ਮੋਦੀ ਸਰਕਾਰ ਦਾ ਬਜਟ ਲੋਕਾਂ ਨਾਲ ਕੋਝਾ ਮਜ਼ਾਕ: ਰਵਨੀਤ ਬਿੱਟੂ
ਲੁਧਿਆਣਾ: ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਬੀਤੇ ਦਿਨੀਂ ਕੇਂਦਰੀ ਮੰਤਰੀ ਪੀਯੂਸ਼ ਗੋਇਲ ਵੱਲੋਂ ਪੇਸ਼ ਕੀਤੇ ਗਏ ਅੰਤਰਿਮ ਬਜਟ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ।
ਫ਼ੋੇਟੋ।
ਅੰਤਰਿਮ ਬਜਟ ਤੇ ਤਿੱਖੀ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਕਿਹਾ ਕਿ ਉਨ੍ਹਾਂ ਨੇ ਇਸ ਤੋਂ ਜ਼ਿਆਦਾ ਲਾਚਾਰ ਬਜਟ ਕਦੇ ਵੀ ਨਹੀਂ ਵੇਖਿਆ। ਉਨ੍ਹਾਂ ਕਿਹਾ ਕਿ ਇਸ ਬਜਟ ਰਾਹੀਂ ਕਿਸਾਨਾਂ, ਮਜ਼ਦੂਰਾਂ ਨਾਲ ਅਤੇ ਖ਼ਾਸ ਕਰਕੇ ਸਨਅਤਕਾਰਾਂ ਨਾਲ ਕੋਝਾ ਮਜ਼ਾਕ ਕੀਤਾ ਗਿਆ ਹੈ।
ਇਸ ਤੋਂ ਇਲਾਵਾ ਕਿਸਾਨਾਂ ਨੂੰ 6 ਹਜ਼ਾਰ ਰੁਪਏ ਸਾਲਾਨਾ ਦੇਣ ਦੀ ਤਜਵੀਜ਼ ਦੀ ਨਿਖੇਧੀ ਕਰਦਿਆਂ ਉਨ੍ਹਾਂ ਕਿਹਾ ਕਿ ਇੱਕ ਮਹੀਨੇ ਦਾ 500 ਰੁਪਿਆ ਖਰਚਾ ਅੱਜ ਕੱਲ੍ਹ ਬੱਚੇ ਵੀ ਨਹੀਂ ਲੈਂਦੇ ਤੇ ਮੋਦੀ ਸਰਕਾਰ ਕਿਸਾਨਾਂ ਨੂੰ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਆਉਂਦੀਆਂ ਲੋਕ ਸਭਾ ਚੋਣਾਂ 'ਚ ਦੇਸ਼ ਦੀ ਜਨਤਾ ਮੋਦੀ ਸਰਕਾਰ ਦੇ ਇਨ੍ਹਾਂ ਜੁਮਲਿਆਂ ਦਾ ਜਵਾਬ ਦੇਵੇਗੀ।