ਪੰਜਾਬ

punjab

ETV Bharat / state

ਲੁਧਿਆਣਾ 'ਚ ਮੀਂਹ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ - rain in ludhiana

ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਦੇ ਮੁਤਾਬਕ ਲੁਧਿਆਣਾ 'ਚ ਸੋਮਵਾਰ ਨੂੰ ਤੇਜ਼ ਮੀਂਹ ਪਿਆ। ਇਸ ਮੀਂਹ ਨਾਲ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਅਤੇ ਲੋਕਾਂ ਨੂੰ ਵੀ ਮੀਂਹ ਨਾਲ ਗਰਮੀਂ ਤੋਂ ਰਾਹਤ ਮਿਲੀ।

ਫ਼ੋਟੋ

By

Published : Aug 5, 2019, 2:08 PM IST

ਲੁਧਿਆਣਾ : ਮੌਸਮ ਵਿਭਾਗ ਵੱਲੋਂ ਦਿੱਤੀ ਗਈ ਚੇਤਾਵਨੀ ਦੇ ਮੁਤਾਬਕ ਪੰਜਾਬ ਭਰ ਵਿੱਚ ਸੋਮਵਾਰ ਨੂੰ ਤੇਜ਼ ਮੀਂਹ ਪਿਆ। ਪੰਜਾਬ ਭਰ ਦੇ ਨਾਲ-ਨਾਲ ਲੁਧਿਆਣਾ 'ਚ ਵੀ ਤੇਜ਼ ਮੀਂਹ ਪਿਆ ਜਿਸ ਕਰਕੇ ਜਿੱਥੇ ਪਾਰੇ ਵਿੱਚ ਗਿਰਾਵਟ ਦਰਜ ਕੀਤੀ ਗਈ ਉੱਥੇ ਹੀ ਲੋਕਾਂ ਨੂੰ ਗਰਮੀ ਤੋਂ ਵੀ ਰਾਹਤ ਮਿਲੀ।

ਵੇਖੋ ਵੀਡੀਓ

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਨੇ ਪਹਿਲਾਂ ਹੀ ਚੇਤਾਵਨੀ ਦਿੱਤੀ ਸੀ ਕਿ ਪੰਜਾਬ ਵਿੱਚ 5 ਅਤੇ 6 ਅਗਸਤ ਨੂੰ ਤੇਜ਼ ਮੀਂਹ ਪੈ ਸਕਦਾ ਹੈ ਅਤੇ ਉਸ ਦੇ ਮੁਤਾਬਕ ਸੋਮਵਾਰ ਨੂੰ ਸਵੇਰ ਤੋਂ ਪੰਜਾਬ ਦੇ ਹੋਰਨਾਂ ਹਿੱਸਿਆਂ ਦੇ ਨਾਲ ਲੁਧਿਆਣਾ 'ਚ ਵੀ ਤੇਜ਼ ਮੀਂਹ ਪਿਆ। ਮੌਸਮ ਵਿਭਾਗ ਦੇ ਮੁਤਾਬਕ ਕਿਸਾਨਾਂ ਲਈ ਇਹ ਮੀਂਹ ਲਾਹੇਵੰਦ ਦੱਸਿਆ ਜਾ ਰਿਹਾ ਹੈ।

ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਇਤਿਹਾਸਕ ਫ਼ੈਸਲਾ, ਜੰਮੂ-ਕਸ਼ਮੀਰ ਤੋਂ ਧਾਰਾ 370 ਖ਼ਤਮ ਕਰਨ ਦੀ ਸਿਫਾਰਿਸ਼

ਜ਼ਿਕਰਯੋਗ ਹੈ ਕਿ ਲੁਧਿਆਣਾ 'ਚ ਬੀਤੇ ਦੋ ਦਿਨਾਂ ਤੋਂ ਲਗਾਤਾਰ ਤੇਜ਼ ਗਰਮੀ ਪੈ ਰਹੀ ਸੀ ਜਿਸ ਨਾਲ ਲੋਕਾਂ ਨੂੰ ਬਹੁਤ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਸੋਮਵਾਰ ਨੂੰ ਪਏ ਮੀਂਹ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ।

ABOUT THE AUTHOR

...view details