ਲੁਧਿਆਣਾ ਲਾਡੋਵਾਲ ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ - ludhiana
ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕਾਂਗਰਸੀ ਵਰਕਰਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ 2 ਦਿਨ ਲਗਾਤਾਰ ਦਿੱਤਾ ਜਾ ਰਿਹਾ ਧਰਨਾ ਖ਼ਤਮ। ਟੋਲ ਪਲਾਜ਼ਾ ਮੁੜ ਹੋਇਆ ਸ਼ੁਰੂ।
ਲੁਧਿਆਣਾ: ਕਾਂਗਰਸੀ ਸੰਸਦ ਮੈਂਬਰ ਰਵਨੀਤ ਬਿੱਟੂ ਤੇ ਕਾਂਗਰਸੀ ਵਰਕਰਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ 'ਤੇ 2 ਦਿਨ ਲਗਾਤਾਰ ਧਰਨਾ ਦੇਣ ਤੋਂ ਬਾਅਦ ਧਰਨਾ ਖ਼ਤਮ ਕਰ ਦਿੱਤਾ ਗਿਆ ਹੈ।
ਨੈਸ਼ਨਲ ਹਾਈਵੇ ਅਥਾਰਿਟੀ ਨੇ ਰਵਨੀਤ ਬਿੱਟੂ ਨੂੰ ਜਲਦ ਪ੍ਰਾਜੈਕਟ ਪੂਰਾ ਕਰਨ ਦਾ ਭਰੋਸਾ ਦਿੱਤਾ ਹੈ। ਅਥਾਰਟੀ ਨੇ ਕਿਹਾ ਕਿ ਇਹ ਪ੍ਰਾਜੈਕਟ 31 ਜਨਵਰੀ 2020 ਤੱਕ ਪੂਰਾ ਕਰ ਲਿਆ ਜਾਵੇਗਾ। ਅਧਿਕਾਰੀਆਂ ਨੇ ਇਹ ਵੀ ਕਿਹਾ ਕਿ ਜੇ ਪ੍ਰਾਜੈਕਟ ਪੂਰਾ ਨਾ ਕੀਤਾ ਗਿਆ ਤਾਂ ਸੋਮਾ ਕੰਪਨੀ ਤੋਂ ਪ੍ਰਾਜੈਕਟ ਵਾਪਸ ਲੈ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਰਵਨੀਤ ਬਿੱਟੂ ਨੇ ਦੋਸ਼ ਲਗਾਇਆ ਸੀ ਕਿ ਲਾਡੋਵਾਲ ਟੋਲ ਪਲਾਜ਼ਾ ਗੈਰ ਕਾਨੂੰਨੀ ਤੌਰ 'ਤੇ ਰਾਹਗੀਰਾਂ ਤੋਂ ਵਸੂਲੀ ਕਰ ਰਿਹਾ ਹੈ। ਬਿੱਟੂ ਨੇ ਕਿਹਾ ਸੀ ਕਿ ਜਦੋਂ ਤੱਕ ਨੈਸ਼ਨਲ ਹਾਈਵੇਅ ਅਥਾਰਿਟੀ ਅਤੇ ਸੋਮਾ ਕੰਪਨੀ ਉਨ੍ਹਾਂ ਨੂੰ ਪ੍ਰਾਜੈਕਟ ਪੂਰਾ ਕਰਨ ਦਾ ਭਰੋਸਾ ਨਹੀਂ ਦਿੰਦੀ ਉਦੋਂ ਤੱਕ ਉਹ ਆਪਣਾ ਧਰਨਾ ਜਾਰੀ ਰੱਖਣਗੇ।