ਲੁਧਿਆਣਾ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ 'ਆਪ' ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਅੱਜ ਲੁਧਿਆਣਾ 'ਚ ਇੱਕ ਵਿਸ਼ਾਲ ਰੈਲੀ ਦਾ ਪ੍ਰਬੰਧ ਕੀਤਾ, ਇਹ ਰੈਲੀ ਲੁਧਿਆਣਾ ਦੇ ਵਿਧਾਨ ਸਭਾ ਹਲਕਾ ਧਨੰਨਸੂ ਸਾਇਕਲ ਵੈਲੀ ਦੇ ਨੇੜੇ ਇਕ ਵਧਾਲ ਪੰਡਾਲ ਚ ਕੀਤੀ ਗਈ, ਜਿਸ ਚ ਪੰਜਾਬ ਦੀ ਲੀਡਰਸ਼ਿਪ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਮੁਜੁਦ ਰਹੇ ਜਿਨ੍ਹਾ ਵੱਲੋਂ ਅੱਜ ਸਰਕਾਰ ਤੁਹਾਡੇ ਦੁਆਰ' ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਸਕੀਮ ਦੇ ਨਾਲ ਲੋਕਾਂ ਨੂੰ ਘਰ ਬੈਠੇ ਹੀ 43 ਸੇਵਾਵਾਂ ਦਾ ਲਾਭ ਮਿਲ ਸਕੇਗਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ 43 ਸੇਵਾਵਾਂ ਚ ਅੱਗੇ ਹੋਰ ਵੀ ਅਲਗ ਅਲਗ ਕੰਮ ਨੇ ਕੁੱਲ ਮਿਲਾ ਕੇ 100 ਦੇ ਕਰੀਬ ਕੰਮ ਲੋਕਾਂ ਦੇ ਘਰ ਬੈਠੇ ਹੋਣਗੇ। ਦਫ਼ਤਰੀ ਕੰਮ ਤੋਂ ਲੋਕਾਂ ਨੂੰ ਨਿਜਾਤ ਮਿਲੇਗੀ।
ਪੰਜਾਬ ਸਰਕਾਰ ਵੱਲੋਂ ‘ਸਰਕਾਰ ਤੁਹਾਡੇ ਦੁਆਰ’ ਸਕੀਮ ਦੀ ਸ਼ੁਰੂਆਤ, 43 ਸੇਵਾਵਾਂ ਦਾ ਮਿਲੇਗਾ ਲਾਭ, ਕੇਜਰੀਵਾਲ ਤੇ ਸੀਐੱਮ ਮਾਨ ਨੇ ਕਿਹਾ - ਹੁਣ ਅਫ਼ਸਰ ਨਹੀਂ ਕਰ ਸਕਣਗੇ ਮਨਮਾਨੀ - ਕੇਜਰੀਵਾਲ ਦਾ ਪੰਜਾਬ ਦੌਰਾ
Maan Sarkar Tuhade Dwar: ਪੰਜਾਬ ਸਰਕਾਰ ਵੱਲੋਂ ਸਰਕਾਰ ਤੁਹਾਡੇ ਦੁਆਰ ਸਕੀਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਲੁਧਿਆਣਾ ਵਿੱਚ ਇੱਕ ਵੱਡੀ ਰੈਲੀ ਦਾ ਪ੍ਰਬੰਧ ਕੀਤਾ ਗਿਆ, ਜਿੱਥੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੀ ਪਹੁੰਚੇ। ਰੈਲੀ ਦੌਰਾਨ ਸੀਐੱਮ ਮਾਨ ਨੇ ਕਿਹਾ ਕਿ ਹੁਣ ਅਫਸਰ ਮਨਮਾਨੀ ਨਹੀਂ ਕਰਨਗੇ।
Published : Dec 10, 2023, 6:30 PM IST
|Updated : Dec 11, 2023, 6:34 AM IST
