ਲੁਧਿਆਣਾ: ਜਗਰਾਉਂ ਤੋਂ ਐਸਜੀਪੀਸੀ (SGPC) ਦੇ ਮੈਂਬਰ ਗੁਰਚਰਨ ਸਿੰਘ ਗਰੇਵਾਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਹਿਬਾਨ ਨੂੰ ਕੇਂਦਰ ਸਰਕਾਰ ਵੱਲੋਂ ਜ਼ੈੱਡ ਸੁਰੱਖਿਆ ਮੁਹੱਈਆ ਕਰਾਉਣ ਦੇ ਮਾਮਲੇ 'ਤੇ ਈਟੀਵੀ ਭਾਰਤ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵੱਲੋਂ ਜਥੇਦਾਰ ਸਾਹਿਬ ਦੀ ਸੁਰੱਖਿਆ ਵਾਪਸ ਲੈ ਲਈ ਗਈ ਸੀ। ਇਸ ਮਸਲੇ 'ਤੇ ਵਾਹ ਵਾਹ ਖੱਟਣ ਲਈ ਅਖ਼ਬਾਰਾਂ 'ਚ ਸੁਰਖ਼ੀਆਂ ਬਣਾ ਕੇ ਇਸ ਖ਼ਬਰ ਨੂੰ ਛਾਪਿਆ ਗਿਆ ਸੀ।
ਉਨ੍ਹਾਂ ਕਿਹਾ ਕਿ ਇਸ ਨੂੰ ਲੈ ਕੇ ਸਿੱਖ ਸੰਗਤ ਦੇ ਵਿੱਚ ਕਾਫ਼ੀ ਰੋਹ ਸੀ ਜਿਸ ਕਰਕੇ ਬਾਅਦ ਵਿੱਚ ਜਥੇਦਾਰ ਸਾਹਿਬ ਨੂੰ ਆਮ ਆਦਮੀ ਪਾਰਟੀ ਵੱਲੋਂ 'ਤੇ ਪੰਜਾਬ ਪੁਲਿਸ ਵੱਲੋਂ ਮੁੜ ਤੋਂ ਸੁਰੱਖਿਆ ਮੁਹੱਈਆ ਕਰਵਾਈ ਗਈ ਪਰ ਜਥੇਦਾਰ ਸਾਹਿਬ ਨੇ ਇਹ ਸੁਰੱਖਿਆ ਲੈਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਕਿਹਾ ਕਿ ਜਥੇਦਾਰ ਸਾਹਿਬ ਦੇ ਇਸ ਫੈਸਲੇ ਦਾ ਸਿੱਖ ਸੰਗਤ ਨੇ ਵੀ ਸੁਆਗਤ ਕੀਤਾ ਸੀ।
ਉਨ੍ਹਾਂ ਦੱਸਿਆ ਕਿ ਹੁਣ ਕੇਂਦਰ ਸਰਕਾਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਜ਼ੈੱਡ ਸੁਰੱਖਿਆ ਮੁਹੱਈਆ ਕਰਵਾਉਣ ਦਾ ਫ਼ੈਸਲਾ ਲਿਆ ਗਿਆ ਉਨ੍ਹਾਂ ਨੇ ਕਿਹਾ ਕਿ ਹਾਲਾਂਕਿ ਇਸ ਸੰਬੰਧੀ ਆਖਰੀ ਫੈਸਲਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਸਾਹਿਬ ਦਾ ਹੋਵੇਗਾ। ਜਥੇਬੰਦੀਆਂ ਦੇ ਨਾਲ ਬੈਠਕ ਕਰਨ ਤੋਂ ਬਾਅਦ ਹੀ ਜਥੇਦਾਰ ਸਾਹਿਬ ਉਹ ਇਸ ਮਸਲੇ ਫੈਸਲਾ ਲੈਣਗੇ।