ਲੁਧਿਆਣਾ: ਕਾਂਗਰਸ ਦੇ ਮੌਜੂਦਾ ਸਾਂਸਦ ਰਵਨੀਤ ਬਿੱਟੂ ਨੇ ਲੁਧਿਆਣਾ ਦੇ ਦਿਹਾਤੀ ਇਲਾਕਿਆਂ ਜਗਰਾਉਂ ਅਤੇ ਮੁੱਲਾਂਪੁਰ ਦਾਖ਼ਾ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਅਕਾਲੀ ਦਲ ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਅਕਾਲੀ ਦਲ ਨੇ ਹਾਲੇ ਤੱਕ ਲੁਧਿਆਣਾ ਤੋਂ ਉਮੀਦਵਾਰ ਤਾਂ ਨਹੀਂ ਐਲਾਨਿਆਂ ਪਰ ਭਾਸ਼ਣ ਦੇਣ ਜ਼ਰੂਰ ਪਹੁੰਚ ਜਾਂਦੇ ਹਨ। ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਮੋਦੀ ਸਾਹਿਬ ਨੇ ਅਕਾਲੀ ਦਲ ਦੀ ਚਾਬੀ ਟਾਈਟ ਕੀਤੀ ਹੋਈ ਹੈ।
ਰਵਨੀਤ ਬਿੱਟੂ ਨੇ ਦਿਹਾਤੀ ਇਲਾਕਿਆਂ 'ਚ ਕੀਤਾ ਚੋਣ ਪ੍ਰਚਾਰ - congress
ਲੁਧਿਆਣਾ ਤੋਂ ਕਾਂਗਰਸ ਦੇ ਉਮੀਦਵਾਰ ਰਵਨੀਤ ਬਿੱਟੂ ਨੇ ਸ਼ਹਿਰ ਦੇ ਦਿਹਾਤੀ ਇਲਾਕਿਆਂ 'ਚ ਚੋਣ ਪ੍ਰਚਾਰ ਕੀਤਾ।
ਰਵਨੀਤ ਬਿੱਟੂ
ਓਧਰ, ਬਠਿੰਡਾ ਤੋਂ ਬਲਜਿੰਦਰ ਕੌਰ ਨੂੰ ਉਮੀਦਵਾਰ ਐਲਾਨੇ ਜਾਣ ਬਾਰੇ ਬੋਲਦਿਆਂ ਕਿਹਾ ਕਿ 'ਆਪ' ਦੀ ਉਹ ਮਜਬੂਤ ਉਮੀਦਵਾਰ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਕੁੰਵਰ ਵਿਜੇ ਪ੍ਰਤਾਪ ਦੇ ਤਬਾਦਲੇ ਨੂੰ ਲੈ ਕੇ ਕਿਹਾ ਕਿ ਬੇਅਦਬੀਆਂ ਦੇ ਮਾਮਲਿਆਂ 'ਚ ਘਿਰੀ ਅਕਾਲੀ ਦਲ ਅਤੇ ਭਾਜਪਾ ਮੁੜ ਤੋਂ ਡੇਰਿਆਂ ਦਾ ਰੁੱਖ ਕਰ ਰਹੇ ਹਨ।