ਲੁਧਿਆਣਾ: ਕਰੀਮਿਕਾ ਕੰਪਨੀ ਦੀ ਐਮਡੀ ਰਜਨੀ ਬੈਕਟਰ ਨੂੰ ਸਰਵ ਉੱਚ ਪਦਮਸ੍ਰੀ ਸਨਮਾਨ ਨਾਲ ਸਨਮਾਨਿਆ ਗਿਆ। ਸੰਨ 1978 ਵਿੱਚ ਮਹਿਜ਼ 300 ਰੁਪਏ ਨਾਲ ਸ਼ੁਰੂ ਕੀਤੀ ਸੀ ਕੰਪਨੀ, ਜੋ ਅੱਜ 541 ਕਰੋੜ ਰੁਪਏ ਦਾ ਟਰਨਓਵਰ ਹੈ। 79 ਸਾਲ ਦੀ ਰਜਨੀ ਬੈਕਟਰ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਤੋਂ ਫੂਡ ਸਿਖਲਾਈ ਦਾ ਕੋਰਸ ਕੀਤਾ ਸੀ, ਜਿਸਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਵੇਖਿਆ। ਉਹ ਅੱਜ ਦੇਸ਼ ਭਰ ਦੀ ਬੇਕਰੀ ਦੇ ਵਿੱਚ 12ਫ਼ੀਸਦੀ ਤੋਂ ਵੱਧ ਦੀ ਹਿੱਸੇਦਾਰ ਹੈ।
300 ਰੁਪਏ ਨਾਲ ਸ਼ੁਰੂ ਕੀਤਾ ਕਾਰੋਬਾਰ ਅੱਜ 541 ਕਰੋੜ ਰੁਪਏ ਦਾ ਟਰਨਓਵਰ
ਲੁਧਿਆਣਾ ਤੋਂ ਸਾਡੀ ਟੀਮ ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਰਜਨੀ ਬੈਕਟਰ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੁਰੂ ਤੋਂ ਹੀ ਕੁਕਿੰਗ ਦਾ ਬਹੁਤ ਸ਼ੌਕ ਸੀ। ਉਹ ਆਪਣੇ ਬੱਚਿਆਂ ਲਈ ਸ਼ੌਕ ਨਾਲ ਖਾਣਾ ਬਣਾਉਂਦੀ ਹੁੰਦੀ ਸੀ। ਉਨ੍ਹਾਂ ਦੇ ਪਤੀ ਅਤੇ ਉਨ੍ਹਾਂ ਦੇ ਸਹੁਰਾ ਸਾਹਿਬ ਨੇ ਉਨ੍ਹਾਂ ਨੂੰ ਇਹ ਕੰਮ ਸ਼ੁਰੂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਇਕ ਛੋਟੀ ਜਿਹੀ ਕੰਪਨੀ ਤੋਂ ਆਪਣੀ ਸ਼ੁਰੂਆਤ ਕੀਤੀ। ਉਨ੍ਹਾਂ ਨੇ ਘਰ ਵਿੱਚ ਇੱਕ 300 ਰੁਪਏ ਦੀ ਮਸ਼ੀਨ ਲਿਆ ਕੇ ਇਹ ਕੰਮ ਸ਼ੁਰੂ ਕੀਤਾ, ਜਿਸ ਤੋਂ ਬਾਅਦ ਵਿਆਹ ਸ਼ਾਦੀਆਂ ਵਿਚ ਉਨ੍ਹਾਂ ਨੇ ਬੁਕਿੰਗ ਕਰਨੀ ਸ਼ੁਰੂ ਕਰ ਦਿੱਤੀ।