ਪੰਜਾਬ

punjab

ETV Bharat / state

ਜ਼ਹਿਰੀਲੀ ਸ਼ਰਾਬ ਮਾਮਲਾ: ਅਕਾਲੀਆਂ ਨੇ ਭਾਰਤ ਭੂਸ਼ਣ ਆਸ਼ੂ 'ਤੇ ਚੁੱਕੇ ਸਵਾਲ, ਬੈਂਸ ਨੇ CBI ਜਾਂਚ ਦੀ ਕੀਤੀ ਮੰਗ - ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ

ਪੰਜਾਬ ਵਿੱਚ ਜ਼ਹਿਰੀਲੀ ਸ਼ਰਾਬ ਮਾਮਲੇ ਉੱਤੇ ਹੁਣ ਸਿਆਸਤ ਵੀ ਭੱਖ ਗਈ ਹੈ। ਲੁਧਿਆਣਾ ਤੋਂ ਪੇਂਟ ਕਾਰੋਬਾਰੀ ਰਾਜੀਵ ਜੋਸ਼ੀ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ, ਜਿਸ ਨੂੰ ਲੈ ਕੇ ਅਕਾਲੀ ਦਲ ਨੇ ਸਵਾਲ ਖੜੇ ਕੀਤੇ ਹਨ ਜਦ ਕਿ ਸਿਮਰਜੀਤ ਬੈਂਸ ਨੇ ਜੋਸ਼ੀ ਦਾ ਬਚਾਅ ਕੀਤਾ ਹੈ।

ਫ਼ੋਟੋ।
ਫ਼ੋਟੋ।

By

Published : Aug 5, 2020, 1:01 PM IST

ਲੁਧਿਆਣਾ: ਪੰਜਾਬ 'ਚ ਜ਼ਹਿਰੀਲੀ ਸ਼ਰਾਬ ਨਾਲ ਹੋਈਆਂ ਮੌਤਾਂ ਦਾ ਮਾਮਲਾ ਲਗਾਤਾਰ ਗਰਮਾ ਰਿਹਾ ਹੈ ਅਤੇ ਹੁਣ ਇਸ ਮਾਮਲੇ ਉੱਤੇ ਸਿਆਸਤ ਵੀ ਭਖਣ ਲੱਗੀ ਹੈ ਤੇ ਇਲਜ਼ਾਮ ਬਾਜ਼ੀਆਂ ਦਾ ਦੌਰ ਵੀ ਜਾਰੀ ਹੈ। ਲੁਧਿਆਣਾ ਤੋਂ ਪੇਂਟ ਕਾਰੋਬਾਰੀ ਰਾਜੀਵ ਜੋਸ਼ੀ ਨੂੰ ਵੀ ਪੁਲਿਸ ਨੇ ਇਸ ਮਾਮਲੇ ਵਿੱਚ ਹਿਰਾਸਤ ਵਿੱਚ ਲਿਆ ਹੈ।

ਇਸ ਨੂੰ ਲੈ ਕੇ ਹੁਣ ਸਵਾਲ ਖੜੇ ਹੋ ਰਹੇ ਹਨ ਕਿਉਂਕਿ ਜੋਸ਼ੀ ਦੀਆਂ ਤਸਵੀਰਾਂ ਲੁਧਿਆਣਾ ਤੋਂ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਵਾਇਰਲ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਲੀਡਰ ਮਹੇਸ਼ ਇੰਦਰ ਗਰੇਵਾਲ ਨੇ ਸਵਾਲ ਖੜੇ ਕੀਤੇ ਹਨ। ਉਨ੍ਹਾਂ ਕਿਹਾ ਕਿ ਮੰਤਰੀ ਆਸ਼ੂ, ਜੋਸ਼ੀ ਦਾ ਬਚਾਅ ਕਰ ਰਹੇ ਹਨ ਪਰ ਇੰਨੀ ਵੱਡੀ ਤਦਾਦ ਵਿੱਚ ਲੁਧਿਆਣਾ ਤੋਂ ਥਿਨਰ ਵੇਚਿਆਂ ਜਾਂਦਾ ਹੈ ਤੇ ਕਿਸੇ ਨੂੰ ਕੰਨੋਂ-ਕੰਨ ਖ਼ਬਰ ਨਹੀਂ ਹੁੰਦੀ।

ਵੇਖੋ ਵੀਡੀਓ

ਦੂਜੇ ਪਾਸੇ ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਬੈਂਸ ਨੇ ਇਸ ਪੂਰੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ 200 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ ਪਰ ਸਰਕਾਰ ਸਿਆਸੀ ਆਗੂਆਂ ਨੂੰ ਬਚਾਉਣ ਲਈ ਕਾਰੋਬਾਰੀਆਂ ਨੂੰ ਨਿਸ਼ਾਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਲੁਧਿਆਣਾ ਦੇ ਕਾਰੋਬਾਰੀ ਦਾ ਉਨ੍ਹਾਂ ਨੇ ਰਿਕਾਰਡ ਚੈੱਕ ਕੀਤਾ ਹੈ, ਉਹ ਇਮਾਨਦਾਰ ਹੈ ਉਸ ਨੂੰ ਜਾਣ ਬੁੱਝ ਕੇ ਇਸ ਮਾਮਲੇ ਵਿੱਚ ਫਸਾਇਆ ਜਾ ਰਿਹਾ ਹੈ।

ਸੂਤਰਾਂ ਮੁਤਾਬਕ ਰਾਜੀਵ ਜੋਸ਼ੀ ਨੂੰ ਕੈਬਿਨੇਟ ਮੰਤਰੀ ਭਾਰਤ ਭੂਸ਼ਣ ਆਸ਼ੂ ਦਾ ਕਰੀਬੀ ਦੱਸਿਆ ਜਾ ਰਿਹਾ ਹੈ ਜਿਸ ਨੂੰ ਲੈ ਕੇ ਅਕਾਲੀ ਦਲ ਸਵਾਲ ਖੜ੍ਹੇ ਕਰ ਰਹੀ ਹੈ। ਹਾਲਾਂਕਿ ਬੈਂਸ ਨੇ ਬੇਕਸੂਰ ਦੱਸਿਆ ਹੈ ਅਤੇ ਮਾਮਲੇ ਦੀ ਸੀਬੀਆਈ ਜਾਂਚ ਦੀ ਮੰਗ ਕੀਤੀ ਹੈ।

ABOUT THE AUTHOR

...view details