ਨਵੀਂ ਦਿੱਲੀ: ਚੀਨ ਤੋਂ ਚੱਲ ਕੇ ਅੱਧੀ ਦੁਨੀਆ ਤੱਕ ਫ਼ੈਲ ਚੁੱਕੇ ਕੋਰੋਨਾ ਵਾਇਰਸ (ਕੋਵਿਡ-19) ਨੂੰ ਲੈ ਭਾਰਤ ਅਤੇ ਪੰਜਾਬ ਸਰਕਾਰ ਨੇ ਪਹਿਲਾਂ ਹੀ ਅਹਤਿਆਤ ਵਰਤਦਿਆਂ ਠੋਸ ਕਦਮ ਚੁੱਕਣੇ ਸ਼ੁਰੂ ਕਰ ਦਿੱਤੇ ਹਨ। ਸਰਕਾਰਾਂ ਵੱਲੋਂ ਇਕੱਠ ਵਾਲੇ ਪ੍ਰੋਗਰਾਮ ਜਾਂ ਤਾਂ ਰੱਦ ਕੀਤੇ ਜਾ ਰਹੇ ਹਨ ਜਾਂ ਫਿਰ ਲੋਕਾਂ ਨੂੰ ਉਨ੍ਹਾਂ ਵਿੱਚ ਨਾ ਜਾਣ ਦੀ ਸਲਾਹ ਦਿੱਤਾ ਜਾ ਰਹੀ ਹੈ।
ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਲੁਧਿਆਣਾ) ਵਿੱਚ ਕਰਵਾਏ ਜਾਣ ਵਾਲੇ ਸੌਣੀ ਕਿਸਾਨ ਮੇਲਿਆਂ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਮੇਲੇ ਨੂੰ ਕੋਰੋਨਾ ਵਾਇਰਸ ਤੋਂ ਬਚਾਅ ਰੱਖਣ ਦੇ ਮੱਦੇਨਜ਼ਰ ਮੁਲਤਵੀ ਕੀਤਾ ਗਿਆ ਹੈ। ਇਸ ਮੇਲੇ ਵਿੱਚ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਨਵੀਆਂ ਤਕਨੀਕਾਂ ਅਤੇ ਨਵੇਂ ਬੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਂਦੀ ਹੈ।