ਲੁਧਿਆਣਾ : ਸੂਬੇ ਅੰਦਰ ਨਸ਼ਾ ਤਸਕਰਾਂ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਵੱਲੋਂ ਸਰਗਰਮੀ ਨਾਲ ਗਸ਼ਤ ਕੀਤੀ ਜਾ ਰਹੀ ਹੈ। ਇਸੇ ਤਹਿਤ ਬੁੱਧਵਾਰ ਨੂੰ ਸਵੇਰੇ ਹੀ ਪੰਜਾਬ ਪੁਲਿਸ ਵੱਲੋਂ ਕੈਸੋ ਆਪ੍ਰੇਸ਼ਨ ਚਲਾਇਆ ਗਿਆ। ਜਿਸਦੇ ਤਹਿਤ ਨਸ਼ੇ ਦੇ ਮਾਮਲਿਆਂ 'ਚ ਨਾਮਜ਼ਦ ਤਸਕਰਾਂ ਦੇ ਘਰਾਂ ਦੀ ਅਚਨਚੇਤ ਤਲਾਸ਼ੀ ਲਈ ਗਈ। ਖੰਨਾ ਪੁਲਿਸ ਵੱਲੋਂ ਵੀ ਜਿਲ੍ਹੇ ਭਰ ਅੰਦਰ ਵੱਡੀ ਕਾਰਵਾਈ ਨੂੰ ਅੰਜ਼ਾਮ ਦਿੰਦਿਆਂ ਸ਼ਹਿਰ ਵਿਚ ਵੱਖ-ਵੱਖ ਥਾਵਾਂ ’ਤੇ ਤਲਾਸ਼ੀ ਮੁਹਿੰਮ ਚਲਾਇਆ ਅਤੇ ਸ਼ੱਕੀ ਵਿਅਕਤੀਆਂ ਦੇ ਘਰਾਂ ਅੰਦਰ ਛਾਪੇਮਾਰੀ ਕੀਤੀ ਗਈ ਅਤੇ ਪਾਬੰਦੀਸ਼ੁਦਾ ਸਮਾਨ ਵੀ ਬਰਾਮਦ ਕੀਤਾ।
ਨਸ਼ਿਆਂ ਨੂੰ ਵਿਰੁੱਧ ਐਕਸ਼ਨ 'ਚ ਪੰਜਾਬ ਪੁਲਿਸ, ਖੰਨਾ 'ਚ ਨਸ਼ਾ ਤਸਕਰਾਂ ਦੇ ਠਿਕਾਣਿਆਂ 'ਤੇ ਛਾਪੇਮਾਰੀ - ਖੰਨਾ ਵਿੱਚ ਪੁਲਿਸ ਵੱਲੋਂ ਛਾਪੇਮਾਰੀ
ਨਸ਼ਿਆਂ ਖਿਲਾਫ ਪੁਲਿਸ ਨੇ ਸਖਤੀ ਵਧਾਈ ਹੋਈ ਹੈ, ਜਿਸ ਨੂੰ ਲੈਕੇ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ਉੱਤੇ ਗਸ਼ਤ ਕੀਤੀ ਜਾ ਰਹੀ ਹੈ ਅਤੇ ਇਸ ਦੇ ਨਾਲ ਹੀ ਨਸ਼ਾ ਤਸਕਰਾਂ ਦੇ ਘਰਾਂ ਦੀਆਂ ਤਲਾਸ਼ੀਆਂ ਲਈਆਂ ਜਾ ਰਹੀਆਂ ਹਨ। ਖੰਨਾ ਪੁਲਿਸ ਨੇ ਛਾਪੇਮਾਰੀ ਕੀਤੀ ਅਤੇ ਅਗਾਹ ਕੀਤਾ ਹੈ ਕਿ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