ਨਵੀਂ ਸਕੀਮ ਦੀ ਸ਼ੁਰੂਆਤ: ਮੁੱਖ ਮੰਤਰੀ ਪੰਜਾਬ ਨੇ ਕਿਹਾ ਕਿ 1076 ਨੰਬਰ ਡਾਇਲ ਕਰਨ ਤੋਂ ਬਾਅਦ ਕਰਮਚਾਰੀ ਘਰ ਆ ਕੇ ਉਸ ਕੰਮ ਲਈ ਵਿਅਕਤੀ ਵੱਲੋਂ ਦਿੱਤੇ ਸਮੇਂ 'ਤੇ ਕੰਮ ਕਰਨਗੇ, ਜੋ ਕਿ ਸਰਕਾਰ ਵੱਲੋਂ ਕੀਤਾ ਜਾਣਾ ਹੈ। ਉਨ੍ਹਾਂ ਕਿਹਾ ਕਿ ਇਹ ਸਕੀਮ 2018 ਵਿੱਚ ਦਿੱਲੀ ਵਿੱਚ ਸ਼ੁਰੂ ਕੀਤੀ ਗਈ ਸੀ ਅਤੇ ਅੱਜ 5 ਸਾਲ ਹੋ ਗਏ ਹਨ, ਲੋਕ ਘਰ ਬੈਠੇ ਹੀ ਇਸ ਸਕੀਮ ਦਾ ਲਾਭ ਲੈ ਰਹੇ ਹਨ। ਸਕੀਮ ਤਹਿਤ ਅਸਲਾ ਲਾਇਸੈਂਸ, ਆਧਾਰ ਕਾਰਡ, ਈ-ਸਟੈਂਪ ਪੇਪਰ ਨੂੰ ਛੱਡ ਕੇ ਲਗਭਗ ਸਾਰੀਆਂ ਸਰਕਾਰੀ ਸੇਵਾਵਾਂ ਇਸ ਸਕੀਮ ਦੇ ਦਾਇਰੇ ਵਿੱਚ ਆਉਣਗੀਆਂ, ਜਿਸ ਚ ਜਨਮ, ਵਿਆਹ, ਮੌਤ ਸਰਟੀਫਿਕੇਟ ਤੋਂ ਰਿਹਾਇਸ਼, ਜਾਤੀ, ਪੇਂਡੂ ਖੇਤਰ, ਸਰਹੱਦੀ ਖੇਤਰ, ਪਛੜਾ ਖੇਤਰ, ਬੁਢਾਪਾ ਪੈਨਸ਼ਨ, ਵਿਧਵਾ ਪੈਨਸ਼ਨ, ਅਪੰਗਤਾ ਪੈਨਸ਼ਨ, ਬਿਜਲੀ ਦੇ ਬਿੱਲ ਦੀ ਅਦਾਇਗੀ, ਜ਼ਮੀਨ ਦੀ ਸੀਲਿੰਗ ਸਰਟੀਫਿਕੇਟ ਅਤੇ ਮਾਲ ਰਿਕਾਰਡ, ਵਜੀਫਾ ਆਦਿ ਦੀ ਸਹੂਲਤ ਹੁਣ ਘਰ ਬੈਠੇ ਮਿਲਣਗੀਆਂ।
ਹੁਣ ਲੋਕਾਂ ਨੂੰ ਨਹੀਂ ਹੋਵੇਗੀ ਕੋਈ ਪਰੇਸ਼ਾਨੀ: ਇਸ ਦੌਰਾਨ ਸੀ ਐਮ ਮਾਨ ਤੋਂ ਬਾਅਦ ਆਪ ਕੌਂਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹੁਣ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਅੰਦਰ ਜਾਣ ਦੀ ਲੋੜ ਨਹੀਂ ਪਵੇਗੀ, ਸਗੋਂ ਸਰਕਾਰੀ ਦਫਤਰਾਂ ਦੇ ਕਰਮਚਾਰੀ ਘਰ-ਘਰ ਆ ਕੇ ਲੋਕਾਂ ਦੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਸਬੰਧੀ ਸਰਕਾਰ ਵੱਲੋਂ ਇੱਕ ਹੈਲਪਲਾਈਨ ਨੰਬਰ 1076 ਜਾਰੀ ਕੀਤਾ ਗਿਆ ਹੈ, ਜਿਸ 'ਤੇ ਕਾਲ ਕਰਕੇ ਲੋਕ ਆਪਣੀ ਸਹੂਲਤ ਅਨੁਸਾਰ ਦਫਤਰਾਂ ਚ ਕੰਮ ਕਰਵਾਉਣ ਸਬੰਧੀ ਸਮਾਂ ਤਹਿ ਕਰ ਸਕਣਗੇ, ਸਮਾਂ ਅਤੇ ਮਿਤੀ ਤੈਅ ਹੋਣ ਤੋਂ ਬਾਅਦ ਲੋਕਾਂ ਨੂੰ ਲੋੜੀਂਦੇ ਦਸਤਾਵੇਜ਼, ਫੀਸਾਂ ਅਤੇ ਹੋਰ ਚੀਜ਼ਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸਦੇ ਲਈ, ਲੋਕਾਂ ਨੂੰ ਲੋੜੀਂਦੇ ਦਸਤਾਵੇਜ਼ਾਂ ਦੀ ਸੂਚੀ ਅਤੇ ਮੁਲਾਕਾਤ ਦੀ ਮਿਤੀ/ਸਮੇਂ ਦੇ ਨਾਲ ਇੱਕ SMS ਪ੍ਰਾਪਤ ਹੋਵੇਗਾ। ਇਸ ਕੰਮ ਨੂੰ ਪੂਰਾ ਕਰਨ ਲਈ, ਵਿਸ਼ੇਸ਼ ਤੌਰ 'ਤੇ ਸਿਖਲਾਈ ਪ੍ਰਾਪਤ ਸਟਾਫ ਟੈਬਲੈੱਟਾਂ ਦੇ ਨਾਲ ਨਿਰਧਾਰਤ ਸਮੇਂ 'ਤੇ ਉਨ੍ਹਾਂ ਦੇ ਘਰਾਂ / ਦਫਤਰਾਂ ਦਾ ਦੌਰਾ ਕਰੇਗਾ ਅਤੇ ਜ਼ਰੂਰੀ ਕਾਗਜ਼ੀ ਕਾਰਵਾਈ ਨੂੰ ਪੂਰਾ ਕਰੇਗਾ, ਫੀਸਾਂ ਇਕੱਠੀਆਂ ਕਰੇਗਾ ਅਤੇ ਰਸੀਦਾਂ ਜਾਰੀ ਕਰੇਗਾ, ਜਿਸ ਨਾਲ ਨਾਗਰਿਕ ਆਪਣੀਆਂ ਅਰਜ਼ੀਆਂ ਨੂੰ ਟਰੈਕ ਕਰ ਸਕਣਗੇ।