ਪੰਜਾਬ

punjab

ETV Bharat / state

ਲੁਧਿਆਣਾ ਪੁਲਿਸ ਨੇ ਵਿਸ਼ੇਸ਼ ਮੁਹਿੰਮ ਦੌਰਾਨ ਭਾਰੀ ਮਾਤਰਾ 'ਚ ਜ਼ਬਤ ਕੀਤੀ ਨਾਜਾਇਜ਼ ਸ਼ਰਾਬ - ਭਾਰੀ ਮਾਤਰਾ 'ਚ ਜ਼ਬਤ ਕੀਤੀ ਨਾਜਾਇਜ਼ ਸ਼ਰਾਬ

ਇੱਕ ਵਿਸ਼ੇਸ਼ ਮੁਹਿੰਮ ਵਿੱਚ ਲੁਧਿਆਣਾ ਪੁਲਿਸ ਨੇ ਇੱਕ ਗ਼ੈਰ ਕਾਨੂੰਨੀ ਸ਼ਰਾਬ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼ ਕਰਦਿਆਂ 18 ਮਈ ਤੋਂ 1 ਅਗਸਤ ਵਿਚਾਲੇ ਵੱਡੀ ਮਾਤਰਾ ਵਿੱਚ ਨਾਜਾਇਜ਼ ਸ਼ਰਾਬ ਤੇ ਕੱਚੀ ਲਾਹਣ ਬਰਾਮਦ ਕੀਤੀ ਹੈ।

ਫ਼ੋਟੋ।
ਫ਼ੋਟੋ।

By

Published : Aug 3, 2020, 1:37 PM IST

ਲੁਧਿਆਣਾ: ਪੰਜਾਬ ਵਿਚ ਜ਼ਹਿਰੀਲੀ ਸ਼ਰਾਬ ਕਾਰਨ ਘੱਟੋ-ਘੱਟ 104 ਲੋਕਾਂ ਦੀ ਜਾਨ ਜਾਣ ਤੋਂ ਬਾਅਦ ਲੁਧਿਆਣਾ ਪੁਲਿਸ ਦਾ ਕਹਿਣਾ ਹੈ ਕਿਹਾ ਕਿ ਉਨ੍ਹਾਂ ਨੇ ਨਾਜਾਇਜ਼ ਸ਼ਰਾਬ ਬਣਾਉਣ ਵਾਲੇ ਰੈਕੇਟ ਦਾ ਪਰਦਾਫਾਸ਼ ਕੀਤਾ ਅਤੇ 18 ਮਈ ਤੋਂ 1 ਅਗਸਤ ਵਿਚਾਲੇ ਵੱਡੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ।

ਪੁਲਿਸ ਨੇ ਦੱਸਿਆ ਕਿ 2 ਲੱਖ ਲੀਟਰ ਤੋਂ ਵੱਧ ਮਹੂਆ ਲਾਹਣ, 1,612 ਲੀਟਰ ਨਾਜਾਇਜ਼ ਸ਼ਰਾਬ ਅਤੇ 4,606 ਲੀਟਰ ਅੰਗ੍ਰੇਜ਼ੀ ਸ਼ਰਾਬ ਬਰਾਮਦ ਕੀਤੀ ਗਈ ਹੈ। ਲੁਧਿਆਣਾ ਦੇ ਪੁਲਿਸ ਕਮਿਸ਼ਨਰ ਦਫ਼ਤਰ ਵੱਲੋਂ ਜਾਰੀ ਪ੍ਰੈਸ ਨੋਟ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੇ ਦੋ ਮਹੀਨੇ ਪਹਿਲਾਂ ਨਾਜਾਇਜ਼ ਸ਼ਰਾਬ, ਇਸ ਦੇ ਭੰਡਾਰਣ ਅਤੇ ਬਾਅਦ ਵਿੱਚ ਸੂਬੇ ਦੇ ਜ਼ਿਲ੍ਹਿਆਂ ਵਿੱਚ ਸਮਗਲਿੰਗ ਅਤੇ ਉਨ੍ਹਾਂ ਦੀ ਅਤਿ ਵਿਕਰੀ ਵਿਰੁੱਧ ਸਖ਼ਤ ਕਾਰਵਾਈ ਕਰਨ ਲਈ ਇੱਕ ਵਿਸ਼ੇਸ਼ ਮੁਹਿੰਮ ਚਲਾਈ ਸੀ।

