ਲੁਧਿਆਣਾ: ਪੰਜਾਬ ਦੇ ਜ਼ਿਲ੍ਹਿਆਂ ਦੇ ਵਿੱਚ ਰੁਕ ਰੁਕ ਕੇ ਸਵੇਰ ਤੋਂ ਹੀ ਲਗਾਤਾਰ ਮੀਂਹ ਪੈ ਰਿਹਾ ਹੈ ਅਤੇ ਇਹ ਮੀਂਹ ਆਉਣ ਵਾਲੇ ਤਿੰਨ ਦਿਨਾਂ ਤੱਕ ਇਸੇ ਤਰ੍ਹਾਂ ਜਾਰੀ ਰਹੇਗਾ।
ਅਗਲੇ 72 ਘੰਟਿਆਂ ਵਿੱਚ ਭਾਰੀ ਮੀਂਹ ਪੈਣ ਦੀ ਚੇਤਾਵਨੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀ ਸਹਾਇਕ ਮੌਸਮ ਵਿਗਿਆਨੀ ਡਾ. ਕੁਲਵਿੰਦਰ ਕੌਰ ਨੇ ਕਿਹਾ ਹੈ ਕਿ ਆਈ ਐੱਮ ਡੀ ਵੱਲੋਂ ਮਿਲੀ ਭਵਿੱਖਬਾਣੀ ਮੁਤਾਬਕ, 72 ਘੰਟਿਆਂ ਤੱਕ ਮੀਂਹ ਦੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਇਹ ਮੀਂਹ ਪੰਜਾਬ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਪਵੇਗਾ ਅਤੇ ਕਈ ਥਾਂ 'ਤੇ ਭਾਰੀ ਮੀਂਹ ਵੀ ਪੈ ਸਕਦਾ ਹੈ ਜਿਸ ਸਬੰਧੀ ਆਈਐਮਡੀ ਵੱਲੋਂ ਐਲਰਟ ਜਾਰੀ ਕਰ ਦਿੱਤਾ ਗਿਆ ਹੈ।
ਗਿੱਲ ਨੇ ਦੱਸਿਆ ਕਿ 17 ਜੁਲਾਈ ਤੋਂ ਹੀ ਇਹ ਮੌਨਸੂਨ ਐਕਟਿਵ ਹੈ ਅਤੇ ਕੱਲ੍ਹ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਮੀਂਹ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਕਈ ਥਾਵਾਂ 'ਤੇ ਆਉਂਦੇ ਤਿੰਨ ਦਿਨ ਤੱਕ ਭਾਰੀ ਬਰਸਾਤ ਵੀ ਹੋ ਸਕਦੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕਿਸਾਨਾਂ ਨੂੰ ਵੀ ਸੁਝਾਅ ਦਿੰਦਿਆਂ ਕਿਹਾ ਕਿ ਆਈ ਐੱਮ ਡੀ ਵੱਲੋਂ ਇੱਕ ਮੋਬਾਈਲ ਐਪਲੀਕੇਸ਼ਨ ਜਾਰੀ ਕੀਤੀ ਗਈ ਹੈ ਜਿਸ ਨੂੰ ਕਿਸਾਨ ਵੇਖ ਕੇ ਆਪਣੀਆਂ ਫਸਲਾਂ ਨੂੰ ਪਾਣੀ ਦੇਣ ਸਬੰਧੀ ਫ਼ੈਸਲੇ ਲੈ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਨਾਲ ਆਮ ਲੋਕਾਂ ਨੂੰ ਵੀ ਮੌਸਮ ਸਬੰਧੀ ਸਮੇਂ-ਸਮੇਂ ਤੇ ਜਾਣਕਾਰੀ ਮਿਲ ਸਕਦੀ ਹੈ ਜਿਸ ਹਿਸਾਬ ਨਾਲ ਉਹ ਆਪਣੇ ਕੰਮਕਾਰ ਕਰ ਸਕਦੇ ਹਨ।