ਲੁਧਿਆਣਾ: ਕਿਸਾਨ ਯੂਨੀਅਨ ਵੱਲੋਂ 8 ਜਨਵਰੀ ਨੂੰ 'ਪੇਂਡੂ ਭਾਰਤ ਬੰਦ' ਦੇ ਸੱਦੇ ਨੂੰ ਲੈ ਕੇ ਪੰਜਾਬ ਰੋਡਵੇਜ ਪਨਬੱਸ ਦੇ ਡਿਪਟੀ ਡਾਇਰੈਕਟਰ ਨੇ ਸਮੂਹ ਜਨਰਲ ਮੈਨੇਜਰਾਂ ਤੇ ਡਿਪੂ ਮੈਨੇਜਰਾਂ ਨੂੰ ਚਿੱਠੀ ਲਿਖੀ ਹੈ।
'ਪੇਂਡੂ ਭਾਰਤ ਬੰਦ' ਦੇ ਸੱਦੇ ਨੂੰ ਲੈ ਪਨਬੱਸ ਦੇ ਡਿਪਟੀ ਡਾਇਰੈਕਟਰ ਨੇ ਲਿਖੀ ਚਿੱਠੀ - ਪੇਂਡੂ ਭਾਰਤ ਬੰਦ
ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ 'ਪੇਂਡੂ ਭਾਰਤ ਬੰਦ' ਦੇ ਸੱਦੇ ਨੂੰ ਲੈ ਕੇ ਪਨਬੱਸ ਦੇ ਡਿਪਟੀ ਡਾਇਰੈਕਟਰ ਨੇ ਸਮੂਹ ਜਨਰਲ ਮੈਨੇਜਰਾਂ ਤੇ ਡਿਪੂ ਮੈਨੇਜਰਾਂ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ।
ਫ਼ੋਟੋ
ਉਨ੍ਹਾਂ ਨੇ ਕਿਹਾ ਕਿ ਜੇ ਕੋਈ ਜਥੇਬੰਦੀ ਜਾਂ ਲੋਕਾਂ ਵੱਲੋਂ ਰੋਕਿਆ ਜਾਂਦਾ ਹੈ ਤਾਂ ਬੱਸਾਂ ਖੜੀਆਂ ਕਰ ਦਿੱਤੀਆਂ ਜਾਣ ਅਤੇ ਜਿਨ੍ਹਾਂ ਬੱਸਾਂ ਦੀ ਆਨਲਾਈਨ ਬੁਕਿੰਗ ਕੀਤੀ ਜਾ ਰਹੀ ਹੈ ਉਨ੍ਹਾਂ ਦੀ ਆਨਲਾਈਨ ਬੁਕਿੰਗ ਬੰਦ ਕੀਤੀ ਜਾਵੇ। ਉਨ੍ਹਾਂ ਨੇ ਕਿਹਾ ਕਿ ਜੇਕਰ ਜ਼ਿਲ੍ਹਾਂ ਪੁਲਿਸ ਮੁਖੀ ਅਤੇ ਡਿਪਟੀ ਕਮਿਸ਼ਨਰ ਵੱਲੋਂ ਬੱਸਾਂ ਨਾ ਚਲਾਉਣ ਦੇ ਆਦੇਸ਼ ਮਿਲਦੇ ਹਨ ਤਾਂ ਉਨ੍ਹਾਂ ਆਦੇਸ਼ਾਂ ਦੀ ਪਾਲਣਾ ਕੀਤੀ ਜਾਵੇ। ਦੱਸ ਦਈਏ ਕਿ ਬੁੱਧਵਾਰ ਨੂੰ ਦੇਸ਼ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਪੇਂਡੂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ।
Last Updated : Jan 7, 2020, 5:34 PM IST