ਲੁਧਿਆਣਾ :ਕਾਂਗਰਸ ਦੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ (Bharat Bhushan Ashu Arrest) ਨੂੰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੋਮਵਾਰ ਸ਼ਾਮ ਨੂੰ ਲੁਧਿਆਣਾ ਦੇ ਇਕ ਸੈਲੂਨ ਤੋਂ ਗ੍ਰਿਫ਼ਤਾਰ Former minister Bharat Bhushan Ashu arrested from Ludhiana ਕਰ ਲਿਆ ਹੈ।
ਇਸ ਗ੍ਰਿਫ਼ਤਾਰੀ ਨੂੰ ਲੈ ਕੇ ਕਾਂਗਰਸੀਆਂ ਨੇ ਹੰਗਾਮਾ ਕਰ ਦਿੱਤਾ ਅਤੇ ਵਿਜੀਲੈਂਸ ਦਫ਼ਤਰ ਦਾ ਘਿਰਾਓ ਕੀਤਾ ਗਿਆ। ਕਾਂਗਰਸੀ ਵਰਕਰ ਆਸ਼ੂ ਜਿੰਦਾਬਾਦ ਦੇ ਨਾਅਰੇ ਲਗਾ ਰਹੇ ਸਨ। ਇਸ ਮੌਕੇ 'ਤੇ ਪੁੱਜੇ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਅਸੀਂ ਕਾਨੂੰਨੀ ਲੜਾਈ ਲੜਾਂਗੇ, ਪਰ ਇਹ ਕੋਈ ਤਰੀਕਾ ਨਹੀ ਹੈ ਕਾਂਗਰਸ ਵੱਲੋਂ ਅੱਜ ਸੋਮਵਾਰ ਨੂੰ ਚੰਡੀਗੜ੍ਹ ਵਿਜੀਲੈਂਸ ਦਫਤਰ ਦਾ ਘਿਰਾਓ ਕੀਤਾ ਸੀ ਅਤੇ ਸ਼ਾਮ ਨੂੰ ਲੁਧਿਆਣਾ ਵਿਜੀਲੈਂਸ ਦਫ਼ਤਰ ਦੀ ਟੀਮ ਨੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਗ੍ਰਿਫ਼ਤਾਰ ਕਰ ਲਿਆ।