ਲੁਧਿਆਣਾ:ਸੰਯੁਕਤ ਸਮਾਜ ਮੋਰਚੇ ਦਾ ਗੁਰਨਾਮ ਚੜੂਨੀ ਦੀ ਪਾਰਟੀ ਦੇ ਨਾਲ ਸਮਝੌਤਾ ਹੋ ਗਿਆ ਹੈ ਜਿਸਦੇ ਤਹਿਤ ਚੜੂਨੀ ਨੂੰ 10 ਸੀਟਾਂ ਦਿੱਤੀਆਂ ਗਈਆਂ ਹਨ। ਇਸਦੇ ਨਾਲ ਹੀ ਸੰਯੁਕਤ ਸਮਾਜ ਮੋਰਚੇ ਨੇ ਆਪਣੇ ਵੀ ਨਵੇਂ 20 ਉਮੀਦਵਾਰਾਂ ਦੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਜਾਰੀ ਸੂਚੀ ਵਿੱਚ ਨੌਜਵਾਨਾਂ ਨੂੰ ਤਰਜੀਹ ਦਿੱਤੀ ਗਈ ਹੈ।
ਸੰਯੁਕਤ ਸਮਾਜ ਮੋਰਚੇ ਦਾ ਚੜੂਨੀ ਦੀ ਪਾਰਟੀ ਨਾਲ ਸਮਝੌਤਾ
ਸੰਯੁਕਤ ਸਮਾਜ ਮੋਰਚੇ ਵੱਲੋਂ ਪ੍ਰੈੱਸ ਕਾਨਫਰੰਸ ਕਰਕੇ ਗੁਰਨਾਮ ਸਿੰਘ ਚੜੂਨੀ ਦੀ ਪਾਰਟੀ ਦੇ ਨਾਲ ਸਮਝੌਤਾ ਕੀਤੇ ਜਾਣ ਬਾਰੇ ਜਾਣਕਾਰੀ ਦਿੱਤੀ ਹੈ। ਇਸਦੇ ਨਾਲ ਹੀ ਉਮੀਦਵਾਰਾਂ ਦੀ ਜਾਰੀ ਕੀਤੀ ਦੂਜੀ ਲਿਸਟ ਜਾਰੀ ਬਾਰੇ ਜਾਣਕਾਰੀ ਦਿੱਤੀ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਪ੍ਰੇਮ ਸਿੰਘ ਭੰਗੂ ਨੇ ਦੱਸਿਆ ਕਿ ਪੰਜਾਬ ਦੇ ਅੰਦਰ ਚੜੂਨੀ ਨੂੰ ਦਸ ਸੀਟਾਂ ਦਿੱਤੀਆਂ ਗਈਆਂ ਹਨ ਜਿਥੇ ਉਹ ਆਪਣੇ ਉਮੀਦਵਾਰ ਉਤਾਰ ਸਕਣਗੇ।
10 ਸੀਟਾਂ ’ਤੇ ਚੜੂਨੀ ਨਾਲ ਸਮਝੌਤਾ
ਇਸਦੇ ਨਾਲ ਹੀ ਉਨ੍ਹਾਂ ਦੱਸਿਆਂ ਸੀਟਾਂ ਬਾਰੇ ਚੜੂਨੀ ਨੂੰ ਸੰਯੁਕਤ ਸਮਾਜ ਮੋਰਚਾ ਦੱਸੇਗਾ ਪਰ ਉੱਥੇ ਚੜੂਨੀ ਆਪਣੇ ਉਮੀਦਵਾਰ ਉਤਾਰ ਸਕਣਗੇ। ਇਸ ਮੌਕੇ ਉਨ੍ਹਾਂ ਐਲਾਨ ਕੀਤਾ ਹੈ ਕਿ ਇਕੱਠੇ ਹੀ 117 ਵਿਧਾਨਸਭਾ ਸੀਟਾਂ ਤੇ ਚੋਣ ਲੜੀ ਜਾਵੇਗੀ। ਕਿਸਾਨ ਆਗੂ ਨੇ ਦੱਸਿਆ ਕਿ ਉਹ ਇੱਕ ਦੂਜੇ ਦੀ ਹਰ ਸੀਟ ਉਪਰ ਸਪੋਰਟ ਕਰਨਗੇ।
20 ਉਮੀਦਵਾਰਾਂ ਬਾਰੇ ਦਿੱਤੀ ਜਾਣਕਾਰੀ
ਇਸ ਪ੍ਰੈੱਸ ਕਾਨਫਰੰਸ ਦੌਰਾਨ ਸੰਯੁਕਤ ਸਮਾਜ ਮੋਰਚੇ ਨੇ ਆਪਣੇ 20 ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਪਾਰਟੀ ਦੇ ਆਗੂ ਨੇ ਸੀਟਾਂ ਬਾਰੇ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਫਿਰੋਜ਼ਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਸਿੰਘ, ਬਟਾਲਾ ਤੋਂ ਬਲਵਿੰਦਰ ਰਾਜੂ ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਹਰਕੀਰਤ ਰਾਣਾ ਆਤਮ ਨਗਰ ਤੋਂ,ਗੁਰਪ੍ਰੀਤ ਕੋਟਲੀ ਗਿੱਦੜਬਾਹਾ ਤੋਂ, ਇਸੇ ਤਰ੍ਹਾਂ ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨਰੂਪ ਕੌਰ ਚੋਣ ਪਿੜ ਵਿੱਚ ਉਤਾਰੇ ਗਏ ਹਨ। ਇਸ ਤੋਂ ਇਲਾਵਾ ਪਾਇਲ ਤੋਂ ਸਿਮਰਦੀਪ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਮੰਡੀ ਬਾਬਾ ਚਮਕੌਰ ਸਿੰਘ, ਧੂਰੀ ਹਲਕੇ ਤੋਂ ਸਰਬਜੀਤ ਸਿੰਘ, ਫਿਰੋਜ਼ਪੁਰ ਦਿਹਾਤੀ ਤੋ ਮੌੜਾ ਸਿੰਘ, ਰਾਜਾਸਾਂਸੀ ਤੋਂ ਸਤਨਾਮ ਸਿੰਘ, ਜਲਾਲਾਬਾਦ ਤੋਂ ਸੁਰਿੰਦਰ ਸਿੰਘ, ਸੁਨਾਮ ਤੋਂ ਡਾ ਅਮਰਜੀਤ ਸਿੰਘ, ਭਦੌੜ ਤੋਂ ਭਗਵੰਤ ਸਮਾਉ, ਬਰਨਾਲਾ ਤੋਂ ਅਭੀਕਰਨ ਸਿੰਘ. ਮਾਨਸਾ ਤੋਂ ਗੁਰਨਾਮ ਸਿੰਘ ਭੀਖੀ, ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਆਪਣਾ ਉਮੀਦਵਾਰ ਐਲਾਨਿਆ ਗਿਆ ਹੈ।