ਵੱਖ-ਵੱਖ ਥਾਵਾਂ 'ਤੇ ਕੀਤੀ ਤਲਾਸ਼ੀ:ਦੱਸਣਯੋਗ ਹੈ ਕਿ ਪੁਲਿਸ ਦੇ ਆਲਾ ਅਧਿਕਾਰੀਆਂ ਵੱਲੋਂ ਇਹ ਮੁਹਿੰਮ ਸਵੇਰੇ 5 ਵਜੇ ਤੋਂ ਸ਼ੁਰੂ ਬਾਅਦ ਦੁਪਹਿਰ 2 ਵਜੇ ਤੱਕ ਜਾਰੀ ਰਹੀ।ਇਸ ਦੌਰਾਨ ਐਸਪੀ ਅਤੇ ਡੀਐਸਪੀ ਪੱਧਰ ਦੇ ਅਧਿਕਾਰੀਆਂ,ਪੁਲਿਸ ਮੁਲਾਜ਼ਮਾਂ ਨੇ ਵੱਖ ਵੱਖ ਥਾਵਾਂ ਉੱਤੇ ਇਹ ਮੁਹਿੰਮ ਚਲਾਈ। ਨਸ਼ਾ ਤਸਕਰਾਂ ਉੱਤੇ ਕਾਰਵਾਈ ਸਬੰਧੀ ਮਾਛੀਵਾੜਾ ਸਾਹਿਬ ਵਿਖੇ ਡੀਐਸਪੀ ਵਰਿਆਮ ਸਿੰਘ ਅਤੇ ਪ੍ਰੋਬੇਸ਼ਨਲ ਡੀਐਸਪੀ ਮਨਦੀਪ ਕੌਰ ਮੌਜੂਦ ਰਹੇ। ਜਿੰਨਾ ਵੱਲੋਂ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਭਾਰੀ ਫੋਰਸ ਸਮੇਤ ਇਲਾਕੇ ਦੇ ਜਿਨ੍ਹਾਂ ਵਿਅਕਤੀਆਂ ਖਿਲਾਫ਼ ਨਸ਼ਿਆਂ ਦੇ ਮਾਮਲੇ ਦਰਜ ਹਨ, ਉਨ੍ਹਾਂ ਦੇ ਘਰਾਂ ਅੰਦਰ ਅਚਨਚੇਤ ਛਾਪੇਮਾਰੀ ਕਰਕੇ ਤਲਾਸ਼ੀ ਲਈ ਗਈ।
- Rahul Gandhi : ਅਮਰੀਕਾ 'ਚ ਰਾਹੁਲ ਨੇ ਅਲਾਪਿਆ ਪੈਗਾਸਸ ਰਾਗ, ਪੀਐਮ 'ਤੇ ਤੰਜ਼, ਫੋਨ ਚੁੱਕ ਕੇ ਕਿਹਾ- 'ਹੈਲੋ ਮਿਸਟਰ ਮੋਦੀ
- World Milk Day 2023: ਸਿੱਧਾ ਦੁੱਧ ਪੀਣਾ ਮਤਲਬ ਬਿਮਾਰੀਆਂ ਨੂੰ ਸੱਦਾ ਦੇਣਾ ! ਵੇਖੋ ਇਹ ਖਾਸ ਰਿਪੋਰਟ
- AGTF Action: ਗੈਂਗਸਟਰ ਜਰਨੈਲ ਸਿੰਘ ਦੇ ਕਤਲ ਵਿੱਚ ਸ਼ਾਮਲ ਸ਼ੂਟਰ ਗ੍ਰਿਫ਼ਤਾਰ, ਪਿਸਤੌਲ ਤੇ ਰੋਂਦ ਬਰਾਮਦ
