ਪੰਜਾਬ

punjab

By

Published : Jul 5, 2020, 8:29 PM IST

ETV Bharat / state

ਕੋਰੋਨਾ ਨਾਲ ਨਿਪਟਣ 'ਚ ਪੰਜਾਬ ਸਾਰੇ ਰਾਜਾਂ ਤੋਂ ਮੋਹਰੀ: ਬਲਬੀਰ ਸਿੰਘ ਸਿੱਧੂ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਕਿਹਾ ਕੋਵਿਡ 19 ਨਾਲ ਨਿਪਟਣ ਵਿੱਚ ਪੰਜਾਬ ਸਾਰੇ ਰਾਜਾਂ ਤੋਂ ਮੋਹਰੀ ਸੂਬਾ ਬਣਿਆ ਹੈ।

ਬਲਬੀਰ ਸਿੰਘ ਸਿੱਧੂ
ਬਲਬੀਰ ਸਿੰਘ ਸਿੱਧੂ

ਲੁਧਿਆਣਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ਵਿੱਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨ ਪੁੱਜੇ। ਇਸ ਦੌਰਾਨ ਬਲਬੀਰ ਸਿੱਧੂ ਨੇ ਕਿਹਾ ਕਿ ਕੋਵਿਡ 19 ਕਾਰਨ ਵਿਸ਼ਵ ਭਰ ਵਿੱਚ ਪੈਦਾ ਹੋਈ ਮੌਜੂਦਾ ਸਥਿਤੀ ਨਾਲ ਨਿਪਟਣ ਵਿੱਚ ਪੰਜਾਬ ਨੇ ਦੇਸ਼ ਭਰ ਵਿਚ ਮਿਸਾਲ ਪੈਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਲਏ ਸਹੀ ਫੈਸਲਿਆਂ ਕਾਰਨ ਅੱਜ ਪੰਜਾਬ ਵੱਡੇ ਪੱਧਰ 'ਤੇ ਇਸ ਬਿਮਾਰੀ ਦੀ ਮਾਰ ਤੋਂ ਬਚ ਗਿਆ ਹੈ।

ਵੀਡੀਓ

ਉਨ੍ਹਾਂ ਦੱਸਿਆ ਕਿ ਅੱਜ ਸੂਬੇ ਦੇ ਲੋਕਾਂ ਨੂੰ ਟੈਸਟ ਅਤੇ ਇਲਾਜ ਆਦਿ ਲਈ ਨਿੱਜੀ ਹਸਪਤਾਲਾਂ ਜਾਂ ਹੋਰ ਜਗ੍ਹਾ ਭਟਕਣ ਦੀ ਲੋੜ ਨਹੀਂ ਹੈ। ਸੂਬੇ ਦੇ ਸਰਕਾਰੀ ਅਦਾਰਿਆਂ ਵਿੱਚ ਰੋਜ਼ਾਨਾ 10 ਹਜ਼ਾਰ ਤੋਂ ਵਧੇਰੇ ਟੈਸਟ ਕੀਤੇ ਜਾ ਰਹੇ ਹਨ।

ਅੰਮ੍ਰਿਤਸਰ ਸਥਿਤ ਇੱਕ ਲੈਬੋਰਟਰੀ ਵੱਲੋਂ ਲੋਕਾਂ ਦੀਆਂ ਝੂਠੀਆਂ ਪੌਜ਼ੀਟਿਵ ਰਿਪੋਰਟਾਂ ਬਾਰੇ ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਉਸ ਲੈਬ ਦਾ ਲਾਇਸੈਂਸ ਰੱਦ ਕਰ ਦਿੱਤਾ ਗਿਆ ਹੈ। ਭਵਿੱਖ ਵਿੱਚ ਵੀ ਅਜਿਹੀ ਕਿਸੇ ਲੈਬ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਇਸ ਮੌਕੇ ਪਿੰਡ ਰੱਬੋਂ ਉੱਚੀ ਵਿਖੇ ਬਾਬਾ ਮਹਾਰਾਜ ਸਿੰਘ ਜੀ ਦੇ ਨਾਂਅ ਉੱਤੇ ਇੱਕ ਮਹੀਨੇ ਵਿੱਚ ਹੈਲਥ ਐਂਡ ਵੈਲਨੈਸ ਸੈਂਟਰ ਖੋਲਣ ਦਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਸਿਹਤ ਸਹੂਲਤਾਂ ਦਾ ਵਿਕਾਸ ਕਰਨ ਲਈ ਹਰ ਹੀਲਾ ਅਪਣਾਇਆ ਜਾ ਰਿਹਾ ਹੈ। ਸੂਬੇ ਭਰ ਵਿੱਚ ਅਜਿਹੇ 2900 ਸੈਂਟਰ ਸਥਾਪਤ ਕੀਤੇ ਜਾ ਰਹੇ ਹਨ, ਜਿਨ੍ਹਾਂ ਵਿਚੋਂ 1900 ਬਣਾ ਦਿੱਤੇ ਗਏ ਹਨ ਜਦਕਿ ਬਾਕੀ 1000 ਵੀ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ।

ABOUT THE AUTHOR

...view details