ਪੰਜਾਬ

punjab

ETV Bharat / state

ਪਨਬਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ - ਪਨਬਸ ਕੰਟਰੈਕਟ ਵਰਕਰ ਯੂਨੀਅਨ

ਪੰਜਾਬ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਨਾ ਕਰਨ ਤੋਂ ਦੂੱਖੀ ਪਨਬਸ ਮੁਲਾਜ਼ਮਾਂ ਨੇ ਸਰਕਾਰ ਖ਼ਿਲਾਫ ਰੋਸ ਪ੍ਰਦਰਸ਼ਨ ਕੀਤਾ। ਮੁਲਾਜ਼ਮਾਂ ਦਾ ਕਹਿਣਾ ਹੈ ਕਿ ਜੇ ਸਰਕਾਰ ਸਾਡੀ ਮੰਗਾਂ ਨੂੰ ਪੂਰਾ ਨਹੀਂ ਕਰਦੀ ਤਾਂ ਵੱਡੇ ਪੱਧਰ 'ਤੇ ਪ੍ਰਦਰਸ਼ਨ ਕੀਤਾ ਜਾਵੇਗਾ।

ਪਨਬਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ

By

Published : Aug 24, 2019, 8:52 PM IST

ਲੁਧਿਆਣਾ: ਪਨਬਸ ਕੰਟਰੈਕਟ ਵਰਕਰ ਯੂਨੀਅਨ ਵੱਲੋਂ ਪੰਜਾਬ ਦੇ 18 ਡਿਪੂਆਂ ਅੱਗੇ ਗੇਟ ਰੈਲੀਆ ਕਰਕੇ ਸਰਕਾਰ ਨੂੰ ਕੀਤੇ ਵਾਅਦੇ ਯਾਦ ਕਰਵਾਏ ਗਏ। ਇਸ ਦੌਰਾਨ ਪਨਬੱਸ ਕੰਟਰੈਕਟ ਵਰਕਰਜ਼ ਨੇ ਪੰਜਾਬ ਸਰਕਾਰ ਖਿਲਾਫ਼ ਨਾਅਰੇਬਾਜ਼ੀ ਕਰ ਮੁੱਖ ਮੰਤਰੀ ਦਾ ਪੁਤਲਾ ਵੀ ਫੂਕਿਆ।

ਪਨਬਸ ਮੁਲਾਜ਼ਮਾਂ ਨੇ ਮੁੱਖ ਮੰਤਰੀ ਦਾ ਪੁਤਲਾ ਫੂਕ ਕੀਤਾ ਪ੍ਰਦਰਸ਼ਨ
ਜਰਨਲ ਸਕੱਤਰ ਭਗਤ ਸਿੰਘ ਭਗਤਾ ਨੇ ਦੱਸਿਆ ਕਿ ਕੱਚੇ ਵਰਕਰਾਂ ਨੂੰ ਪੱਕੇ ਕਰਨ ਵਾਲਾ ਪੰਜਾਬ ਵੈੱਲਫੇਅਰ ਐਕਟ 2016 ਨੂੰ ਸਰਕਾਰ ਲਾਗੂ ਕਰਨ ਤੋਂ ਭੱਜ ਰਹੀ ਹੈ ਅਤੇ ਨਵਾਂ ਐਕਟ ਬਨਾਉਣ ਦੇ ਬਹਾਨੇ ਟਾਈਮ ਪਾਸ ਕਰ ਰਹੀ ਹੈ। ਲੰਮੇ ਸਮੇਂ ਤੋਂ ਲੋਕਾਂ ਦੀ ਸੇਵਾ ਕਰਨ ਵਾਲੇ ਮੁਲਾਜ਼ਮਾਂ ਨੂੰ ਆਉਟ ਸੋਰਸ ਜਾਂ ਕੰਟਰੈਕਟ 'ਤੇ ਲੇਬਰ ਕਹਿ ਕੇ ਪੱਲਾ ਝਾੜ ਦਿੰਦੀ ਹੈ। ਹਰ ਦਿਨ ਲਗਭਗ 1 ਕਰੋੜ 70 ਲੱਖ ਰੁਪਏ ਕਮਾਈ ਕਰਕੇ ਸਰਕਾਰੀ ਖਜ਼ਾਨੇ ਵਿੱਚ ਜਮਾ ਕਰਾਉਣ ਵਾਲੇ ਮੁਲਾਜ਼ਮਾਂ ਲਈ ਸਰਕਾਰ ਖਜ਼ਾਨਾ ਖਾਲੀ ਦੇ ਬਹਾਨੇ ਲਗਾਏ ਜਾਂਦੇ ਹਨ। ਉੱਧਰ ਠੇਕਾ ਮੁਲਾਜ਼ਮ ਸੰਘਰਸ਼ ਯੂਨੀਅਨ ਦੇ ਪ੍ਰਧਾਨ ਨੇ ਕਿਹਾ ਕਿ ਮੁਲਾਜ਼ਮਾਂ ਨਾਲ ਪੰਜਾਬ ਸਰਕਾਰ ਧੱਕਾ ਕਰ ਰਹੀ ਹੈ।

ABOUT THE AUTHOR

...view details