ਲੁਧਿਆਣਾ: ਟਰਾਂਸਪੋਰਟ ਮੰਤਰੀ (Minister of Transport) ਰਾਜਾ ਵੜਿੰਗ (Raja Waring) ਅਚਨਚੇਤ ਲੁਧਿਆਣਾ ਦੇ ਬੱਸ ਸਟੈਂਡ (bus stand) ਦਾ ਨਿਰੀਖਣ ਕਰਨ ਪਹੁੰਚੇ ਸਨ, ਜਿਥੇ ਉਨ੍ਹਾਂ ਨੇ ਸਫਾਈ ਵਿਵਸਥਾ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਸਫ਼ਾਈ ਸਬੰਧੀ ਆਦੇਸ਼ ਵੀ ਦਿੱਤੇ।
ਇਹ ਵੀ ਪੜੋ: ਕੈਬਨਿਟ ਮੰਤਰੀ ਦੇ ਹੁਕਮਾਂ ਤੋਂ ਬਾਅਦ ਜਾਗਿਆ ਟਰਾਂਸਪੋਰਟ ਵਿਭਾਗ
ਇਸ ਦੌਰਾਨ ਰਾਜਾ ਵੜਿੰਗ (Raja Waring) ਖੁਦ ਵੀ ਬੱਸ ਸਟੈਂਡ (bus stand) ਲੁਧਿਆਣਾ ਵਿਖੇ ਸਫਾਈ ਕਰਦੇ ਵਿਖਾਈ ਦਿੱਤੇ, ਉਨ੍ਹਾਂ ਨੇ ਕਿਹਾ ਕਿ ਇਹ ਹੁਣ ਹਫ਼ਤਾਵਾਰੀ ਬੱਸ ਸਟੈਂਡਾਂ (bus stand) ਦੀ ਸਫ਼ਾਈ ਦਾ ਕੰਮ ਕਰਵਾਇਆ ਜਾਵੇਗਾ, ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਡੀ ਲੜਾਈ ਪ੍ਰਾਈਵੇਟ ਬੱਸ ਚਾਲਕਾਂ ਦੇ ਖਿਲਾਫ ਨਹੀਂ ਸਗੋਂ ਟਰਾਂਸਪੋਰਟ ਮਾਫ਼ੀਆ ਦੇ ਖ਼ਿਲਾਫ਼ ਹੈ, ਉਨ੍ਹਾਂ ਇਹ ਵੀ ਕਿਹਾ ਕਿ ਮੁਸਾਫਿਰਾਂ ਦੀ ਸੁਵਿਧਾ ਲਈ ਉਹ ਇੱਕ ਹੈਲਪਲਾਈਨ ਨੰਬਰ ਵੀ ਜਾਰੀ ਕਰਨਗੇ।
ਲੁਧਿਆਣਾ ਬੱਸ ਸਟੈਂਡ ਪਹੁੰਚੇ ਰਾਜਾ ਵੜਿੰਗ ਉਨ੍ਹਾਂ ਨੇ ਪ੍ਰਾਈਵੇਟ ਬੱਸ ਮਾਫੀਆ ’ਤੇ ਵੀ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਪ੍ਰਾਈਵੇਟ ਬੱਸਾਂ ਧੱਕੇਸ਼ਾਹੀ ਨਹੀਂ ਚੱਲਣ ਦੇਵੇਗੀ। ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਆਪਣਾ ਨੰਬਰ ਜਾਰੀ ਕਰਨਗੇ, ਜਿਸ ਤੇ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ। ਉਨ੍ਹਾਂ ਨੇ ਆਰਟੀਏ ਵਿੱਚੋਂ ਮਾਫੀਆ ਦਾ ਖਾਤਮਾ ਕਰਨ ਦਾ ਐਲਾਨ ਵੀ ਕੀਤਾ। ਉਨ੍ਹਾਂ ਐਲਾਨ ਕੀਤਾ ਕਿ ਜਲਦ ਹੀ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਨੂੰ ਲੈ ਕੇ ਮੀਟਿੰਗ ਕੀਤੀ ਜਾਵੇਗੀ।
ਉਥੇ ਹੀ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh) ਦੇ ਸਲਾਹਕਾਰ ਹੀ ਖਰਾਬ ਹਨ, ਜਿਹੜੇ ਉਨ੍ਹਾਂ ਨੂੰ ਗਲਤ ਸਲਾਹਾਂ ਦੇ ਰਹੇ ਹਨ, ਪਰ ਉਨ੍ਹਾਂ ਨੂੰ ਅਜਿਹਾ ਕੰਮ ਨਹੀਂ ਕਰਨਾ ਚਾਹੀਦਾ। ਜਿਸ ਕਾਰਨ ਉਨ੍ਹਾਂ ਨੂੰ ਪੰਜਾਬ ਲੋਕ ਕੋਸਣ। ਉਸੇ ਤਰ੍ਹਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ (Navjot Sidhu) ਨੂੰ ਲੈ ਕੇ ਰਾਜਾ ਵੜਿੰਗ (Raja Waring) ਨੇ ਕਿਹਾ ਕਿ ਲੋਕ ਉਨ੍ਹਾਂ ਦੇ ਟਵੀਟ ਦਾ ਗਲਤ ਅਰਥ ਕੱਢ ਰਹੇ ਹਨ।
ਇਹ ਵੀ ਪੜੋ: ਸ਼ਰਮਸਾਰ! ਪਿੰਡ ਦੇ ਨੌਜਵਾਨ ਨੇ ਕੀਤੀ ਗੁਰੂਘਰ ’ਚ ਬੇਅਦਬੀ, ਦੇਖੋ ਸੀਸੀਟੀਵੀ