ਲੁਧਿਆਣਾ: ਤੇਲ ਕੰਪਨੀਆਂ ਵੱਲੋਂ ਅਹਿਮ ਫੈਸਲਾ ਲੈਂਦਿਆਂ ਪੰਜਾਬ ਵਿੱਚ 29 ਜੁਲਾਈ ਨੂੰ ਪੈਟਰੋਲ ਪੰਪ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ ਦੇ 5 ਵਜੇ ਤੱਕ ਮੁਕੰਮਲ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਕੋਵਿਡ 19 ਲੌਕਡਾਊਨ ਕਰਕੇ ਪੈਟਰੋਲ ਪੰਪ ਡੀਲਰਾਂ ਨੂੰ ਇੰਨਾ ਜ਼ਿਆਦਾ ਨੁਕਸਾਨ ਹੋਇਆ ਹੈ ਕਿ ਨੁਕਸਾਨ ਦੀ ਵਜ੍ਹਾ ਕਰ ਕੇ ਉਨ੍ਹਾਂ ਦੇ ਇੱਕ ਮੈਂਬਰ ਜੀਐੱਸ ਚਾਵਲਾ ਦੀ ਮੌਤ ਹੋ ਗਈ ਸੀ। ਜੀਐੱਸ ਚਾਵਲਾ ਜੋ ਕਿ ਚੰਡੀਗੜ੍ਹ ਦੇ ਰਹਿਣ ਵਾਲੇ ਸਨ ਨੇ ਆਰਥਿਕ ਨੁਕਸਾਨ ਕਾਰਨ ਖੁਦਕੁਸ਼ੀ ਕਰ ਲਈ ਸੀ।
29 ਜੁਲਾਈ ਨੂੰ ਪੰਜਾਬ ਦੇ ਪੈਟਰੋਲ ਪੰਪ ਰਹਿਣਗੇ ਬੰਦ - ਲੌਕਡਾਊਨ
ਪੈਟਰੋਲ ਪੰਪ ਮਾਲਕਾਂ ਦਾ ਕਹਿਣਾ ਹੈ ਕਿ ਪੰਜਾਬ ਨਾਲੋਂ ਚੰਡੀਗੜ੍ਹ ਅਤੇ ਹਰਿਆਣਾ ਦੇ ਵਿੱਚ ਤੇਲ ਸਸਤਾ ਹੈ ਤੇ ਪੰਜਾਬ ਸਰਕਾਰ ਵੱਲੋਂ ਪੈਟਰੋਲ ਡੀਜ਼ਲ 'ਤੇ ਵੱਧ ਟੈਕਸ ਲਾਇਆ ਜਾ ਰਿਹਾ ਹੈ।
ਦੱਸਣਯੋਗ ਹੈ ਕਿ ਪੰਜਾਬ ਭਰ ਦੇ ਵਿੱਚ 3451 ਪਟਰੋਲ ਪੰਪ ਹਨ ਜੋ ਬੰਦ ਰਹਿਣਗੇ। ਲੁਧਿਆਣਾ ਪਟਰੋਲ ਪੰਪ ਦੇ ਪ੍ਰਬੰਧਕ ਨੇ ਦੱਸਿਆ ਕਿ 29 ਜੁਲਾਈ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਪੈਟਰੋਲ ਪੰਪ ਬੰਦ ਰੱਖੇ ਜਾਣਗੇ। ਉਨ੍ਹਾਂ ਕਿਹਾ ਕਿ ਹਰਿਆਣਾ ਅਤੇ ਚੰਡੀਗੜ੍ਹ ਦੇ ਵਿਚ ਪੈਟਰੋਲ ਅਤੇ ਡੀਜ਼ਲ ਸਸਤਾ ਹੈ। ਸੂਬਾ ਸਰਕਾਰ ਦਾ ਟੈਕਸ ਘੱਟ ਹੈ, ਜਿਸ ਕਰਕੇ ਪੰਜਾਬ ਦੇ ਸਰਹੱਦਾਂ ਤੇ ਬਣੇ ਪੈਟਰੋਲ ਪੰਪਾਂ ਨੂੰ ਨੁਕਸਾਨ ਝੱਲਣਾ ਪੈ ਰਿਹਾ ਹੈ।
ਉਨ੍ਹਾਂ ਦਾ ਕਹਿਣਾ ਹੈ ਕਿ ਲੋਕ ਹਰਿਆਣਾ ਤੇ ਚੰਡੀਗੜ੍ਹ 'ਚ ਪੈਟਰੋਲ ਡੀਜ਼ਲ ਪਵਾਉਂਦੇ ਹਨ, ਨਾਲ ਉਨ੍ਹਾਂ ਇਹ ਵੀ ਕਿਹਾ ਕਿ ਮਹਾਂਮਾਰੀ ਤੋਂ ਬਾਅਦ ਪੈਟਰੋਲ ਪੰਪ 'ਤੇ ਕਮਾਈ ਬਹੁਤ ਘੱਟ ਰਹਿ ਗਈ ਹੈ।