਕੇ ਲੈ ਜਾਂਦੇ ਹਨ। ਕਈ ਵਾਰ ਤਾਂ ਭੱਜ ਕੇ ਮੁਲਾਜ਼ਮਾਂ ਨੂੰ ਆਪਣੀ ਜਾਨ ਬਚਾਉਣੀ ਪਈ ਹੈ।

ਉਨ੍ਹਾਂ ਕਿਹਾ ਕਿ ਜੋ ਕੋਈ ਵੀ ਇਨ੍ਹਾਂ ਨੂੰ ਰੋਕਦਾ ਹੈ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦੇ ਹਨ ਇੱਥੋਂ ਤੱਕ ਕਿ ਉਸ ਦੇ ਘਰ ਦਾ ਪਤਾ ਪੁੱਛਿਆ ਜਾਂਦਾ ਹੈ ਅਤੇ ਉਸ ਨੂੰ ਡਰਾਇਆ ਧਮਕਾਇਆ ਜਾਂਦਾ ਹੈ।

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਕਈ ਵਾਰ ਜਾਣਕਾਰੀ ਦੇਣ ਦੇ ਬਾਵਜੂਦ ਕੋਈ ਕਾਰਵਾਈ ਨਹੀਂ ਹੋ ਰਹੀ ਕਿਉਂਕਿ ਇਨ੍ਹਾਂ ਦੇ ਵੱਡੇ ਸਿਆਸਤਦਾਨਾਂ ਦੇ ਨਾਲ ਹਿੱਸਾ ਪੱਤੀ ਹੈ। ਉਨ੍ਹਾਂ ਇਨਸਾਫ ਦੀ ਮੰਗ ਕਰਦਿਆਂ ਕਿਹਾ ਕਿ ਇਹ ਸਰਕਾਰੀ ਟੋਲ ਪਲਾਜ਼ਾ ਹੈ ਅਤੇ ਉਨ੍ਹਾਂ ਨੂੰ ਹਰ ਗੱਡੀ ਦਾ ਹਿਸਾਬ ਦੇਣਾ ਪੈਂਦਾ ਹੈ।

ABOUT THE AUTHOR

...view details