ਲੁਧਿਆਣਾ:ਜ਼ਿਲ੍ਹੇ ਵਿੱਚ ਪੈਨਸ਼ਨਰ ਸੰਘਰਸ਼ ਮੋਰਚਾ ਵੱਲੋਂ ਹਲਕਾ ਵਿਧਾਇਕ ਕੁਲਦੀਪ ਸਿੰਘ ਵੈਦ ਦੇ ਘਰ ਦੇ ਬਾਹਰ ਇੱਕ ਵੱਡਾ ਧਰਨਾ ਪ੍ਰਦਰਸ਼ਨ ਕੀਤਾ ਗਿਆ। ਜਿੱਥੇ ਉਨ੍ਹਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਵਿਧਾਇਕ ਕੁਲਦੀਪ ਸਿੰਘ ਵੈਦ ਖੁਦ ਉਨ੍ਹਾਂ ਨੂੰ ਮਿਲਣ ਪਹੁੰਚੇ ਅਤੇ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਕਿਹਾ ਕਿ ਉਹ ਖੁਦ ਪੈਨਸ਼ਨ ਲੈਂਦੇ ਹਨ ਅਤੇ ਪੈਨਸ਼ਨਰਾਂ ਦਾ ਦਰਦ ਸਮਝਦੇ ਹਨ।
ਪੈਨਸ਼ਨਰਾਂ ਨੇ ਜਿੱਥੇ ਪੰਜਾਬ ਸਰਕਾਰ ਦੇ ਖਿਲਾਫ਼ ਨਾਅਰੇਬਾਜ਼ੀ ਕੀਤੀ। ਉਥੇ ਹੀ ਕਿਹਾ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ। ਪਰ ਪੰਜਾਬ ਸਰਕਾਰ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦੇ ਰਹੀ। ਇੱਕ ਸਬ ਕਮੇਟੀ ਵੀ ਬਣਾਈ ਗਈ ਹੈ। ਪਰ ਉਸਦੇ ਨਾਲ ਵੀ ਕੋਈ ਸਿੱਟਾ ਨਿਕਲਦਾ ਨਜ਼ਰ ਨਹੀਂ ਆ ਰਿਹਾ। ਹੁਣ ਉਹਨਾਂ ਵੱਲੋਂ ਪੰਜਾਬ ਭਰ ਵਿੱਚ ਵਿਧਾਇਕਾਂ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਜਿਸ ਵਿੱਚ ਵਿਧਾਇਕ ਕੁਲਦੀਪ ਸਿੰਘ ਦੇ ਘਰ ਦੇ ਬਾਹਰ ਧਰਨਾ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਧਰਨਾ ਪ੍ਰਦਰਸ਼ਨ ਜਾਰੀ ਰਹਿਣਗੇ।