ਲੁਧਿਆਣਾ: ਪੰਜਾਬ ਸਿਵਲ ਸਰਵਿਸ ਅਫਸਰ ਐਸੋਸੀਏਸ਼ਨ ਵੱਲੋਂ ਅੱਜ ਐਤਵਾਰ ਨੂੰ ਇਕ ਅਹਿਮ ਫੈਸਲਾ ਲੈਂਦਿਆਂ ਐਲਾਨ ਕਰ ਦਿੱਤਾ ਗਿਆ ਹੈ ਕਿ ਲੁਧਿਆਣਾ ਵਿੱਚ ਟਰਾਂਸਪੋਰਟ ਅਫ਼ਸਰ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਦੇ ਰੋਸ ਵਜੋਂ ਸਾਰੇ ਹੀ PCS ਅਫਸਰ 9 ਜਨਵਰੀ ਤੋਂ 14 ਜਨਵਰੀ ਤੱਕ ਵੱਡੇ ਪੱਧਰ ਉੱਤੇ ਛੁੱਟੀਆਂ (Punjab PCS Association support RTA Narinder Singh) ਲੈਣਗੇ ਅਤੇ ਇਸ ਗ੍ਰਿਫ਼ਤਾਰੀ ਦਾ ਵਿਰੋਧ ਕਰਨਗੇ। ਜੇਕਰ ਫਿਰ ਵੀ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਸਰਕਾਰ ਵੱਲੋਂ ਵੀ ਫੈਸਲਾ ਨਹੀਂ ਲਿਆ ਗਿਆ ਤਾਂ ਉਹ 14 ਜਨਵਰੀ ਤੋਂ ਬਾਅਦ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ।
ਐਸੋਸੀਏਸ਼ਨ ਦੀ ਹੋਈ ਬੈਠਕ:-ਇਸ ਸਬੰਧੀ ਜਾਣਕਾਰੀ ਦਿੱਤੀ ਗਈ ਕਿ ਪੀਸੀਐਸ ਐਸੋਸੀਏਸ਼ਨ ਦੀ ਬੈਠਕ ਦੇ ਅੰਦਰ ਇਹ ਫ਼ੈਸਲਾ ਲਿਆ ਗਿਆ ਹੈ ਕਿ ਨਰਿੰਦਰ ਸਿੰਘ ਦੀ ਗ੍ਰਿਫ਼ਤਾਰੀ ਗਲਤ ਹੋਈ ਹੈ ਅਤੇ ਨਿਯਮਾਂ ਨੂੰ ਛਿੱਕੇ ਟੰਗਿਆ ਗਿਆ ਹੈ। ਐਸੋਸੀਏਸ਼ਨ ਨੇ ਮੰਨਿਆ ਕਿ ਹੈ ਉਨ੍ਹਾਂ ਦੀ ਗ੍ਰਿਫ਼ਤਾਰੀ ਸੰਵਿਧਾਨ ਦੇ ਨਿਯਮਾਂ ਨੂੰ ਅਣਗੌਲਿਆ ਗਿਆ ਹੈ।
ਪੀਸੀਐਸ ਐਸੋਸੀਏਸ਼ਨ ਨੇ ਲਿਖਿਆ ਕਿ ਵਿਜੀਲੈਂਸ ਵੱਲੋਂ ਧਾਰਾ 17 ਏ ਦੀ ਇਸ ਕੇਸ ਵਿੱਚ ਸ਼ਰ੍ਹੇਆਮ ਉਲੰਘਣਾ ਕੀਤੀ ਗਈ ਹੈ। ਜਿਸ ਵਿੱਚ ਸਾਫ ਹੈ ਕਿ ਕਿਸੇ ਸਰਕਾਰੀ ਮੁਲਾਜ਼ਮ ਉੱਤੇ ਲੱਗੇ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਤਫਤੀਸ਼ ਪੁਲਿਸ ਵੱਲੋਂ ਨਹੀਂ ਕੀਤੀ ਜਾਵੇਗੀ। ਇਹ ਵੀ ਜਾਣਕਾਰੀ ਦਿੱਤੀ ਗਈ ਕਿ ਉਹ ਭ੍ਰਿਸ਼ਟਾਚਾਰ ਦੇ ਖ਼ਿਲਾਫ਼ ਨਹੀਂ ਹੈ, ਸਗੋਂ ਐਸੋਸੀਏਸ਼ਨ ਦੇ ਨਾਲ ਸਬੰਧਤ ਅਫਸਰ ਸਰਕਾਰ ਦੀ ਇਸ ਕੰਮ ਵਿੱਚ ਲਗਾਤਾਰ ਮਦਦ ਕਰ ਰਹੇ ਹਨ।