ਖੰਨਾ: ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਇੰਟਰ ਕਾਲਜ ਵਿੱਚ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ। ਇਸ ਵਿੱਚ ਮੁੱਖ ਮਹਿਮਾਨ ਦੇ ਤੌਰ 'ਤੇ ਪੰਜਾਬ ਯੂਨੀਵਰਸਿਟੀ ਦੇ ਡਿਪਟੀ ਡਾਇਰੈਕਟਰ ਸਪੋਰਟਜ਼ ਡਿਪਾਰਟਮੈਂਟ ਡਾ. ਮਲਿਕ ਪਹੁੰਚੇ ਤੇ ਉਨ੍ਹਾਂ ਨੇ ਬੱਚਿਆਂ ਦੀ ਹੌਸਲਾ ਅਫ਼ਜਾਈ ਕੀਤੀ।
ਪੰਜਾਬ ਯੂਨੀਵਰਸਿਟੀ ਨੇ ਮਾਤਾ ਗੰਗਾ ਖ਼ਾਲਸਾ ਕਾਲਜ ਵਿੱਚ ਕਰਵਾਏ ਵੇਟ ਲਿਫਟਿੰਗ ਮੁਕਾਬਲੇ - weight lifting comp.in Mata Ganga college
ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਮਾਤਾ ਗੰਗਾ ਖ਼ਾਲਸਾ ਕਾਲਜ ਮੰਜੀ ਸਾਹਿਬ ਕੋਟਾਂ ਦੇ ਇੰਟਰ ਕਾਲਜ ਵਿੱਚ ਵੇਟ ਲਿਫਟਿੰਗ ਦੇ ਮੁਕਾਬਲੇ ਕਰਵਾਏ ਗਏ।
ਫ਼ੋਟੋ
ਇਸ ਦੇ ਨਾਲ ਹੀ ਇਨ੍ਹਾਂ ਮੁਕਾਬਲਿਆਂ ਵਿੱਚ ਮਾਤਾ ਗੰਗਾ ਕਾਲਜ ਦੇ ਵਿਦਿਆਰਥੀਆਂ ਨੇ 2 ਸੋਨ ਤਮਗ਼ੇ ਤੇ ਇਕ ਕਾਂਸ ਤਮਗ਼ਾ ਵੀ ਹਾਸਿਲ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਕੁਲਦੀਪ ਕੌਰ ਧਾਲੀਵਾਲ ਨੇ ਜਿੱਥੇ ਬੱਚਿਆਂ ਨੂੰ ਮੁਕਾਬਲਿਆਂ ਵਿੱਚ ਸਫ਼ਲਤਾ ਪ੍ਰਾਪਤ ਕਰਨ ਲਈ ਵਧਾਈ ਦਿੱਤੀ, ਉੱਥੇ ਵਿਸ਼ੇਸ਼ ਤੌਰ 'ਤੇ ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਮਲਿਕ ਅਤੇ ਕੌਮਾਂਤਰੀ ਖਿਡਾਰੀਆਂ ਦਾ ਵੀ ਧੰਨਵਾਦ ਕੀਤਾ।