ਲੁਧਿਆਣਾ:ਜ਼ਿਲ੍ਹੇ ’ਚ ਲਗਾਤਾਰ ਲੱਗ ਰਹੇ ਬਿਜਲੀ ਦੇ ਕੱਟਾਂ ਤੋਂ ਤੰਗ ਹੋ ਕੇ ਸਨਅਤਕਾਰਾਂ ਵੱਲੋਂ ਪੰਜਾਬ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ ਅਤੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਵੀ ਫੁਕਿਆ।
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਅੱਜ ਇੰਡਸਟਰੀ ਦੀ ਇਸ ਹਾਲਤ ਲਈ ਪੰਜਾਬ ਸਰਕਾਰ ਅਤੇ ਪੰਜਾਬ ਸਰਕਾਰ ਦੀ ਉਹ ਅਫ਼ਸਰ ਜ਼ਿੰਮੇਵਾਰ ਹਨ, ਜੋ ਆਪਣੇ ਕੰਮ ਤੋਂ ਭੱਜ ਰਹੇ ਹਨ। ਜਦੋਂ ਉਨ੍ਹਾਂ ਨੂੰ ਪਤਾ ਸੀ ਕਿ ਜੂਨ ਜੁਲਾਈ ਚ ਜਾ ਕੇ ਬਿਜਲੀ ਦੀ ਕਿੱਲਤ ਆਵੇਗੀ ਤਾਂ ਸਰਕਾਰ ਨੇ ਪਹਿਲਾਂ ਇੰਤਜਾਮ ਕਿਉਂ ਨਹੀਂ ਕੀਤੇ। ਉਨ੍ਹਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਨੇ ਬਠਿੰਡਾ ਥਰਮਲ ਪਲਾਂਟ ਇਸ ਕਰਕੇ ਬੰਦ ਕੀਤਾ ਸੀ ਕਿ ਬਿਜਲੀ ਪੂਰੀ ਹੈ। ਪਰ ਹੁਣ ਬਿਜਲੀ ਦੀ ਕਿੱਲਤ ਹੋ ਰਹੀ ਹੈ।