ਮਾਨਸਾ : ਪੰਜਾਬ ਸਰਕਾਰ ਵੱਲੋਂ 5 ਮਾਰਚ ਨੂੰ ਪੇਸ਼ ਕੀਤੇ ਜਾ ਰਹੇ ਬਜਟ ਤੋਂ ਕਿਸਾਨ ਕਾਫ਼ੀ ਉਮੀਦਾਂ ਲਾਈ ਬੈਠੇ ਹਨ। ਇਸ ਸਬੰਧੀ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਗੋਰਾ ਸਿੰਘ ਭੈਣੀ ਬਾਘਾ ਨੇ ਸਰਕਾਰ ਤੋਂ ਮੰਗ ਵੀ ਕੀਤੀ ਕਿ ਸਰਕਾਰ ਇਸ ਬਜਟ 'ਚ ਕਿਸਾਨ ਪੱਖੀ ਨੀਤੀਆਂ ਲਿਆਵੇ। ਜਿਵੇਂ ਪੰਜਾਬ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦਾ ਪੂਰਨ ਕਰਜ਼ ਮੁਆਫ਼ ਰਕਰਨ, ਬੇਰੁਜ਼ਗਾਰਾਂ ਨੂੰ ਨੌਕਰੀ ਦੇਣ ਤੇ ਬੇਰੁਜ਼ਗਾਰਾਂ ਵੂੰ ਮਹਿੰਗਾਈ ਭੱਤਾ ਦੇਣ ਵਰੇ ਕੀਤੇ ਵਾਅਦੇ ਪੂਰੇ ਕਰੇ।
ਇਸੇ ਤਰ੍ਹਾਂ ਕਿਸਾਨ ਸੁਖਚਰਨ ਸਿੰਘ ਦਾਨੇਵਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਪੇਸ਼ ਕੀਤੇ ਗਏ ਬਜਟਾਂ ਵਿੱਚ ਕਿਸਾਨ ਹਿਤੈਸ਼ੀ ਕੋਈ ਜ਼ਿਆਦਾ ਨੀਤੀਆਂ ਨਹੀਂ ਲਿਆਂਦੀਆਂ ਗਈਆਂ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਬਜਟ ਤੋਂ ਵੀ ਕਿਸਾਨਾਂ ਨੂੰ ਕੋਈ ਖ਼ਾਸ ਉਮੀਦ ਨਹੀਂ। ਕਿਸਾਨ ਇਕਬਾਲ ਸਿੰਘ ਮਾਨਸਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਕਿਸਾਨਾਂ ਦਾ ਕਰਜ਼ ਮਾਫ ਕਰਨ ਦੀ ਗੱਲ ਕੀਤੀ ਸੀ ਪਰ ਅਜੇ ਤੱਕ ਬਹੁਤ ਸਾਰੇ ਕਿਸਾਨਾਂ ਦਾ ਕਰਜ਼ ਮੁਆਫ ਨਹੀਂ ਹੋਇਆ।