ਲੁਧਿਆਣਾ: ਸ਼ਹਿਰ ਵਿੱਚ ਪਨਬੱਸ ਮੁਲਾਜ਼ਮਾਂ ਦੀ ਆਪਣੀਆਂ ਹੱਕੀ ਮੰਗਾ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਜਾਰੀ ਹੈ ਤੇ ਲੁਧਿਆਣਾ ਡਿਪੂ 'ਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਖੜ੍ਹੀਆਂ ਹੋਈਆਂ ਹਨ।
ਪਨਬਸ ਮੁਲਾਜ਼ਮਾਂ ਵੱਲੋਂ ਦੂਜੇ ਦਿਨ ਵੀ ਹੜਤਾਲ ਜਾਰੀ, ਲੁਧਿਆਣਾ 'ਚ ਖੜ੍ਹੀ ਰਹੀਆਂ ਬੱਸਾਂ... - ਲੁਧਿਆਣਾ
ਸੂਬੇ ਭਰ ਵਿੱਚ ਪਨਬੱਸ ਮੁਲਾਜ਼ਮਾਂ ਦੀ ਆਪਣੀਆਂ ਮੰਗਾ ਨੂੰ ਲੈ ਕੇ ਦੂਜੇ ਦਿਨ ਵੀ ਹੜਤਾਲ ਜਾਰੀ ਹੈ। ਉੱਥੇ ਹੀ ਲੁਧਿਆਣਾ ਵਿੱਚ ਪੰਜਾਬ ਰੋਡਵੇਜ਼ ਦੇ ਮੁਲਾਜ਼ਮਾਂ ਨੇ ਚੱਕਾ ਜਾਮ ਕੀਤਾ ਹੋਇਆ ਹੈ ਤੇ ਬੱਸ ਸਟੈਂਡ 'ਤੇ ਸੁੰਨ ਪਸਰੀ ਹੋਈ ਹੈ। ਇਸ ਦੇ ਨਾਲ ਹੀ ਮੁਲਾਜ਼ਮ ਆਵਾਜਾਈ ਮੰਤਰੀ ਰਜ਼ੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ।
ਇਸ ਬਾਰੇ ਮੁਲਾਜ਼ਮਾਂ ਨੇ ਕਿਹਾ ਕਿ ਜਦੋਂ ਤੱਕ ਸਰਕਾਰ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ, ਤਨਖ਼ਾਹਾਂ ਨਹੀਂ ਦਿੰਦੀ, ਉਦੋਂ ਤੱਕ ਉਨ੍ਹਾਂ ਦੇ ਮੁਜ਼ਾਹਰੇ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਅੱਜ ਉਹ ਕੈਬਿਨੇਟ ਮੰਤਰੀ ਰਜੀਆ ਸੁਲਤਾਨਾ ਦੀ ਕੋਠੀ ਦਾ ਘਿਰਾਓ ਕਰਨ ਜਾ ਰਹੇ ਹਨ ਤੇ ਕੱਲ੍ਹ ਉਹ ਪਟਿਆਲਾ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਦੇ ਬਾਹਰ ਮੁਜ਼ਾਹਰਾ ਕਰਨਗੇ।
ਦੱਸ ਦਈਏ, ਪਨਬੱਸ ਮੁਲਾਜ਼ਮ ਰੈਗੂਲਰ ਕਰਨ, ਕੰਮ ਦੇ ਬਰਾਬਰ ਤਨਖ਼ਾਹ ਦਾ ਫ਼ੈਸਲਾ ਲਾਗੂ ਕਰਨ, ਪਨਬੱਸ ਕਰਮਚਾਰੀਆਂ ਅਤੇ ਰੋਡਵੇਜ਼ ਕਰਮਚਾਰੀਆਂ ਦੇ ਬਰਾਬਰ ਨਿਯਮ ਲਾਗੂ ਕਰਕੇ ਸਾਰੀਆਂ ਸਹੂਲਤਾਂ ਦੇਣ, ਠੇਕੇ 'ਤੇ ਭਰਤੀ ਬੰਦ ਕਰਕੇ ਰੈਗੂਲਰ ਭਰਤੀ ਕਰਨ ਦੀ ਮੰਗ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ।