ਪੰਜਾਬ

punjab

ETV Bharat / state

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ - jathedar akal takhal

ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬਾਰੇ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ ਹੈ।

Ravneet Bittu strongly condemns Akal Takht Jathedar's statement
ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ

By

Published : Feb 8, 2020, 8:23 PM IST


ਲੁਧਿਆਣਾ: ਲੁਧਿਆਣਾ ਤੋਂ ਕਾਂਗਰਸੀ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਅਕਾਲ ਤਖ਼ਤ ਦੇ ਜੱਥੇਦਾਰ ਹਰਪ੍ਰੀਤ ਸਿੰਘ ਵਲੋਂ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਬਾਰੇ ਦਿੱਤੇ ਬਿਆਨ ਦੀ ਸਖ਼ਤ ਸ਼ਬਦਾਂ ਵਿੱਚ ਨਖੇਦੀ ਕੀਤੀ ਹੈ।

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਵਲੋਂ ਪਰਮਜੀਤ ਸਿੰਘ ਭਿਓਰਾ ਦੇ ਭੋਗ ਸਮੇਂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਬਾਰੇ ਕੀਤੀ ਗਈ ਟਿੱਪਣੀ 'ਤੇ ਇਤਰਾਜ਼ ਜਤਾਇਆ ਹੈ।

ਰਵਨੀਤ ਬਿੱਟੂ ਨੇ ਅਕਾਲ ਤਖਤ ਦੇ ਜਥੇਦਾਰ ਦੇ ਬਿਆਨ ਦੀ ਸਖ਼ਤ ਸ਼ਬਦਾਂ 'ਚ ਕੀਤੀ ਨਖੇਦੀ

ਬਿੱਟੂ ਨੇ ਜਥੇਦਾਰ ਹਰਪ੍ਰੀਤ ਨੂੰ ਇਹ ਸਫਾਈ ਦੇਣ ਲਈ ਆਖਿਆ ਹੈ ਕਿ ੳੇੁਨ੍ਹਾਂ ਵਲੋਂ ਦਿੱਤਾ ਗਿਆ ਬਿਆਨ ਜਥੇਦਾਰ ਅਕਾਲ ਤਖਤ ਦੀ ਹੈਸੀਅਤ ਵਿੱਚ ਦਿੱਤਾ ਗਿਆ ਹੈ ਜਾਂ ਫਿਰ ਇਹ ਬਿਆਨ ਉਨ੍ਹਾਂ ਦਾ ਨਿੱਜੀ ਬਿਆਨ ਹੈ।

ਹੁਣ ਦੇਖਣਾ ਇਹ ਹੋਵੇਗਾ ਕਿ ਬਿੱਟੂ ਦੇ ਇਤਰਾਜ ਜਤਾਏ ਜਾਣ ਤੋਂ ਬਾਅਦ ਜਥੇਦਾਰ ਇਸ 'ਤੇ ਕੀ ਪ੍ਰਤੀਕਿਰਿਆ ਦਿੰਦੇ ਹਨ।

For All Latest Updates

ABOUT THE AUTHOR

...view details