ਪੰਜਾਬ

punjab

ETV Bharat / state

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਲੁਧਿਆਣਾ 'ਚ ਵਾਹਨਾਂ ਉੱਤੇ ਲਗਾਏ ਗਏ ਰਿਫਲੈਕਟਰ

ਪੰਜਾਬ ਰਾਜ ਸੜਕ ਸੁਰੱਖਿਆ ਕੌਂਸਲ ਵੱਲੋਂ ਸੂਬੇ ਵਿੱਚ 15 ਜਨਵਰੀ ਤੋਂ 14 ਫਰਵਰੀ, 2024 ਤੱਕ ਮਨਾਏ ਜਾ ਰਹੇ ਸੜਕ ਸੁਰੱਖਿਆ ਮਹੀਨੇ ਦੀ ਸ਼ੁਰੂਆਤ ਸਬੰਧੀ ਲੁਧਿਆਣਾ ਵਿਖੇ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਸਬੰਧੀ ਸੁਚੇਤ ਕੀਤਾ ਅਤੇ ਨਾਲ ਹੀ ਉਹਨਾਂ ਵਾਹਨਾਂ ਉੱਤੇ ਰਿਫਲੈਕਟਰ ਲਾਏ।

Reflectors installed on vehicles in Ludhiana in view of National Road Safety Month
ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਲੁਧਿਆਣਾ 'ਚ ਵਾਹਨਾਂ ਉੱਤੇ ਲਗਾਏ ਗਏ ਰਿਫਲੈਕਟਰ

By ETV Bharat Punjabi Team

Published : Jan 19, 2024, 5:16 PM IST

ਰਾਸ਼ਟਰੀ ਸੜਕ ਸੁਰੱਖਿਆ ਮਹੀਨੇ ਦੇ ਮੱਦੇਨਜ਼ਰ ਲੁਧਿਆਣਾ 'ਚ ਵਾਹਨਾਂ ਉੱਤੇ ਲਗਾਏ ਗਏ ਰਿਫਲੈਕਟਰ

ਲੁਧਿਆਣਾ :ਪੰਜਾਬ ਦੇ ਵਿੱਚ ਲਗਾਤਾਰ ਪੈ ਰਹੀ ਸੰਘਣੀ ਧੁੰਦ ਦੇ ਕਰਕੇ ਸੜਕ ਹਾਦਸਿਆਂ ਦੇ ਵਿੱਚ ਜਿੱਥੇ ਇਜਾਫਾ ਹੋ ਰਿਹਾ ਹੈ ਉੱਥੇ ਹੀ ਦੂਜੇ ਪਾਸੇ ਰਾਸ਼ਟਰੀ ਸੜਕ ਸੁਰੱਖਿਆ ਮਹੀਨਾ ਲੁਧਿਆਣਾ ਕਮਿਸ਼ਨਰੇਟ ਵੱਲੋਂ ਮਨਾਇਆ ਜਾ ਰਿਹਾ ਹੈ। ਜਿਸ ਦੇ ਤਹਿਤ ਅੱਜ ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਹਿਲ ਵੱਲੋਂ ਸਮਾਜ ਸੇਵੀ ਸੰਸਥਾਵਾਂ ਦੇ ਨਾਲ ਮਿਲ ਕੇ ਗੱਡੀਆਂ ਤੇ ਰਿਫਲੈਕਟਰ ਲਗਾਏ ਗਏ ਅਤੇ ਨਾਲ ਹੀ ਲੋਕਾਂ ਨੂੰ ਅਪੀਲ ਕੀਤੀ ਗਈ ਕਿ ਉਹ ਧੁੰਦ ਦੇ ਦਿਨਾਂ ਦੇ ਵਿੱਚ ਸੜਕ ਨਿਯਮਾਂ ਦੀ ਜਰੂਰ ਪਾਲਣਾ ਕਰਨ। ਨਿਯਮਾਂ ਦੀ ਪਾਲਣਾ ਕਰਨ ਤਹਿਤ ਹੀ ਸੜਕ ਹਾਦਸਿਆਂ ਤੋਂ ਬਚਿਆ ਜਾ ਸਕੇ। ਇਸ ਮੌਕੇ ਉਹਨਾਂ ਦੋ ਪਹੀਆ ਵਾਹਨਾਂ ਨੂੰ ਜਿੱਥੇ ਹੈਲਮੇਟ ਪਾ ਕੇ ਸੜਕ 'ਤੇ ਚੱਲਣ ਦੀ ਅਪੀਲ ਕੀਤੀ ਗਈ ਉੱਥੇ ਸੀ ਦੂਜੇ ਪਾਸੇ ਚਾਰ ਪਹੀਆ ਵਾਹਨ ਨੂੰ ਆਪਣੀ ਸਪੀਡ ਕੰਟਰੋਲ ਵਿੱਚ ਰੱਖਣ ਅਤੇ ਨਾਲ ਹੀ ਟਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਨਿਯਮਾਂ ਦੀ ਕੀਤੀ ਜਾਵੇ ਪਾਲਨਾਂ :ਇਸ ਦੌਰਾਨ ਡੀਸੀਪੀ ਲੁਧਿਆਣਾ ਵੱਲੋਂ ਕਿਹਾ ਗਿਆ ਕਿ ਸੜਕ ਹਾਦਸੇ ਤੋਂ ਬਚਣ ਲਈ ਟਰੈਫਿਕ ਨਿਯਮਾਂ ਦੀ ਪਾਲਣਾ ਬੇਹੱਦ ਜਰੂਰੀ ਹੈ। ਟਰੈਫਿਕ ਪੁਲਿਸ ਵੱਲੋਂ ਸਪੀਡ ਰਡਾਰ ਦੇ ਵਿੱਚ ਧੁੰਦ ਕਰਕੇ ਆ ਰਹੀ ਮੁਸ਼ਕਿਲਾਂ ਨੂੰ ਲੈ ਕੇ ਵੀ ਉਹਨਾਂ ਕਿਹਾ ਕਿ ਅਸੀਂ ਆਪਣੇ ਮੁਲਾਜ਼ਮਾਂ ਨੂੰ ਸਿਖਲਾਈ ਦਿੱਤੀ ਹੈ। ਨਾਲ ਹੀ ਜਿਹੜੇ ਨਵੇਂ ਫਲਾਈ ਓਵਰ ਬਣੇ ਹਨ ਉਹਨਾਂ ਤੇ ਵੀ ਤੈਨਾਤੀ ਕੀਤੀ ਗਈ ਹੈ। ਅਸੀਂ ਲੋਕਾਂ ਨੂੰ ਹੀ ਇਹ ਅਪੀਲ ਕਰ ਰਹੇ ਹਨ ਕਿ ਉਹ ਜਰੂਰ ਸੜਕ ਨਿਯਮਾਂ ਦੀ ਪਾਲਣਾ ਕਰਨ ਖਾਸ ਕਰਕੇ ਧੁੰਦ ਦੇ ਵਿੱਚ ਗੱਡੀਆਂ ਹੋਲੀ ਚਲਾਉਣ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਾਨੂੰ ਟਰੈਫਿਕ ਨਿਯਮਾਂ ਤੋਂ ਜਾਣੂ ਹੋਣ ਦੀ ਲੋੜ ਹੈ।


