ਲੁਧਿਆਣਾ: ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵੱਲੋਂ ਅੰਮ੍ਰਿਤਸਰ ਵਿਖੇ ਮੁੜ ਕੱਚੇ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰਨ ਦੇ ਵਿਰੋਧ ਵਿੱਚ ਚੱਕਾ ਜਾਮ ਕੀਤਾ। ਇਸ ਦੇ ਨਾਲ ਹੀ ਮੁਲਾਜ਼ਮਾਂ ਨੇ ਹੋਰਨਾਂ ਬੱਸ ਅੱਡਿਆਂ ਦੇ ਨਾਲ-ਨਾਲ ਸ਼ਹਿਰ ਦਾ ਬੱਸ ਸਟੈਂਡ ਵੀ ਬੰਦ ਕਰ ਦਿੱਤਾ।
ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਬੀਤੇ ਦਿਨੀਂ ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦੇ ਘਰ ਦੇ ਬਾਹਰ ਮੁਜ਼ਾਹਰੇ ਕੀਤੇ ਗਏ ਸਨ ਤੇ ਉਨ੍ਹਾਂ ਨਾਲ ਮੁਲਾਕਾਤ ਵੀ ਕੀਤੀ ਸੀ। ਇਸ ਮੌਕੇ ਉਨ੍ਹਾਂ ਨੇ ਉਨ੍ਹਾਂ ਦੀਆਂ ਸ਼ਰਤਾਂ ਮੰਨਣ ਦਾ ਭਰੋਸਾ ਵੀ ਦਿੱਤਾ ਸੀ। ਇਸ ਦੇ ਬਾਵਜੂਦ ਅੱਜ ਫਿਰ ਅੰਮ੍ਰਿਤਸਰ ਵਿਖੇ ਕੱਚੇ ਮੁਲਾਜ਼ਮਾਂ ਦੀ ਭਰਤੀ ਸ਼ੁਰੂ ਕਰ ਦਿੱਤੀ ਗਈ।
ਇਹ ਵੀ ਪੜ੍ਹੋ: INDvNZ: ਕਿੱਥੇ ਬਣੇ ਕ੍ਰਿਕਟਰਾਂ ਦੇ ਨਾਂਅ 'ਤੇ ਪਕਵਾਨ, ਵੇਖੋ ਵੀਡੀਓ
ਇਸ ਤੋਂ ਇਲਾਵਾ ਕੱਚੇ ਮੁਲਾਜ਼ਮਾਂ ਦੀ ਭਰਤੀ ਨੂੰ ਲੈ ਕੇ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਵਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਮੁਲਾਜ਼ਮਾਂ ਦੀ ਮੰਗ ਹੈ ਕਿ ਪਹਿਲਾਂ ਪੁਰਾਣੀ ਭਰਤੀਆਂ ਨੂੰ ਪੱਕਾ ਕੀਤਾ ਜਾਵੇ ਜਿਸ ਤੋਂ ਬਾਅਦ ਨਵੀਆਂ ਭਰਤੀਆਂ ਕੀਤੀਆਂ ਜਾਣ।
ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਤੇ ਹੋਰ ਮੰਗਾ ਨੂੰ ਲੈ ਕੇ ਚੱਕਾ ਜਾਮ ਕੀਤਾ ਸੀ। ਇਸ ਦੇ ਨਾਲ ਮਲੇਰਕੋਟਲਾ ਵਿਖੇ ਟਰਾਂਸਪੋਰਟ ਮੰਤਰੀ ਦੀ ਕੋਠੀ ਦਾ ਘਿਰਾਓ ਵੀ ਕੀਤਾ ਸੀ ਤੇ ਉਨ੍ਹਾਂ ਨੇ ਮੰਗਾ ਪੂਰਾ ਕਰਨ ਦਾ ਭਰੋਸਾ ਦਿੱਤਾ ਸੀ ਪਰ ਅਜਿਹਾ ਨਾ ਹੋਣ 'ਤੇ ਮੁਲਾਜ਼ਮਾਂ ਨੇ ਮੁੜ ਧਰਨਾ ਦਿੱਤਾ।