ਇਹ ਵਿਸ਼ੇਸ਼ ਮੁਹਿੰਮ ਇੱਕ ਐਂਟੀ-ਸਮਗਲਿੰਗ ਸੈੱਲ ਵੱਲੋਂ ਚਲਾਈ ਗਈ ਸੀ ਜਿਸ ਨੂੰ ਦੋ ਮਹੀਨੇ ਪਹਿਲਾਂ ਇਸ ਮਿਸ਼ਨ ਦਾ ਕਾਰਜਭਾਰ ਸੰਭਾਲਣ ਲਈ ਜਿੰਮੇਵਾਰੀ ਦਿੱਤੀ ਗਈ ਸੀ। ਸੈੱਲ ਵਿਚ 30 ਪੁਲਿਸ ਮੁਲਾਜ਼ਮ ਸ਼ਾਮਲ ਹਨ, ਜੋ ਪੂਰੇ ਸੂਬੇ ਵਿਚ ਨਜਾਇਜ਼ ਸ਼ਰਾਬ ਦੇ ਨਿਕਾਸ ਅਤੇ ਤਸਕਰੀ ਦੇ ਇਸ ਮੁੱਦੇ ਨੂੰ ਵੇਖਣ ਲਈ ਪੂਰਾ ਸਮਾਂ ਕੰਮ ਕਰ ਰਹੇ ਹਨ।

ਦਸਤਾਵੇਜ਼ਾਂ ਵਿੱਚ ਇਹ ਵੀ ਖੁਲਾਸਾ ਹੋਇਆ ਹੈ ਕਿ 301 ਸਮੱਗਲਰਾਂ ਦੀ ਗ੍ਰਿਫ਼ਤਾਰੀ ਦੇ ਨਾਲ ਮਈ ਦੇ ਅੱਧ ਤੋਂ ਅਗਸਤ ਦੇ ਅਰੰਭ ਦੌਰਾਨ 270 ਤੋਂ ਵੱਧ ਐਫਆਈਆਰ ਦਰਜ ਕੀਤੀਆਂ ਗਈਆਂ। ਦੂਜੇ ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਐਂਟੀ-ਸਮਗਲਿੰਗ ਸੈੱਲ ਨੇ ਸਤਲੁਜ ਦਰਿਆ ਦੇ ਨੇੜੇ ਲਗਭਗ 50,000 ਲੀਟਰ ਲਾਹਣ ਨੂੰ ਨਸ਼ਟ ਕੀਤਾ ਅਤੇ ਇੱਕ ਡਰੱਮ, ਪਲਾਸਟਿਕ ਦੇ ਗੱਤੇ ਅਤੇ ਨਾਜਾਇਜ਼ ਸ਼ਰਾਬ ਬਣਾਉਣ ਲਈ ਵਰਤੇ ਗਏ ਬਰਤਨ ਵੀ ਬਰਾਮਦ ਕੀਤੇ।

ਲੁਧਿਆਣਾ ਜ਼ਿਲ੍ਹੇ ਦੇ ਲਾਡੋਵਾਲ ਥਾਣੇ ਨੇ ਐਤਵਾਰ ਨੂੰ ਇਨ੍ਹਾਂ ਦੇ ਸਬੰਧ ਵਿੱਚ 12 ਵਿਅਕਤੀਆਂ ਖ਼ਿਲਾਫ਼ ਐਫਆਈਆਰ ਦਰਜ ਕੀਤੀ ਸੀ। ਲੁਧਿਆਣਾ ਸ਼ਹਿਰ ਦੇ ਪੁਲਿਸ ਕਮਿਸ਼ਨਰ ਰਾਕੇਸ਼ ਅਗਰਵਾਲ ਨੇ ਆਪਣੇ ਅਧਿਕਾਰੀਆਂ ਨੂੰ ਚੇਤਾਵਨੀ ਦਿੱਤੀ ਹੈ ਕਿ ਗ਼ੈਰ-ਕਾਨੂੰਨੀ ਸ਼ਰਾਬ ਦੀ ਤਸਕਰੀ ਅਤੇ ਵਿਕਰੀ ਦੇ ਸਬੰਧ ਵਿੱਚ ਕਿਸੇ ਵੀ ਗ਼ੈਰ-ਕਾਨੂੰਨੀ ਗਤੀਵਿਧੀਆਂ ਪ੍ਰਤੀ ਲਾਪਰਵਾਹੀ ਨੂੰ ਗੰਭੀਰਤਾ ਨਾਲ ਨਜਿੱਠਿਆ ਜਾਵੇਗਾ।

ABOUT THE AUTHOR

...view details