ਲੁਧਿਆਣਾ: ਪੰਜਾਬ ਸਰਕਾਰ ਵੱਲੋਂ ਕੋਰੋਨਾ 'ਤੇ ਫ਼ਤਿਹ ਪਾਉਣ ਲਈ ਮਿਸ਼ਨ ਫ਼ਤਿਹ ਦਾ ਆਗਾਜ਼ ਕੀਤਾ ਗਿਆ ਸੀ। ਇਸੇ ਮਿਸ਼ਨ ਦੇ ਤਹਿਤ ਪੰਜਾਬ ਸਰਕਾਰ ਗ਼ਰੀਬਾਂ ਅਤੇ ਲੋੜਵੰਦਾਂ ਨੂੰ ਮਾਸਕ ਵੰਡਣ ਜਾ ਰਹੀ ਹੈ।
ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 10 ਲੱਖ ਤੋਂ ਵੱਧ ਧੋਣਯੋਗ ਮਾਸਕ ਪੰਜਾਬ ਦੇ ਗਰੀਬ ਅਤੇ ਲੋੜਵੰਦਾਂ ਨੂੰ ਵੰਡੇ ਜਾਣਗੇ।
ਮਿਸ਼ਨ ਫ਼ਤਿਹ ਤਹਿਤ ਪੰਜਾਬ ਦੇ ਲੋਕਾਂ ਨੂੰ ਵੰਡੇ ਜਾਣਗੇ 10 ਲੱਖ ਧੋਣ ਯੋਗ ਮਾਸਕ ਉਨ੍ਹਾਂ ਕਿਹਾ ਕਿ ਮਾਸਕ ਕੋਰੋਨਾ ਤੋਂ ਬਚਣ ਦੇ ਲਈ ਬੇਹੱਦ ਜ਼ਰੂਰੀ ਹੈ, ਪੰਜਾਬ ਦੇ ਵਿੱਚ ਹਾਲੇ ਵੀ ਬਹੁਤੇ ਲੋਕ ਅਜਿਹੇ ਹਨ, ਜਿਹੜੇ ਮਾਸਕ ਨਹੀਂ ਖ਼ਰੀਦ ਸਕਦੇ। ਇਹ ਮਾਸਕ ਪੰਜਾਬ ਸਰਕਾਰ ਨੇ ਮੁਫ਼ਤ ਵੰਡਣ ਦਾ ਫ਼ੈਸਲਾ ਕੀਤਾ ਹੈ।
ਮਿਸ਼ਨ ਫ਼ਤਿਹ ਤਹਿਤ ਪੰਜਾਬ ਦੇ ਲੋਕਾਂ ਨੂੰ ਵੰਡੇ ਜਾਣਗੇ 10 ਲੱਖ ਧੋਣ ਯੋਗ ਮਾਸਕ ਉੱਥੇ ਹੀ ਆਸ਼ੂ ਨੇ ਕਿਹਾ ਕਿ ਬੀਤੇ ਦਿਨੀਂ ਜ਼ਹਿਰੀਲੀ ਸ਼ਰਾਬ ਪੀਣ ਨਾਲ ਪੰਜਾਬ ਵਿੱਚ ਹੋਈਆਂ ਮੌਤਾਂ ਬਹੁਤ ਮੰਦਭਾਗੀ ਗੱਲ ਹੈ ਅਤੇ ਕੈਪਟਨ ਇਸ ਮਾਮਲੇ ਨੂੰ ਲੈ ਕੇ ਕਾਫ਼ੀ ਗੰਭੀਰ ਹਨ, ਜਿਹੜੇ ਵੀ ਅਫਸਰ, ਜੋ ਵੀ ਰੈਂਕ ਦੇ ਹਨ, ਕਿਸੇ ਨੂੰ ਵੀ ਬਖ਼ਸ਼ਿਆ ਨਹੀਂ ਜਾਵੇਗਾ।