ਰਵਨੀਤ ਬਿੱਟੂ ਨੇ ਕੀਤਾ ਲਾਡੋਵਾਲ ਟੋਲ ਪਲਾਜ਼ਾ ਬੰਦ - ludhiana
ਸੰਸਦ ਮੈਂਬਰ ਰਵਨੀਤ ਬਿੱਟੂ ਨੇ ਲੁਧਿਆਣਾ ਤੋਂ 20 ਕਿਲੋਮੀਟਰ ਦੀ ਦੂਰੀ ਦੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਕਰਵਾਇਆ ਬੰਦ। ਟੋਲ ਪਲਾਜ਼ਾ 'ਤੇ ਨਾਜਾਇਜ਼ ਵਸੂਲੀ ਕਰਨ ਦੇ ਲਗਾਏ ਦੋਸ਼।
ਰਵਨੀਤ ਬਿੱਟੂ ਨੇ ਕੀਤਾ ਲਾਡੋਵਾਲ ਟੋਲ ਪਲਾਜ਼ਾ ਬੰਦ
ਲੁਧਿਆਣਾ: ਸੰਸਦ ਮੈਂਬਰ ਰਵਨੀਤ ਬਿੱਟੂ ਨੇ ਲੁਧਿਆਣਾ ਤੋਂ 20 ਕਿਲੋਮੀਟਰ ਦੀ ਦੂਰੀ ਦੇ ਸਥਿਤ ਲਾਡੋਵਾਲ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਸ ਮੌਕੇ ਬਿੱਟੂ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਕਿ ਲਾਡੋਵਾਲ ਟੋਲ ਪਲਾਜ਼ਾ ਗੈਰ ਕਾਨੂੰਨੀ ਤੌਰ 'ਤੇ ਰਾਹਗੀਰਾਂ ਤੋਂ ਵਸੂਲੀ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਨੈਸ਼ਨਲ ਹਾਈਵੇਅ ਅਥਾਰਟੀ ਇਸ ਟੋਲ ਪਲਾਜ਼ਾ ਨੂੰ ਬੰਦ ਕਰਨ ਲਈ ਪਹਿਲਾਂ ਹੀ ਹੁਕਮ ਦੇ ਚੁੱਕੀ ਹੈ ਪਰ ਟੋਲ ਪਲਾਜ਼ਾ ਨਾਜਾਇਜ਼ ਵਸੂਲੀ ਕਰ ਰਿਹਾ ਹੈ।
ਰਵਨੀਤ ਬਿੱਟੂ ਨੇ ਕਿਹਾ ਕਿ ਇਸ ਸਬੰਧੀ ਉਨ੍ਹਾਂ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਵੀ ਗੱਲ ਕੀਤੀ ਸੀ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਟੋਲ ਦੇ ਅਧੀਨ ਆਉਂਦੇ ਲਗਭਗ 3 ਪੁਲ਼ਾਂ ਦਾ ਕੰਮ ਅਜੇ ਵੀ ਅਧੂਰਾ ਹੈ ਤੇ ਅਜਿਹੇ 'ਚ ਟੋਲ ਦੀ ਵਸੂਲੀ ਗੈਰਕਾਨੂੰਨੀ ਹੈ।
ਦੂਜੇ ਪਾਸੇ ਟੋਲ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਕੋਲ ਸਾਲ 2027 ਤੱਕ ਟੋਲ ਵਸੂਲਣ ਦੀ ਇਜਾਜ਼ਤ ਹੈ। ਉਨ੍ਹਾਂ ਕਿਹਾ ਕਿ ਟੋਲ ਬੰਦ ਹੋਣ ਕਾਰਨ ਰੋਜ਼ਾਨਾ ਲਗਭਗ 40 ਲੱਖ ਦਾ ਨੁਕਸਾਨ ਹੋਵੇਗਾ।