ਲੁਧਿਆਣਾ: ਇੰਪਰੂਵਮੈਂਟ ਟਰੱਸਟ ਵੱਲੋਂ ਬੀਤੇ ਦਿਨੀਂ ਲੁਧਿਆਣਾ ਦੇ ਮਾਡਲ ਟਾਊਨ ਇਲਾਕੇ 'ਚ ਐਂਟੀ ਇਨਕ੍ਰੋਚਮੈਂਟ ਦੀ ਕਾਰਵਾਈ ਨੂੰ ਅੰਜ਼ਾਮ ਦੇਣ ਲਈ ਐਕਸੀਅਨ ਜਗਦੇਵ ਸਿੰਘ ਦੀ ਅਗਵਾਈ 'ਚ ਟੀਮ ਪਹੁੰਚੀ ਸੀ, ਇਸ ਦੌਰਾਨ ਜਿਸ ਵਿਅਕਤੀ ਨੇ ਨਜਾਇਜ਼ ਕਬਜ਼ਾ ਕੀਤਾ ਹੋਇਆ ਸੀ ਉਸ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਇਸ ਨੂੰ ਲੈ ਕੇ ਪੁਲਿਸ ਵੱਲੋਂ ਮਾਮਲਾ ਦਰਜ ਕਰ ਲਿਆ ਗਿਆ ਹੈ। ਪਰ ਹਾਲੇ ਤੱਕ ਕਿਸੇ ਪ੍ਰਕਾਰ ਦੀ ਕਾਰਵਾਈ ਨਾ ਹੋਣ ਕਰਕੇ ਇੰਪਰੂਵਮੈਂਟ ਟਰੱਸਟ ਦੇ ਅਧਿਕਾਰੀਆਂ ਨੇ ਹੜਤਾਲ ਸ਼ੁਰੂ ਕਰ ਦਿੱਤੀ ਤੇ ਮੁਲਜ਼ਮਾਂ ਦੀ ਛੇਤੀ ਗ੍ਰਿਫ਼ਤਾਰੀ ਦੀ ਮੰਗ ਕੀਤੀ।
ਲੁਧਿਆਣਾ ਦੇ ਇੰਪਰੂਵਮੈਂਟ ਟਰੱਸਟ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ - ਮਾਡਲ ਟਾਊਨ
ਲੁਧਿਆਣਾ ਵਿਖੇ ਬੀਤੇ ਦਿਨੀਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਇੰਪਰੂਵਮੈਂਟ ਟਰੱਸਟ ਦੀ ਟੀਮ ਮਾਡਲ ਟਾਊਨ ਇਲਾਕੇ ਵਿੱਚ ਗਈ ਤਾਂ ਨਜਾਇਜ਼ ਕਬਜ਼ਾ ਕਰੀ ਬੈਠੇ ਵਿਅਕਤੀ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਪਰਚਾ ਤਾਂ ਦਰਜ ਕਰ ਲਿਆ ਪਰ ਕੋਈ ਕਾਰਵਾਈ ਨਹੀਂ ਕੀਤੀ ਗਈ।
ਇਸ ਮੌਕੇ ਇੰਪਰੂਵਮੈਂਟ ਟਰੱਸਟ ਦੇ ਐਸਡੀਓ ਮਨਜੀਤ ਸਿੰਘ ਨੇ ਮੀਡੀਆ ਦੇ ਰੂ ਬ ਰੂ ਹੁੰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਨਾਜਾਇਜ਼ ਕਬਜ਼ਿਆਂ ਨੂੰ ਛੁਡਵਾਉਣ ਲਈ ਇੰਪਰੂਵਮੈਂਟ ਟਰੱਸਟ ਦੀ ਟੀਮ ਮਾਡਲ ਟਾਊਨ ਗਈ ਤਾਂ ਨਜਾਇਜ਼ ਕਬਜ਼ਾ ਕਰੀ ਬੈਠੇ ਵਿਅਕਤੀ ਨੇ ਇੰਪਰੂਵਮੈਂਟ ਟਰੱਸਟ ਦੀ ਟੀਮ 'ਤੇ ਸੋਚੀ ਸਮਝੀ ਸਾਜ਼ਿਸ਼ ਤਹਿਤ ਹਮਲਾ ਸ਼ੁਰੂ ਕਰ ਦਿੱਤਾ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਵੀ ਦਰਜ ਕਰ ਲਿਆ ਪਰ ਹਾਲੇ ਤੱਕ ਉਸ ਦੀ ਗ੍ਰਿਫ਼ਤਾਰੀ ਨਹੀਂ ਕੀਤੀ ਗਈ। ਇਸ ਨੂੰ ਲੈ ਕੇ ਉਨ੍ਹਾਂ ਵੱਲੋਂ ਹੜਤਾਲ ਕੀਤੀ ਗਈ ਹੈ।
ਇਸ ਤੋਂ ਇਲਾਵਾ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਸੁਬਰਾਮਣੀਅਮ ਨੇ ਵੀ ਦੱਸਿਆ ਕਿ ਸਾਡੀ ਟੀਮ ਵੱਲੋਂ ਜਦੋਂ ਬੀਤੇ ਦਿਨੀਂ ਨਾਜਾਇਜ਼ ਕਬਜ਼ਿਆਂ ਸਬੰਧੀ ਕਾਰਵਾਈ ਕੀਤੀ ਗਈ ਤਾਂ ਇੱਕ ਪਰਿਵਾਰ ਵੱਲੋਂ ਉਨ੍ਹਾਂ 'ਤੇ ਹਮਲਾ ਕੀਤਾ ਗਿਆ। ਇਸ ਦੌਰਾਨ ਪੁਲਿਸ ਨੇ ਪਰਚਾ ਤਾਂ ਦਰਜ ਕਰ ਲਿਆ ਪਰ ਹਾਲੇ ਗ੍ਰਿਫ਼ਤਾਰੀ ਨਹੀਂ ਹੋਈ ਕਿਉਂਕਿ ਮੁਲਜ਼ਮ ਘਰੋਂ ਫਰਾਰ ਹੋ ਗਏ ਹਨ।