ਇਸ ਦੌਰਾਨ ਪੁਲਿਸ ਕਮਿਸ਼ਨਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਦਿਨਾਂ ਵਿੱਚ ਜਰੂਰ ਟਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਵਾਹਨ ਹੌਲੀ ਚਲਾਓ ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵਿਸ਼ੇਸ਼ ਤੌਰ ਤੇ ਰਿਫਲੈਕਟਰ ਦੀ ਸੇਵਾ ਕੀਤੀ ਗਈ ਅਤੇ ਕਿਹਾ ਕਿ ਇਹ ਫਿਲਹਾਲ ਸ਼ੁਰੂਆਤ ਕੀਤੀ ਗਈ ਹੈ। ਆਉਂਦੇ ਦਿਨਾਂ ਦੇ ਵਿੱਚ ਹੋਰ ਵੀ ਲੁਧਿਆਣਾ ਦੇ ਵਾਹਨਾਂ ਪੁਲਿਸ ਕਮਿਸ਼ਨਰ ਨੇ ਵੀ ਲੋਕਾਂ ਨੂੰ ਅਪੀਲ ਕੀਤੀ ਕਿ ਧੁੰਦ ਦੇ ਦਿਨਾਂ ਵਿੱਚ ਜਰੂਰ ਟਰੈਫਿਕ ਨਿਯਮਾਂ ਦੀ ਪਾਲਣਾ ਕਰੋ ਅਤੇ ਵਾਹਨ ਹੌਲੀ ਚਲਾਓ। ਇਸ ਦੌਰਾਨ ਸਮਾਜ ਸੇਵੀ ਸੰਸਥਾਵਾਂ ਵੱਲੋਂ ਵੀ ਵਿਸ਼ੇਸ਼ ਤੌਰ 'ਤੇ ਰਿਫਲੈਕਟਰ ਦੀ ਸੇਵਾ ਕੀਤੀ ਗਈ ਅਤੇ ਕਿਹਾ ਕਿ ਇਹ ਫਿਲਹਾਲ ਸ਼ੁਰੂਆਤ ਕੀਤੀ ਗਈ ਹੈ। ਆਉਂਦੇ ਦਿਨਾਂ ਦੇ ਵਿੱਚ ਹੋਰ ਵੀ ਇਥੋਂ ਲੰਘਣ ਵਾਲੇ ਵਾਹਨਾਂ 'ਤੇ ਰਿਫਲੈਕਟਰ ਲਗਾਏ ਜਾਣਗੇ ਤਾਂ ਜੋ ਰਾਤ ਦੇ ਸਮੇਂ ਅਤੇ ਖਾਸ ਕਰਕੇ ਧੁੰਦ ਦੇ ਵਿੱਚ ਲੋਕਾਂ ਨੂੰ ਵਾਹਨ ਜਰੂਰ ਵਿਖਾਈ ਦੇਣ ਤਾਂ ਜੋ ਸੜਕ ਹਾਦਸਿਆਂ ਤੇ ਠੱਲ ਪਾਈ ਜਾ ਸਕੇ।

ABOUT THE AUTHOR

...view details