ਲੁਧਿਆਣਾ: ਪੰਜਾਬ ਵਿਧਾਨ ਸਭਾ ਚੋਣਾਂ (Assembly elections) ਦੇ ਮੱਦੇਨਜ਼ਰ 6 ਫਰਵਰੀ ਨੂੰ ਕਾਂਗਰਸ ਦੇ ਰਾਹੁਲ ਗਾਂਧੀ ਪੰਜਾਬ ਦੌਰੇ 'ਤੇ ਰਹਿਣਗੇ ਅਤੇ ਉਹ ਵਿਸ਼ੇਸ਼ ਤੌਰ 'ਤੇ ਲੁਧਿਆਣਾ ਅੰਦਰ ਇਕ ਜਨ ਸਭਾ ਨੂੰ ਸੰਬੋਧਿਤ ਕਰਨਗੇ। ਜਿਸ ਦੀਆਂ ਤਿਆਰੀਆਂ ਜ਼ੋਰਾਂ ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਇਸ ਦੀ ਪੁਸ਼ਟੀ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕੀਤੀ ਹੈ।
ਬਿੱਟੂ ਨੇ ਕਿਹਾ ਕਿ ਵਰਕਰਾਂ ਦੇ ਵਿੱਚ ਜੋਸ਼ ਭਰਨ ਲਈ ਰਾਹੁਲ ਗਾਂਧੀ ਖੁਦ ਆਉਣਗੇ ਅਤੇ 1000 ਦੇ ਕਰੀਬ ਲੋਕਾਂ ਦਾ ਇਕੱਠ ਨੂੰ ਸੰਬੋਧਿਤ ਕਰਨਗੇ। ਜਿਸ ਲਈ ਤਿਆਰੀਆਂ ਜਾਰੀ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਰਾਹੁਲ ਗਾਂਧੀ ਵਰਚੁਅਲ ਮੀਟਿੰਗਾਂ ਵੀ ਕਰ ਰਹੇ ਨੇ.. ਇਸ ਤੋਂ ਇਲਾਵਾ ਰਾਹੁਲ ਗਾਂਧੀ ਹੀ 6 ਤਰੀਕ ਨੂੰ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਵੀ ਕਰਣਗੇ।