ਪੰਜਾਬ

punjab

ETV Bharat / state

ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ - ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ

ਲੁਧਿਆਣਾ ਵਿਖੇ ਮੁਸਲਿਮ ਭਾਈਚਾਰੇ ਵੱਲੋਂ ਨਾਗਰਿਕਤਾ ਸੋਧ ਬਿੱਲ ਦਾ ਵਿਰੋਧ ਕੀਤਾ ਗਿਆ। ਇਸ ਦੌਰਾਨ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ।

protest against CAB, ludhiana protest
ਫ਼ੋਟੋ

By

Published : Dec 14, 2019, 8:52 PM IST

ਲੁਧਿਆਣਾ: ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਗਏ ਨਾਗਰਿਕਤਾ ਸੋਧ ਬਿੱਲ ਦੇ ਵਿਰੋਧ ਵਿੱਚ ਸ਼ਹਿਰ ਦੀ ਜਾਮਾ ਮਸਜਿਦ 'ਚ ਸ਼ਨੀਵਾਰ ਨੂੰ ਰੋਸ ਮੁਜ਼ਾਹਰੇ ਕੀਤੇ ਗਏ। ਇਸ ਵਿੱਚ ਪੰਜਾਬ ਭਰ ਤੋਂ ਆਏ ਮੁਸਲਮਾਨਾਂ ਨੇ ਵੱਡੀ ਗਿਣਤੀ ਵਿੱਚ ਹਿੱਸਾ ਲਿਆ।

ਇਸ ਦੌਰਾਨ ਕੇਂਦਰ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਅਤੇ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਵੱਲੋਂ ਇਸ ਬਿੱਲ ਦਾ ਵਿਰੋਧ ਕੀਤਾ ਗਿਆ।

ਵੇਖੋ ਵੀਡੀਓ

ਬਿੱਲ ਦਾ ਵਿਰੋਧ ਕਰਦਿਆਂ ਲੁਧਿਆਣਾ ਜਾਮਾ ਮਸਜਿਦ ਦੇ ਨਾਇਬ ਸ਼ਾਹੀ ਇਮਾਮ ਉਸਮਾਨ ਉਰ ਰਹਿਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਜੋ ਗ਼ੈਰ ਸੰਵਿਧਾਨਿਕ ਇਹ ਬਿੱਲ ਪਾਸ ਕੀਤਾ ਗਿਆ ਹੈ, ਉਸ ਦੀ ਜਾਮਾ ਮਸਜਿਦ ਲੁਧਿਆਣਾ ਅਤੇ ਪੰਜਾਬ ਭਰ ਦੇ ਮੁਸਲਮਾਨਾਂ ਵੱਲੋਂ ਖ਼ਿਲਾਫ਼ਤ ਕੀਤੀ ਜਾ ਰਹੀ ਹੈ। ਕਿਉਂਕਿ, ਇਹ ਬਿੱਲ ਆਪਸੀ ਭਾਈਚਾਰੇ ਨੂੰ ਵੰਡਣ ਲਈ ਅਤੇ ਭਾਰਤ ਵਿੱਚ ਫਿਰਕੂਵਾਦ ਪੈਦਾ ਕਰਨ ਲਈ ਬਣਾਇਆ ਗਿਆ ਹੈ। ਉਸਮਾਨ ਉਰ ਰਹਿਮਾਨ ਨੇ ਕਿਹਾ ਕਿ ਜੇਕਰ ਸਰਕਾਰ ਨਹੀਂ ਮੰਨਦੀਂ ਤਾਂ ਰੋਸ ਹੋਰ ਤੀਖ਼ਾ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਸ਼੍ਰੋਮਣੀ ਅਕਾਲੀ ਦਲ ਦੇ 99ਵੇਂ ਸਥਾਪਨਾ ਦਿਵਸ ਮੌਕੇ PM ਮੋਦੀ ਨੇ ਦਿੱਤੀ ਵਧਾਈ

ABOUT THE AUTHOR

...view details