ਲੁਧਿਆਣਾ: ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਨੇ ਦਵਿੰਦਰਪਾਲ ਸਿੰਘ ਭੁੱਲਰ ਬਾਰੇ ਦਿੱਤੇ ਬਿਆਨ 'ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਕਰੜਾ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਦਵਿੰਦਰਪਾਲ ਭੁੱਲਰ ਆਪਣੀ ਸਜ਼ਾ ਪੂਰੀ ਕਰ ਚੁੱਕੇ ਨੇ ਇਸ ਕਰਕੇ ਉਨ੍ਹਾਂ ਦੇ ਖਿਲਾਫ਼ ਉੱਚ ਅਦਾਲਤਾਂ 'ਚ ਅਪੀਲ ਨਹੀਂ ਕਰਨੀ ਚਾਹੀਦੀ।
ਬਿੱਟਾ ਦੀ ਬਿਆਨਬਾਜੀ 'ਤੇ ਰਾਜੋਆਣਾ ਦੀ ਭੈਣ ਨੇ ਕੀਤਾ ਪਲਟਵਾਰ
ਆਲ ਇੰਡੀਆ ਐਂਟੀ ਟੈਰਰਿਸਟ ਫਰੰਟ ਦੇ ਚੇਅਰਮੈਨ ਮਨਿੰਦਰਜੀਤ ਸਿੰਘ ਬਿੱਟਾ ਵੱਲੋਂ ਦਵਿੰਦਰ ਪਾਲ ਭੁੱਲਰ ਬਾਰੇ ਦਿੱਤੇ ਬਿਆਨ 'ਤੇ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਨੇ ਕਿਹਾ ਕਿ ਭੁੱਲਰ ਆਪਣੀ ਸਜ਼ਾ ਨੂੰ ਪੂਰਾ ਕਰ ਚੁੱਕੇ ਹਨ।
ਫ਼ੋਟੋ
ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੇ ਦੱਸਿਆ ਕਿ ਬਲਵੰਤ ਸਿੰਘ ਰਾਜੋਆਣਾ ਆਪਣੀ ਸਜ਼ਾ ਪੂਰੀ ਕਰ ਚੁੱਕੇ ਹਨ ਅਤੇ ਉਹ ਬੀਤੇ 24 ਸਾਲ ਤੋਂ ਜੇਲ੍ਹ 'ਚ ਹਨ। ਉਨ੍ਹਾਂ ਨੇ ਇਸ ਕਰਕੇ ਗ੍ਰਹਿ ਵਿਭਾਗ ਨੂੰ ਤੁਰੰਤ ਰਿਹਾਅ ਕਰ ਦੇਣਾ ਚਾਹੀਦਾ ਹੈ।
ਬਿੱਟਾ ਦੇ ਬਿਆਨ 'ਤੇ ਬੋਲਦਿਆਂ ਕਮਲਦੀਪ ਕੌਰ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਸਿੱਖ ਕੌਮ 'ਤੇ ਪੈਸੇ ਨਹੀਂ ਲਵੇਗੀ ਤਾਂ ਕੀ ਸਿੱਖ ਕੌਮ ਦਾ ਕਤਲੇਆਮ ਕਰਨ ਵਾਲੇ ਸੱਜਣ ਕੁਮਾਰ ਅਤੇ ਜਗਦੀਸ਼ ਟਾਈਟਲਰ 'ਤੇ ਲਾਵੇਗੀ। ਉਨ੍ਹਾਂ ਕਿਹਾ ਕਿ ਦਿੱਲੀ ਕਮੇਟੀ ਅਤੇ ਸ਼੍ਰੋਮਣੀ ਕਮੇਟੀ ਜੋ ਵੀ ਕਰ ਰਹੇ ਨੇ ਬਿਲਕੁਲ ਸਹੀ ਕਰ ਰਹੇ ਹਨ।