ਲੁਧਿਆਣਾ:ਪੰਜਾਬ ਕਾਂਗਰਸ ਦੇ ਨਵਨਿਯੁਕਤ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਚੰਡੀਗੜ੍ਹ ਕਾਂਗਰਸ ਭਵਨ ਵਿਖੇ ਵੱਡਾ ਪ੍ਰੋਗਰਾਮ ਕਰਵਾ ਕੇ ਤਾਜਪੋਸ਼ੀ ਕੀਤੀ ਗਈ ਜਿਸ ਨੂੰ ਲੈ ਕੇ ਵਿਰੋਧੀਆਂ ਨੇ ਕਾਂਗਰਸ 'ਤੇ ਤੰਜ਼ ਕੱਸਣੇ ਵੀ ਸ਼ੁਰੂ ਕਰ ਦਿੱਤੇ ਹਨ।
ਜਗਰਾਓ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਤੇ ਸੀਨੀਅਰ ਲੀਡਰ ਨੂੰ ਜਦੋਂ ਸਵਾਲ ਕੀਤਾ ਗਿਆ ਕਿ ਰਾਜਾ ਵੜਿੰਗ ਕਾਂਗਰਸ ਦੀ ਬੇੜੀ ਨੂੰ ਪਾਰ ਲੰਘਾ ਸਕਣਗੇ ਤਾਂ ਉਨ੍ਹਾਂ ਕਿਹਾ ਕਿ ਇਸ ਬਾਰੇ ਤਾਂ 2027 ਵਿੱਚ ਹੀ ਪਤਾ ਲੱਗੇਗਾ। ਉਨ੍ਹਾਂ ਕਿਹਾ ਪਰ ਇਸ ਤੋਂ ਪਹਿਲਾਂ ਕਾਂਗਰਸ ਮੁੱਖ ਮੰਤਰੀ ਬਦਲ ਕੇ ਵੇਖ ਲਏ, ਪਰ ਕਾਂਗਰਸ ਦੀ ਬੇੜੀ ਪਾਰ ਨਹੀਂ ਲੱਗੀ।