ਪੁਲਿਸ ਨੇ ਜਿਹੜੇ ਛੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਉਨ੍ਹਾਂ 'ਚੋਂ ਇੱਕ ਨਾਬਾਲਗ(ਉਮਰ 17 ਸਾਲ) ਦੱਸਿਆ ਜਾ ਰਿਹਾ ਹੈ। ਮੁਲਜ਼ਮਾਂ ਦੀ ਪਛਾਣ ਸੁਰਮੂ, ਜਗਰੂਪ ਸਿੰਘ, ਸੈਫ਼ ਅਲੀ, ਸਾਦਿਕ ਅਲੀ ਅਤੇ ਅਜੈ ਵਜੋਂ ਹੋਈ ਹੈ।
ਲੁਧਿਆਣਾ ਗੈਂਗਰੇਪ: 6 ਮੁਲਜ਼ਮ ਗ੍ਰਿਫ਼ਤਾਰ, DGP ਨੇ ਕੀਤੀ ਪ੍ਰੈੱਸ ਕਾਨਫਰੰਸ - state news
ਲੁਧਿਆਣਾ: ਗੈਂਗਰੇਪ ਮਾਮਲੇ ਦੇ ਸਾਰੇ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਦੇ ਨਵੇਂ ਬਣੇ ਡੀਜੀਪੀ ਦਿਨਕਰ ਗੁਪਤਾ ਨੇ ਲੁਧਿਆਣਾ 'ਚ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਛੇ ਮੁਲਜ਼ਮਾਂ ਨੇ ਗੈਂਗਰੇਪ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਸੀ ਤੇ 6 ਮੁਲਜ਼ਮਾਂ ਨੂੰ ਕਾਬੂ ਕਰ ਲਿਆ ਗਿਆ ਹੈ।
ਡੀਜੀਪੀ ਨੇ ਪ੍ਰੈਸ ਕਾਨਫਰੰਸ ਦੌਰਾਨ ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਸਾਮਾਨ ਦੀਆਂ ਤਸਵੀਰਾਂ ਵੀ ਮੀਡੀਆ ਅੱਗੇ ਪੇਸ਼ ਕੀਤੀਆਂ। ਡੀਜੀਪੀ ਨੇ ਪੰਜਾਬ ਪੁਲਿਸ ਨੂੰ ਸ਼ਾਬਾਸ਼ੀ ਦਿੰਦਿਆ ਕਿਹਾ ਕਿ ਪੁਲਿਸ ਨੇ ਸਖ਼ਤ ਮਿਹਨਤ ਤੋਂ ਬਾਅਦ ਸਾਰੇ ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ। ਦਿਨਕਰ ਗੁਪਤਾ ਨੇ ਲੁਧਿਆਣਾ 'ਚ ਸੁਰੱਖਿਆ ਹੋਰ ਵਧਾਉਣ ਲਈ ਵੱਧ ਪੀਸੀਆਰ ਵੀ ਤੈਨਾਤ ਕੀਤੇ ਜਾਣ ਦੀ ਗੱਲ ਕਹੀ। ਉਨ੍ਹਾਂ ਕਿਹਾ ਕਿ ਜੇ ਲੋੜ ਪਈ ਤਾਂ ਹੋਰ ਪੁਲਿਸ ਥਾਣਿਆਂ ਦਾ ਨਿਰਮਾਣ ਵੀ ਕੀਤਾ ਜਾਵੇਗਾ।
ਡੀਜੀਪੀ ਨੇ ਦੱਸਿਆ ਕਿ ਲੁਧਿਆਣਾ ਗੈਂਗਰੇਪ ਦਾ ਮਾਮਲਾ ਮੁੱਖ ਮੰਤਰੀ ਦੇ ਵਿਚਾਰ ਅਧੀਨ ਹੈ। ਉਨ੍ਹਾਂ ਕਿਹਾ ਕਿ ਇਹ ਕੇਸ ਫਾਸਟ ਟਰੈਕ ਅਦਾਲਤ 'ਚ ਹੀ ਚਲਾਇਆ ਜਾਵੇਗਾ ਤਾਂ ਜੋ ਮੁਲਜ਼ਮਾਂ ਨੂੰ ਜਲਦ ਤੋਂ ਜਲਦ ਸਜ਼ਾ ਦਿਵਾਈ ਜਾ ਸਕੇ।