ਲੁਧਿਆਣਾ: ਪੰਜਾਬ ਦੇ ਕਈ ਹਿੱਸਿਆਂ ਵਿੱਚ ਬੀਤੇ ਕਈ ਦਿਨਾਂ ਤੋਂ ਲਗਾਤਾਰ ਮੀਂਹ ਪੈ ਰਿਹਾ ਹੈ। ਲੁਧਿਆਣਾ ਵਿੱਚ ਅੱਜ ਵੀ ਸਵੇਰ ਤੋਂ ਮੀਂਹ ਦੇ ਨਾਲ ਗੜੇਮਾਰੀ ਹੋ ਰਹੀ ਹੈ ਜਿਸ ਨੂੰ ਲੈ ਕੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਚੱਕਰਵਾਤ ਕਾਰਨ ਇਹ ਮੀਂਹ ਪੈ ਰਿਹਾ ਹੈ। ਕਿਸਾਨ ਮੀਂਹ ਨੂੰ ਲੈ ਕੇ ਪਰੇਸ਼ਾਨ ਦਿਖਾਈ ਦੇ ਰਹੇ ਹਨ।
ਮੌਸਮ ਵਿਭਾਗ ਦੇ ਮਾਹਿਰ ਡਾ. ਕੁਲਵਿੰਦਰ ਕੌਰ ਗਿੱਲ ਨੇ ਕਿਹਾ ਕਿ ਅਮੂਮਨ ਮਾਰਚ ਮਹੀਨੇ ਵਿੱਚ 20 ਐੱਮ ਐੱਮ ਤੱਕ ਹੀ ਮੀਂਹ ਪੈਂਦਾ ਹੈ ਪਰ ਇਸ ਵਾਰ ਹੁਣ ਤੱਕ 30 ਐੱਮ ਐੱਮ ਤੋਂ ਵੱਧ ਮੀਂਹ ਦਰਜ ਕੀਤਾ ਜਾ ਚੁੱਕਾ ਹੈ।
ਡਾ. ਕੁਲਵਿੰਦਰ ਕੌਰ ਗਿੱਲ ਦਾ ਇਹ ਵੀ ਕਹਿਣਾ ਹੈ ਕਿ ਹਾਲਾਂਕਿ ਹਲਕੀ ਤੋਂ ਦਰਮਿਆਨੀ ਮੀਂਹ ਕੋਈ ਬਹੁਤਾ ਨੁਕਸਾਨ ਦੇਹ ਨਹੀਂ ਹੈ ਪਰ ਜਿਸ ਥਾਂ 'ਤੇ ਜ਼ਿਆਦਾ ਗੜੇਮਾਰੀ ਨਾਲ ਮੀਂਹ ਹੋਈ ਹੈ। ਉੱਥੇ ਹੀ ਫ਼ਸਲਾਂ ਨੂੰ ਨੁਕਸਾਨ ਜ਼ਰੂਰ ਹੋ ਸਕਦਾ ਹੈ। ਉਧਰ ਕਿਸਾਨਾਂ ਦਾ ਵੀ ਕਹਿਣਾ ਹੈ ਕਿ ਇਸ ਮੀਂਹ ਨਾਲ ਫ਼ਸਲਾਂ ਦਾ ਨੁਕਸਾਨ ਹੋਵੇਗਾ।