ਜਗਰਾਓਂ:ਕਤਲ ਕਾਂਡ ਵਿੱਚ ਮੁਲਜ਼ਮ ਖ਼ਿਲਾਫ਼ ਕਾਰਵਾਈ ਨਾ ਹੋਣ ਕਰਕੇ ਪਿੰਡ ਲੱਖਾ ਦੇ ਸਾਬਕਾ ਪੰਚ ਤੇ ਭਰਾਤਰੀ ਜੱਥੇਬੰਦੀਆ ਦੇ ਸਹਿਯੋਗ ਪੁਲਿਸ ਥਾਣਾ ਹਠੂਰ ਬਾਹਰ ਧਰਨਾ ਲਾਇਆ ਗਿਆ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਇਲਾਕੇ ਦੀਆਂ ਔਰਤਾਂ ਅਤੇ ਮਰਦਾ ਨੇ ਸਮੂਲੀਅਤ ਕੀਤੀ। ਧਰਨੇ ਨੂੰ ਸੰਬੋਧਨ ਕਰਦਿਆ ਪੰਜਾਬਵ ਕਿਸਾਨ ਯੂਨੀਅਨ ਦੇ ਜ਼ਿਲ੍ਹਾਂ ਪ੍ਰਧਾਨ ਬੂਟਾ ਸਿੰਘ ਚਕਰ ਨੇ ਕਿਹਾ ਕਿ ਅੱਜ ਸਾਡੇ ਸੂਬੇ ਅੰਦਰ ਜਿੱਥੇ ਬੇਈਮਾਨ ਸਰਕਾਰਾਂ ਰਾਜ ਕਰ ਰਹੀਆਂ ਹਨ।
ਉਨ੍ਹਾਂ ਨੇ ਕਿਹਾ, ਕਿ ਜਨਤਾ ਦੀ ਜਾਨ-ਮਾਲ ਦੀ ਰਾਖੀ ਕਰਨ ਵਾਲਾ ਅਹਿਮ ਮਹਿਕਮਾ ਪੁਲਿਸ ਦੀ ਕਾਰਗੁਜਾਰੀ ‘ਤੇ ਸੰਕੇ ਖੜ੍ਹੋ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਪੁਲਿਸ ਖੁਦ ਮੁਲਜ਼ਮਾਂ ‘ਤੇ ਕਾਰਵਾਈ ਨਹੀਂ ਕਰਨਾ ਚਾਹੁੰਦੀ।
ਉਨ੍ਹਾਂ ਨੇ ਕਿਹਾ, ਕਿ ਜੇਕਰ ਪੁਲਿਸ ਚਾਹੇ ਤਾਂ ਮੁਲਜ਼ਮਾਂ ਨੂੰ 2 ਘੰਟਿਆ ਅੰਦਰ ਹੀ ਗ੍ਰਿਫ਼ਤਾਰ ਕਰ ਸਕਦੀ ਹੈ। ਫਿਰ ਚਾਹੇ ਮੁਲਜ਼ਮ ਦੁਨੀਆਂ ਦੇ ਕਿਸੇ ਵੀ ਕੋਨੇ ਵਿੱਚ ਕਿਉਂ ਨਾ ਹੋਣ, ਪ੍ਰਦਰਸ਼ਨਕਾਰੀਆਂ ਨੇ ਪੁਲਿਸ ‘ਤੇ ਮੁਲਜ਼ਮਾਂ ਤੋਂ ਰਿਸ਼ਵਤ ਲੈ ਕੇ ਕਾਰਵਾਈ ਨਾ ਕਰਨ ਦੇ ਇਲਜ਼ਾਮ ਲਾਏ ਹਨ।