ਆਉਣ ਵਾਲੇ ਸਮੇਂ 'ਚ ਵੀ ਨਸ਼ਿਆਂ ਖਿਲਾਫ ਸਖਤੀ ਰਹੇਗੀ ਜਾਰੀ :ਬੇਸ਼ੱਕ ਇਸ ਸਰਚ ਅਭਿਆਨ ਵਿੱਚ ਪੁਲਿਸ ਨੂੰ ਕੋਈ ਵੀ ਨਸ਼ਾ ਜਾਂ ਗੈਰ-ਕਾਨੂੰਨੀ ਵਸਤੂ ਨਹੀਂ ਮਿਲੀ ਪਰ ਪੁਲਿਸ ਦੀ ਇਸ ਕਾਰਵਾਈ ਨਾਲ ਲੋਕਾਂ ’ਚ ਇਹ ਸੰਦੇਸ਼ ਜ਼ਰੂਰ ਗਿਆ ਕਿ ਪ੍ਰਸ਼ਾਸਨ ਵਲੋਂ ਪੂਰੀ ਮੁਸਤੈਦੀ ਵਰਤੀ ਜਾ ਰਹੀ ਹੈ। ਇਸ ਸਬੰਧੀ ਗੱਲਬਾਤ ਕਰਦਿਆਂ ਡੀਐੱਸਪੀ ਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਜ਼ਿਲਾ ਖੰਨਾ ਦੀ ਐੱਸਐੱਸਪੀ ਅਮਨੀਤ ਕੌਂਡਲ ਦੇ ਨਿਰਦੇਸ਼ਾਂ ਤਹਿਤ ਇਹ ਸਰਚ ਅਭਿਆਨ ਚਲਾਇਆ ਗਿਆ ਹੈ ਅਤੇ ਸ਼ੱਕੀ ਪੁਰਸ਼ਾਂ ਦੇ ਘਰ ਦੀ ਤਲਾਸ਼ੀ ਲੈ ਕੇ ਉਨ੍ਹਾਂ ਦੇ ਸਾਰੇ ਵੇਰਵੇ ਇਕੱਠੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜਿਨ੍ਹਾਂ ਵਿਅਕਤੀਆਂ ਉੱਪਰ ਪਹਿਲਾਂ ਨਸ਼ਿਆਂ ਦੇ ਮਾਮਲੇ ਦਰਜ ਹਨ ਉਹ ਹੁਣ ਕਿਨ੍ਹਾਂ ਹਾਲਾਤਾਂ ਵਿਚ ਰਹਿੰਦੇ ਹਨ ਤੇ ਕੀ ਕੰਮ ਕਰਦੇ ਹਨ ਉਸਦੀ ਵੀ ਜਾਣਕਾਰੀ ਲਈ ਗਈ ਹੈ। ਇਸਤੋਂ ਇਲਾਵਾ ਸ਼ੱਕੀ ਪੁਰਸ਼ਾਂ ਦੇ ਪਰਿਵਾਰਾਂ ਦਾ ਕਿਸੇ ਵੱਡੇ ਨਸ਼ਾ ਤਸਕਰਾਂ ਨਾਲ ਸਬੰਧ ਤਾਂ ਨਹੀਂ ਜਾਂ ਉਨ੍ਹਾਂ ਦੇ ਬੈਂਕ ਖਾਤਿਆਂ ਵਿਚ ਕਿਸ ਤਰ੍ਹਾਂ ਦਾ ਲੈਣ-ਦੇਣ ਹੋ ਰਿਹਾ ਹੈ ਉਹ ਵੀ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਡੀਐੱਸਪੀ ਮਨਦੀਪ ਕੌਰ ਨੇ ਦੱਸਿਆ ਕਿ ਪੁਲਿਸ ਉੱਚ ਅਧਿਕਾਰੀਆਂ ਦੇ ਨਿਰਦੇਸ਼ਾਂ ’ਤੇ ਆਉਣ ਵਾਲੇ ਸਮੇਂ ’ਚ ਵੀ ਇਹ ਸਰਚ ਅਭਿਆਨ ਜਾਰੀ ਰੱਖਿਆ ਜਾਵੇਗਾ ਤਾਂ ਜੋ ਨਸ਼ਾ ਤਸਕਰਾਂ ’ਤੇ ਨੱਥ ਪਾਈ ਜਾ ਸਕੇ।