ਲੁਧਿਆਣਾ: ਸ਼ੇਰਪੁਰ ਇਲਾਕੇ ਦੇ ਵਿੱਚ ਉਸ ਵੇਲੇ ਸੋਸ਼ਲ ਡਿਸਟੈਂਸਿੰਗ ਦੀ ਧੱਜੀਆਂ ਉੱਡਦੀਆਂ ਵਿਖਾਈ ਦਿੱਤੀਆਂ ਜਦੋਂ ਸੈਂਕੜਿਆਂ ਦੀ ਤਾਦਾਦ 'ਚ ਮਜ਼ਦੂਰ ਇਕੱਠੇ ਹੋ ਕੇ ਪ੍ਰਸ਼ਾਸਨ ਦੇ ਖਿਲਾਫ ਸੜਕ 'ਤੇ ਉੱਤਰ ਆਏ। ਮਜ਼ਦੂਰਾਂ ਦਾ ਇਲਜ਼ਾਮ ਸੀ ਕਿ ਉਨ੍ਹਾਂ ਨੂੰ ਰਾਸ਼ਨ ਨਹੀਂ ਮਿਲ ਰਿਹਾ ਜਿਸ ਕਰਕੇ ਉਨ੍ਹਾਂ ਨੂੰ ਮਜਬੂਰਨ ਸੜਕ 'ਤੇ ਉਤਰਨਾ ਪੈ ਰਿਹਾ ਹੈ। ਮਜ਼ਦੂਰ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਸਥਾਨਕ ਕੌਂਸਲਰ ਬੀਤੀ ਰਾਤ ਜੋ ਰਾਸ਼ਨ ਲੈ ਕੇ ਆਇਆ ਸੀ, ਉਸ ਨੂੰ ਪਹਿਲਾਂ ਹੀ ਰੱਜੇ ਪੁੱਜੇ ਲੋਕਾਂ ਨੂੰ ਦੇ ਦਿੱਤਾ, ਜਿਸ ਕਰਕੇ ਉਹ ਇਹ ਕਦਮ ਚੁੱਕਣ 'ਤੇ ਮਜਬੂਰ ਹੋ ਗਏ।
ਲੁਧਿਆਣਾ ਦਾ ਸ਼ੇਰਪੁਰ ਇਲਾਕਾ ਮੁੜ ਤੋਂ ਸੁਰਖੀਆਂ ਵਿੱਚ ਹੈ। ਬੀਤੇ ਦਿਨ ਇੱਥੇ ਲੋਕ ਵੱਡੀ ਤਦਾਦ 'ਚ ਘਰਾਂ ਤੋਂ ਬਾਹਰ ਘੁੰਮ ਰਹੇ ਸਨ ਅਤੇ ਅੱਜ ਇਸੇ ਇਲਾਕੇ ਦੇ ਰਹਿਣ ਵਾਲੇ ਸੈਂਕੜੇ ਮਜ਼ਦੂਰ ਵਰਗ ਸੜਕਾਂ 'ਤੇ ਉੱਤਰ ਕੇ ਪ੍ਰਸ਼ਾਸਨ ਦੇ ਖਿਲਾਫ ਨਾਅਰੇਬਾਜ਼ੀ ਕਰਨ ਲੱਗਾ। ਇਸ ਦੌਰਾਨ ਸੋਸ਼ਲ ਡਿਸਟੈਂਸਿੰਗ ਦੀਆਂ ਵੀ ਧੱਜੀਆਂ ਉਡਾਈਆਂ ਗਈਆਂ।