ਲੁਧਿਆਣਾ : ਅੱਜ ਤੋਂ ਪੰਜਾਬ ਸਿੱਖਿਆ ਬੋਰਡ ਦੇ 8ਵੀਂ ਅਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਸ਼ੁਰੂ ਹੋ ਗਈਆਂ ਹਨ। ਅੱਜ ਅੱਠਵੀਂ ਅਤੇ ਬਾਰ੍ਹਵੀਂ ਜਮਾਤ ਦੇ ਫ਼ਾਇਨਲ ਪ੍ਰੀਖਿਆਵਾਂ ਦਾ ਪਹਿਲਾ ਇਮਤਿਹਾਨ ਹੈ, ਉਹ ਵੀ ਪੰਜਾਬੀ ਭਾਸ਼ਾ ਦਾ, ਜਿਸ ਨੂੰ ਲੈ ਕੇ ਵਿਦਿਆਰਥੀ ਕਾਫ਼ੀ ਉਤਸ਼ਾਹਿਤ ਹਨ।
ਤੁਹਾਨੂੰ ਦੱਸ ਦਈਏ ਕਿ ਬੋਰਡ ਦੀਆਂ ਪ੍ਰੀਖਿਆਵਾਂ ਹੋਣ ਕਾਰਨ ਸਕੂਲਾਂ ਦੇ ਵਿਦਿਆਰਥੀਆਂ ਦੇ ਵੱਖ-ਵੱਖ ਸੈਂਟਰ ਬਣਾਏ ਗਏ ਹਨ, ਜਿਥੇ ਉਹ ਆਪਣੇ ਇਮਤਿਹਾਨਾਂ ਨੂੰ ਦੇਣਗੇ। ਇਸ ਨੂੰ ਲੈ ਕੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਕਈ ਤਰ੍ਹਾਂ ਦੇ ਪ੍ਰਬੰਧ ਹਨ। ਬੋਰਡ ਨੇ ਖ਼ਾਸ ਕਰ ਕੇ ਨਕਲ ਨੂੰ ਲੈ ਕੇ ਕਾਫ਼ੀ ਸਖ਼ਤੀ ਕੀਤੀ ਹੋਈ ਹੈ।
ਇਹ ਵੀ ਪੜ੍ਹੋ : ਵਪਾਰ ਬਚਾਓ ਮੋਰਚੇ ਨੇ ਹੈਲਪਲਾਈਨ ਨੰਬਰ ਕੀਤਾ ਜਾਰੀ, ਵਪਾਰੀਆਂ ਦੇ ਮਸਲੇ ਹੱਲ ਕਰਨ ਲਈ ਬਣਾਈ ਕਮੇਟੀ